Monday, November 17Malwa News
Shadow

Hot News

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

Hot News
ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ। ਅਪਡੇਟ ਕੀਤੀਆਂ ਵੋਟਰ ਸੂਚ...
ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ 'ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਕਈ ਪ੍ਰਗਤੀਸ਼ੀਲ ਸੋਧਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਸੋਧਾਂ (ਪੰਜਾਬ ਲੇਬਰ ਵੈਲਫੇਅਰ ਫੰਡ ਬਿੱਲ, 2025 ਅਤੇ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਬਿੱਲ 2025) ਦਾ ਉਦੇਸ਼ ਕਾਰੋਬਾਰੀ ਸਹੂਲਤਾਂ ਅਤੇ ਕਰਮਚਾਰੀਆਂ ਦੀ ਭਲਾਈ ਦਰਮਿਆਨ ਸੰਤੁਲਨ ਬਣਾਉਣਾ ਹੈ। ਮੁੱਖ ਨੁਕਤੇ ਇਸ ਪ੍ਰਕਾਰ ਹਨ: 1. ਛੋਟੇ ਕਾਰੋਬਾਰਾਂ 'ਤੇ ਨਿਯਮਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨਾ। ਇਸ ਤਹਿਤ 20 ਕਰਮਚਾਰੀਆਂ ਤੱਕ ਰੁਜ਼ਗਾਰ ਦੇਣ ਵਾਲੇ ਸਾਰੇ ਅਦਾਰਿਆਂ ਨੂੰ ਐਕਟ ਦੇ ਸਾਰੇ ਉਪਬੰਧਾਂ ਤੋਂ ਛੋਟ ਦਿੱਤੀ ਜਾਵੇਗੀ। ਹਾਲਾਂਕਿ, ਅਜਿਹੇ ਸਾਰੇ ਅਦਾਰਿਆਂ ਨੂੰ ਐਕਟ ਦੇ ਲਾਗੂ ਹੋਣ ਜ...
ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ

ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ

Hot News
ਚੰਡੀਗੜ੍ਹ, 10 ਜੁਲਾਈ: ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ ਪੰਜਾਬ ਦੇ ਚੌਲ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਮੰਤਰੀ ਸਮੂਹ ਦੇ ਚੇਅਰਮੈਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਉਣੀ ਖਰੀਦ ਸੀਜ਼ਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਬਿਜਾਈ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਮਿੱਲਰਾਂ ਤੇ ਹੋਰਨਾਂ ਭਾਈਵਾਲਾਂ ਦੀਆਂ ਚਿੰਤਾਵਾਂ, ਲੋੜਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਸਦੇ ਸੁਚੱਜੇ ਢੰਗ ਨਾਲ ਹੱਲ ਲਈ ਸੂਬਾ ਪ੍ਰਸ਼ਾਸਨ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰ...
ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 10 ਜੁਲਾਈ ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ ਅਤੇ  ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ‘ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ। ਮੱਛੀ ਪਾਲਣ ਖੇਤਰ ਦੀ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 43,683 ਏਕੜ ਤੋਂ ਵੱਧ ਰਕਬਾ ਮੱਛੀ ਪਾਲਣ ਅਧੀਨ ਅਤੇ ਕਰੀਬ 985 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ, ਜੋ ਰਾਜ ਵਿੱਚ ਜਲ-ਜੀਵਾਂ ਦੇ ਪਾਲਣ-ਪੋਸ਼ਣ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਟਰੀਆਂ ਸਰਗਰਮੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 637 ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ 30.64 ਕਰੋੜ ਰ...
ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ, 10 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 509 ਗ੍ਰਾਮ ਅਫੀਮ ਅਤੇ 23,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 131 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 21,356 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪ...
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

Hot News
ਚੰਡੀਗੜ੍ਹ, 10 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਨੇਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ, ਉੱਘੇ ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸ੍ਰੀ ਸੁਰਿੰਦਰ ਸਿੰਘ, ਸ਼ਹੀਦ ਲਾਂਸ ਨਾਇਕ ਸ੍ਰੀ ਬਲਜੀਤ ਸਿੰਘ, ਸ਼ਹੀਦ ਲਾਂਸ ਨਾਇਕ ਸ੍ਰੀ ਗੁਰਪ੍ਰੀਤ ਸਿੰਘ, ਅਬੋਹਰ ਦੇ ਕਾਰੋਬਾਰੀ ਸ੍ਰੀ ਸੰਜੇ ਵਰਮਾ ਅਤੇ ਅਹਿਮਦਾਬਾਦ ਵਿਖੇ ਹਾਲ ਹੀ ਵਿੱਚ ਹੋਏ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੇ ਸਦਨ ਨੇ ਸ਼ਰਧਾਂਜਲੀ ਦਿੰਦਿਆਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।...
ਯੁੱਧ ਨਸ਼ਿਆਂ ਵਿਰੁੱਧ ਦਾ 130ਵਾਂ ਦਿਨ: 3.5 ਕਿਲੋਗ੍ਰਾਮ ਹੈਰੋਇਨ, 1.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ 142 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 130ਵਾਂ ਦਿਨ: 3.5 ਕਿਲੋਗ੍ਰਾਮ ਹੈਰੋਇਨ, 1.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ 142 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 130ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 1.19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 130 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,231 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

Hot News
ਚੰਡੀਗੜ੍ਹ, 9 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ। ਇਸ ਨਿਰਦੇਸ਼ ਤੋਂ ਬਾਅਦ ਵਿਭਾਗ ਦੀਆਂ ਹੜਤਾਲ ‘ਤੇ ਗਈਆਂ ਯੂਨੀਅਨਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਇਹ ਨਿਰਦੇਸ਼ ਪੰਜਾਬ ਭਵਨ ਵਿਖੇ ਯੂਨੀਅਨਾਂ ਨਾਲ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਜਾਰੀ ਕੀਤੇ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ, ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਰਾਜੀਵ ਗੁਪਤਾ ਅਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਸ਼ਾਮਲ ਹੋਏ। ਵਿੱਤ ਮੰਤਰੀ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਅਤੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ...
ਮਾਨ ਸਰਕਾਰ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦੇ ਮਹੀਨੇ ਤੋਂ ਵੀ ਘੱਟ ਸਮੇਂ ‘ਚ ਪੂਰੇ

ਮਾਨ ਸਰਕਾਰ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦੇ ਮਹੀਨੇ ਤੋਂ ਵੀ ਘੱਟ ਸਮੇਂ ‘ਚ ਪੂਰੇ

Hot News
ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਅਤੇ ਉਦਯੋਗ ਪੱਖੀ ਮਾਹੌਲ ਸਿਰਜਣ ਦੇ ਉਦੇਸ਼ ਨਾਲ 12 ਜੂਨ ਨੂੰ ਉਦਯੋਗਿਕ ਕ੍ਰਾਂਤੀ ਦੀ ਸ਼ੁਰੂਆਤ ਮੌਕੇ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦਿਆਂ ਨੂੰ ਮਹੀਨੇ ਤੋਂ ਵੀ ਘੱਟ ਸਮੇਂ 'ਚ ਪੂਰਾ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਉਦਯੋਗਿਕ ਅਤੇ ਮਕਾਨ ਉਸਾਰੀ ਵਿਭਾਗ ਨਾਲ ਸਬੰਧਤ ਦੋ ਵੱਖ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ। ਅੱਜ ਇੱਥੇ ਪੰਜਾਬ ਭਵਨ ਵਿਖੇ ਇਸ ਉਪਲਬਧੀ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕਰਵਾਏ ਗਏ ਸੰਮੇਲਨ ਦੌਰਾਨ ਸਨਅਤਕਾਰਾਂ ਨਾਲ ਕੀਤੇ ਗਏ ਸਾਰੇ ਵਾਅਦੇ ਛੇਤੀ ਹੀ ਪੂਰੇ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਉਦਯੋਗ ਸਥਾਪਤ ਹੋ ਸਕਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਅਥਾਹ...
ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

Hot News
ਚੰਡੀਗੜ੍ਹ, 9 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਲਗਾਤਾਰ ਤੇਜ਼ੀ ਅਤੇ ਇਮਾਨਦਾਰੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ ਕੁੱਲ 119 ਬਾਲ ਵਿਆਹ ਦੇ ਮਾਮਲਿਆਂ ਨੂੰ ਤੁਰੰਤ ਕਾਰਵਾਈ ਕਰਦਿਆਂ ਸਫਲਤਾ ਪੂਰਵਕ ਰੋਕਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਲ 2022 ਵਿੱਚ 31, 2023 ਵਿੱਚ 20, 2024 ਵਿੱਚ 42 ਅਤੇ 2025 ਵਿੱਚ ਹੁਣ ਤੱਕ 26 ਮਾਮਲੇ ਰੋਕੇ ਜਾ ਚੁੱਕੇ ਹਨ, ਜੋ ਕਿ ਪੰਜਾਬ ਸਰਕਾਰ ਦੀ ਬਚਿਆਂ ਦੇ ਭਵਿੱਖ ਲਈ ਕੀਤੀ ਜਾ ਰਹੀ ਜ਼ਿੰਮੇਵਾਰ ਕੋਸ਼ਿਸ਼ ਦਾ ਨਤੀਜਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਬਾਲ ਵਿਆਹ ਵਰਗੀ ਮਾੜੀ ਪਰੰਪਰਾ ਦੀ ਰੋਕਥਾਮ ਲਈ ਪਿੰਡ ਪੱਧਰ ਤੋਂ ਸ਼ਹਿਰੀ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ।” ਉਨ੍ਹਾਂ ਜ਼ਿਲ੍ਹਾ ਟੀਮਾਂ ਅਤੇ ਸਹਿਯੋਗੀ ਅਧਿਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ...