Wednesday, October 14Malwa News
Shadow

Hot News

ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

Hot News
ਚੰਡੀਗੜ੍ਹ, 10 ਜੁਲਾਈ:ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ। ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤ...
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

Hot News
ਚੰਡੀਗੜ੍ਹ, 10 ਜੁਲਾਈ: ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 25.03 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ...
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

Hot News
ਚੰਡੀਗੜ੍ਹ, 10 ਜੁਲਾਈ 2026: ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ ਅਲਰਟ ਨਹੀਂ ਰਹੀ, ਬਲਕਿ ਇਹ ਹਜ਼ਾਰਾਂ ਅਜਿਹੀਆਂ ਸੋਸ਼ਲ ਮੀਡੀਆ ਰੀਲਾਂ ਦਾ ਹਿੱਸਾ ਬਣ ਚੁੱਕੀ ਹੈ, ਜੋ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਹੋਈਆਂ ਹਨ। ਪਿੰਡਾਂ ਦੇ ਵਿਹੜਿਆਂ ਤੋਂ ਲੈ ਕੇ ਭੀੜ-ਭੜੱਕੇ ਵਾਲੇ ਸ਼ਹਿਰਾਂ ਤੱਕ, ਔਰਤਾਂ ਗੁਣਗੁਣਾ ਰਹੀਆਂ ਹਨ, ਨੱਚ ਰਹੀਆਂ ਹਨ, ਹਾਸੇ-ਮਜ਼ਾਕ ਕਰ ਰਹੀਆਂ ਹਨ ਅਤੇ ਇਸ ਯੋਜਨਾ ਨਾਲ ਜੁੜੇ ਆਪਣੇ ਤਜਰਬੇ ਸਾਂਝੇ ਕਰ ਰਹੀਆਂ ਹਨ। ਇੱਕ ਭਲਾਈ ਯੋਜਨਾ ਨੂੰ ਉਨ੍ਹਾਂ ਨੇ ਆਪਣੀ ਸੂਝ-ਬੂਝ ਨਾਲ ਇੱਕ ਵੱਡੇ ਡਿਜੀਟਲ ਟ੍ਰੈਂਡ ਵਿੱਚ ਬਦਲ ਦਿੱਤਾ ਹੈ। ਸਰਕਾਰੀ ਭਲਾਈ ਪ੍ਰੋਗਰਾਮਾਂ ਬਾਰੇ ਆਮ ਤੌਰ ’ਤੇ ਨੀਤੀਗਤ ਐਲਾਨਾਂ, ਬਜਟ ਵੰਡ, ਲਾਭਪਾਤਰੀਆਂ ਦੀ ਗਿਣਤੀ ਅਤੇ ਅਧਿਕਾਰਤ ਪ੍ਰਚਾਰ ਮੁਹਿੰਮਾਂ ਰਾਹੀਂ ਹੀ ਗੱਲ ਕੀਤੀ ਜਾਂਦੀ ਹੈ। ਬਹੁਤ ਘੱਟ ਹੀ ਅਜਿਹਾ ਹੁੰਦਾ ਹੈ ਕਿ ਲਾਭਪਾਤਰੀ ਖੁਦ ਕਿਸੇ ਯੋਜਨਾ ਦੀ ਪਛਾਣ ਬਣਾਉਣ ਅਤੇ ਉਸ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੇ...
ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Hot News
ਫ਼ਰੀਦਕੋਟ, 10 ਜੁਲਾਈ: ਫ਼ਰੀਦਕੋਟ ਹਲਕੇ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਦੇ ਨਵੀਨੀਕਰਨ ਅਤੇ ਚੌੜਾ ਕਰਨ ਦੇ ਕੰਮਾਂ ਦਾ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਤੋਂ ਅਰਾਈਆਂਵਾਲਾ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਰਹੀ ਹੈ। ਇਹ ਸੜਕ ਤੰਗ ਹੋਣ ਕਾਰਨ ਆਵਾਜਾਈ ਦਾ ਵੱਡਾ ਦਬਾਅ ਝੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 5 ਕਿਲੋਮੀਟਰ ਲੰਬੀ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ, ਜਦਕਿ ਅਰਾਈਆਂਵਾਲਾ ਪਿੰਡ ਦੇ ਕਰੀਬ ਡੇਢ ਕਿਲੋਮੀਟਰ ਹਿੱਸੇ ਵਿੱਚ ਸੀ.ਸੀ. ਸੜਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵਾਂ ਪ੍ਰੋਜੈਕਟਾਂ ਤੇ ਲਗਭਗ 26 ਕਰੋੜ ਰੁਪਏ ਦੀ ਲਾਗਤ ਆਵੇਗੀ। ...
ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ

ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ

Hot News
ਤਪਾ, 10 ਜੁਲਾਈ       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ। ਇਹ ਪ੍ਰਗਟਾਵਾਂ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਹਿਲੇ ਪੜਾਅ ਵਿੱਚ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਭਦੌੜ ਦੇ ਕਰੀਬ ਦਰਜਨ ਪਿੰਡ ਸ਼ਾਮਲ ਹਨ।   ਓਹਨਾਂ ਦੱਸਿਆ ਕਿ ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੇਂਡੂ ਜਿਮ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ...
ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ

ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ

Hot News
ਬਟਾਲਾ, 9 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ ਦੀ ਸਹੂਲਤ ਲਈ ਵਿਕਾਸ   ਕਾਰਜ ਜਾਰੀ ਹਨ। ਦਾਸ ਕਰਨ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਰਡ ਨੰਬਰ 24 ਗੌਂਸਪੁਰਾ ਦੀਆਂ ਵੱਖ-ਵੱਖ ਗਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਨੂੰ ਸਾਫ ਕੀਤਾ ਗਿਆ ਤਾਂ ਜੋ ਮਨਸੂਨ ਸ਼ੀਜਨ ਵਿਚ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਨਾ ਕਰਨਾ ਪਾਏ। ਉਨ੍ਹਾਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

Hot News
ਕੋਟਕਪੂਰਾ , 9 ਜੁਲਾਈ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਦਾ ਦੌਰਾ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਅਤੇ ਭਰੋਸਾ ਦਿੱਤਾ ਕਿ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਮੌਕੇ ਐਕਸੀਅਨ ਅਰੁਣ ਸ਼ਰ...
ਸਪੀਕਰ ਸ.  ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

ਸਪੀਕਰ ਸ.  ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

Hot News
ਕੋਟਕਪੂਰਾ, 9 ਜੁਲਾਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 5 ਵਿਖੇ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਪੀਕਰ ਸ. ਸੰਧਵਾਂ ਅੱਗੇ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਰਾਜਨੀਤੀ ਲੋਕਾਂ ਨੂੰ ਸਹੂਲਤਾਂ ਅਤੇ ਹੱਕ ਦੇਣ ਦੀ ਰਾਜਨੀਤੀ ਹੈ। ਇਸੇ ਸੋਚ ਤਹਿਤ ਯੋਗ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਉਨ੍ਹਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ...
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

Hot News
ਚੰਡੀਗੜ੍ਹ: 9 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ , ਜਿਨ੍ਹਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ। ਇਸ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਪ੍ਰਦਾਨ ਕੀਤੀ ਹੈ। ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਯੋਜਨਾ ਸੂਬੇ ਵਿੱਚ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਸਿਹਤ ਸੇਵਾਵਾਂ ਦੇ ਨਾਲ-ਨਾਲ ਮਹਿੰਗੇ ਅਤੇ ਵਿਸ਼ੇਸ਼ ਇਲਾਜ ਦੀਆਂ ਜ਼ਰੂਰ...
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 9 ਜੁਲਾਈ 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, "ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ ਦਾਅਵਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ।" ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ 'ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ (GSTIN 03BFDPB3574F1ZZ) ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ...