ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ:- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।
ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ, 2025 ਤੱਕ ਕਰਵਾਏ ਜਾਣ ਵਾਲੇ ਵਿਆਪਕ ਯਾਦਗਾਰੀ ਸਮਾਗਮਾਂ ਵਿੱਚ ਦੁਨੀਆ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੈਸ਼ਲ ਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਮੀਨੀ ਪੱਧਰ 'ਤੇ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਮੀਖਿਆ ਮੀਟਿੰਗ ਦੌਰਾਨ ਏ...








