ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ
ਚੰਡੀਗੜ੍ਹ, 11 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।
ਇੱਕ ਬੁਲਾਰੇ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਸ ਮੇਲਾ ਗਰਾਊਂਡ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਡੀ ਗਿਣਤੀ ਸੰਗਤ ਸਮੇਤ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ,ਵਿਧਾਇਕ ਕੁਲਵੰਤ ਸਿੰਘ (ਮੋਹਾਲੀ) ਅਤੇ ਕੁਲਜੀਤ ਸਿੰਘ ਰੰਧਾਵਾ (ਡੇਰਾਬੱਸੀ), ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਓ.ਐਸ.ਡੀ. ਮੀਡੀਆ/ਮੁੱਖ ਮੰਤਰੀ ਪੰਜਾਬ, ਅਮਨਜੋਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿ...








