Wednesday, October 14Malwa News
Shadow

Hot News

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

Hot News
ਚੰਡੀਗੜ੍ਹ, 8 ਜੁਲਾਈ: ਲੌਜਿਸਟਿਕਸ ਲਾਗਤਾਂ ਨੂੰ ਘਟਾਉਣ ਅਤੇ ਸੂਬੇ ਦੀ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਤਹਿਤ ਪੰਜਾਬ ਸਰਕਾਰ ਨੇ ਰਾਜ ਦੀ ਸਪਲਾਈ ਚੇਨ ਨੂੰ ਯੂਨੀਫਾਈਡ ਲੌਜਿਸਟਿਕਸ ਇੰਟਰਫੇਸ ਪਲੇਟਫਾਰਮ (ਯੂ.ਐਲ.ਆਈ.ਪੀ.) ਨਾਲ ਜੋੜਨ ਲਈ 'ਐਨ.ਆਈ.ਸੀ.ਡੀ.ਸੀ. ਲੌਜਿਸਟਿਕਸ ਡੇਟਾ ਸਰਵਿਸਿਜ਼ ਲਿਮਟਿਡ' (ਐਨਐਲਡੀਐਸਐਲ) ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਐਲ.ਡੀ.ਐਸ.ਐਲ. ਦੇ ਚੀਫ਼ ਐਗਜ਼ੀਕਿਊਟਿਵ ਸ੍ਰੀ ਤਾਕਾਯੁਕੀ ਕਾਨੋ ਵੱਲੋਂ ਇਸ ਸਮਝੌਤੇ 'ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਇੱਕ ਸਿੰਗਲ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਆਪਰੇਟਰਾਂ ਦਰਮਿਆਨ ਰੀਅਲ-ਟਾਈਮ ਡੇਟਾ ਸ਼ੇਅਰਿੰਗ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਕੁ...
ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

Hot News, Punjab Politics
ਚੰਡੀਗੜ੍ਹ, 7 ਜੁਲਾਈ- ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮੰਗਲਵਾਰ ਨੂੰ ਪੰਜਾਬ ਵਿੱਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਮੌਜੂਦ ਸਨ। ਬਲਵਿੰਦਰ ਸਿੰਘ ਲਾਡੀ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕਰਦਿਆਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, 'ਆਪ' ਪਰਿਵਾਰ ਲਗਾਤਾਰ ਵਧ ਰਿਹਾ ਹੈ ਕਿਉਂਕਿ ਪੰਜਾਬ ਭਰ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ 'ਤੇ ਆਪਣਾ ਭਰੋਸਾ ਜਤਾ ਰਹੇ ਹਨ।" ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ 'ਆਪ' ਲਈ ਵਧ ਰਿਹਾ ਸਮਰਥਨ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ...
ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

Hot News, Punjab Politics
ਨਵੀਂ ਦਿੱਲੀ, 07 ਜੁਲਾਈ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਤੋਂ ਝੂਠ ਬੁਲਵਾਇਆ ਕਿ ਈ-10 ਵਾਹਨ ਵਿੱਚ ਈ-20 ਦੀ ਵਰਤੋਂ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ। ਜਦਕਿ ਟੋਇਟਾ, ਮਾਰੂਤੀ ਸਮੇਤ ਹੋਰ ਕੰਪਨੀਆਂ ਨੇ ਓਨਰ ਮੈਨੂਅਲ ਵਿੱਚ ਮੰਨਿਆ ਹੈ ਕਿ 10 ਫੀਸਦੀ ਤੋਂ ਵੱਧ ਐਥਨੌਲ ਦੀ ਵਰਤੋਂ ਨਹੀਂ ਕਰਨੀ ਹੈ, ਫਿਰ ਵੀ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸਦੀ ਵਰਤੋਂ ਵੀ ਨਹੀਂ ਕਰਨੀ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਆਟੋ ਕੰਪਨੀਆਂ ਨੂੰ ਚਿੱਠੀ ਲਿਖਾਂਗਾ ਅਤੇ ਲਿਖਤੀ ਰੂਪ ਵਿੱਚ ਮੰਗਾਂਗਾ ਕਿ ਉਹ ਈ-20 ਕਾਰਨ ਗੱਡੀ ਦੀ ਮਾਈਲੇਜ ਘਟਣ ਜਾਂ ਪਾਰਟਸ ਖ਼ਰਾਬ ਹੋਣ 'ਤੇ ਭਰਪਾਈ ਕਰਨ ਦਾ ਭਰੋਸਾ ਦੇਣ। ਅਗਲੇ ਹਫ਼ਤੇ ਮੈਂ ਪੀਐਮ ਨੂੰ ਵੀ ਚਿੱਠੀ ਲਿਖਾਂਗਾ ਅਤੇ ਪੁੱਛਾਂਗਾ ਕਿ ਜੇਕਰ ਕਿਸੇ ਗੱਡੀ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਹਰਜਾਨਾ ਸਰਕਾਰ ਦੇਵੇਗੀ ਜਾਂ ਕੰਪਨ...
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

Hot News
ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 1070 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 168ਵੇਂ ਦਿਨ, ਪੁਲਿਸ ਟੀਮਾਂ ਨੇ 597 ਵਿਅਕਤੀਆਂ ਨੂੰ 10 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 45,263 ਹੋ ਗਈ ਹੈ। ਇਸ ਤੋਂ ਇਲਾਵਾ, 406 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ...
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Hot News
ਚੰਡੀਗੜ੍ਹ, 7 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ ’ਤੇ  ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿ...
ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

Hot News
*ਚੰਡੀਗੜ੍ਹ, 7 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਹੜ੍ਹਾਂ ਅਤੇ ਮਾਨਸੂਨ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ। ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਨੇ ਵੱਖ-ਵੱਖ ਹੜ੍ਹਾਂ ਤੋਂ ਸੰਵੇਦਨਸ਼ੀਲ ਥਾਵਾਂ, ਜਿੱਥੇ ਕੰਮ ਚੱਲ ਰਹੇ ਸਨ ਜਾਂ ਮੁਕੰਮਲ ਹੋ ਚੁੱਕੇ ਸਨ, ਦਾ ਵਿਆਪਕ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਇਸ ਸਬੰਧੀ ਵਿਭਾਗ ਦੀਆਂ ਤਿਆਰੀਆਂ ਦੀ ਡੂੰਘਾਈ ਨਾਲ ਸਮ...
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

Hot News, Punjab Development
ਚੰਡੀਗੜ੍ਹ, ਜੁਲਾਈ 7: ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ (ਵਣ) ਕਮਲ ਕਿਸ਼ੋਰ ਯਾਦਵ (ਵੀ ਸੀ ਰਾਹੀਂ) , ਪ੍ਰਮੁੱਖ ਮੁੱਖ ਵਣ ਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਜੰਗਲੀ ਜੀਵ ਵਾਰਡਨ ਸਤਿੰਦਰ ਸਾਗਰ ਤੋਂ ਇਲਾਵਾ ਵਣ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਡਬਲਿਊ ਡਬਲਿਊ ਐਫ - ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ । ਇਸ ਮੀਟਿੰਗ ਵਿੱਚ ਪਿਛਲੇ ਸਾਲ ਦੌਰਾਨ ਰਾਜ ਵਿੱਚ ਆਏ ਹੜ੍ਹਾਂ ਕਾਰਨ ਦਰਿਆਵਾਂ ਵਿੱਚ ਸਿਲਟ/ਰੇਤਾ ਜਮਾਂ ਹੋਣ ਕਾਰਨ ਆਉਣ ਵਾਲੇ ਸਮੇਂ ਦੌਰਾਨ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਅਤੇ ਦਰਿਆਵਾਂ ਦੇ ਬੇਹਤਰ ਪ੍ਰਬੰਧਨ ਲਈ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਬਿਆਸ ਦਰਿਆ ਅਤੇ ਰਾਵੀ ਦਰਿਆ ਵਿੱਚ ਵੱਖ-ਵੱਖ ਥਾਵਾਂ ਤੇ ਡੀ-ਸਿਲਟਿੰਗ ਕਰਨ ਦੇ ਮੰਤਵ ਨਾਲ ਪੇਸ਼ ਕੀਤੀਆਂ ਗਈਆਂ 8 ਤਜਵੀਜ਼ਾਂ ਉੱਤੇ ਵਿਚਾਰ ਕੀਤਾ ਗਿਆ ।  ਵਿਚਾਰ...
ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

Hot News
ਚੰਡੀਗੜ੍ਹ/ਅੰਮ੍ਰਿਤਸਰ, 7 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

Hot News
ਚੰਡੀਗੜ੍ਹ, 7 ਜੁਲਾਈ 2026- ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਸੌਂਪੇ ਗਏ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਮੁਲਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪੇਸ਼ੇਵਰ ਅਤੇ ਵਿੱਤੀ ਸ਼ਿਕਾਇਤਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਇਸ ਵਿਸਤ੍ਰਿਤ ਗੱਲਬਾਤ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਕਾਮਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ 3704 ਅਧਿਆਪਕ ਯੂਨੀਅਨ, ਈ.ਟੀ.ਟੀ. 2364 ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਅਤੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਤਨਖ...
ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

Hot News
ਚੰਡੀਗੜ੍ਹ, 7 ਜੁਲਾਈ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ 'ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ। ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ 'ਤੇ ਮਨਾਉਣਾ ਹੈ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ 'ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ। ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ...