Monday, November 17Malwa News
Shadow

Hot News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

Hot News
ਮਲੋਟ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਵੀ 140 ਲਾਭਪਾਤਰੀਆਂ ਨੂੰ 71.40 ਲੱਖ, 51,000 ਰੁਪਏ ਹਰੇਕ, ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ।ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ...
ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ

Hot News
ਚੰਡੀਗੜ੍ਹ, 1 ਜੁਲਾਈ: ਰਾਸ਼ਟਰੀ ਡਾਕਟਰ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਸਟੈਮੀ ਪ੍ਰੋਜੈਕਟ ਦਾ ਸੂਬਾਈ ਪੱਧਰ ‘ਤੇ ਵਿਸਥਾਰ ਕਰਨ ਲਈ ਉਦਘਾਟਨ ਕੀਤਾ, ਇਸ ਪ੍ਰੋਜੈਕਟ ਨਾਲ 23 ਜਿਲਿਆਂ ਦੇ ਸਾਰੇ ਜ਼ਿਲ੍ਹਾ ਅਤੇ ਉਪ-ਮੰਡਲ ਹਸਪਤਾਲਾਂ ਨੂੰ ਦਿਲ ਦੇ ਦੌਰੇ ਦੀ ਸਥਿਤੀ ਦੌਰਾਨ ਮਰੀਜ਼ ਦੀ ਜਾਨ ਬਚਾਉਣ ਲਈ ਤੁਰੰਤ ਕਲਾਟ ਬਸਟਰ ਡਰੱਗ ਟੈਨੈਕਟੇਪਲੇਸ ਦੇ ਕੇ ਥਰੋਮੋਲਾਈਸਿਸ ਇਲਾਜ ਦੇਣ ਲਈ ਸਮਰੱਥ ਬਣਾਇਆ ਗਿਆ ਹੈ।ਇਹ ਮਹੱਤਵਪੂਰਨ ਪਹਿਲ, ਜਿਸਨੂੰ ਮਿਸ਼ਨ ਅੰਮ੍ਰਿਤ (ਐਕਿਊਟ ਮਾਇਓਕਾਰਡੀਅਲ ਰੀਪਰਫਿਊਜ਼ਨ ਇਨ ਟਾਈਮ) ਵੀ ਕਿਹਾ ਜਾਂਦਾ ਹੈ, ਐਸਟੀ—ਸੈਗਮੈਂਟ ਐਲੀਵੇਟਿਡ ਮਾਇਓਕਾਰਡੀਅਲ ਇਨਫਾਰਕਸ਼ਨ (ਸਟੈਮੀ), ਜੋ ਕਿ ਦਿਲ ਦੇ ਦੌਰੇ ਦੀ ਸਭ ਤੋਂ ਗੰਭੀਰ ਕਿਸਮ ਹੈ, ਦਾ ਉਦੇਸ਼ ਮਰੀਜ਼ਾਂ ਨੂੰ ਉਸੇ ਸਮੇਂ ਇਲਾਜ ਮੁਹੱਈਆ ਕਰਵਾਉਣਾ ਹੈ।ਡਾ. ਬਲਬੀਰ ਸਿੰਘ, ਜੋ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਅਤੇ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੇ ਕਾਰਡੀਆਲੋਜੀ ਵਿਭਾਗ ਦੇ ਮੁਖੀ ਡਾ. ਬਿਸ਼ਵ ਮੋਹਨ ਨਾਲ, ਇੱਥੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਪੁੱਜੇ ਸਨ, ਨੇ ...
’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 30 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 65.4 ਕਿਲੋ ਹੈਰੋਇਨ, 1.2 ਕਿਲੋ ਅਫੀਮ ਅਤੇ 1.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 121 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,801 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ...
ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

Hot News
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਸੂਬੇ ਦੇ 9 ਜ਼ਿਲ੍ਹਿਆਂ ਦੇ 18 ਦਿਵਿਆਗਜਨਾਂ ਅਤੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਹੈ। ਸਰਕਾਰ ਦੇ ਦ੍ਰਿੜ ਸਮਰਥਨ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਕਿਹਾ ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ਼ ਲਈ ਸਰਵਉੱਚ ਬਲੀਦਾਨ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹੋਣਾ ਸਾਡਾ ਫਰਜ਼ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਦੇਸ਼ ਲਈ ਇਹਨਾਂ ਬਹਾਦਰਾਂ ਵੱਲੋਂ ਕੀਤੀ ਬੇਮਿਸਾਲ ਸੇਵਾ ਲਈ ਧੰਨਵਾਦ ਅਤੇ ਸਤਿਕਾਰ ਦਾ ਇੱਕ ਨਿਮਰ ਸੰਕੇਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਲਗਾਤਾਰ ਹਰ ਸੰਭਵ ਕਦਮ ਚੁੱਕਦੀ ਰਹੇਗੀ।...
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

Hot News
ਚੰਡੀਗੜ੍ਹ 30 : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ ਦੇ ਪਹਿਲੇ ਸੈਸ਼ਨ ਵਿੱਚ ਪੰਜ ਰਾਜਾਂ ਦੇ ਡੈਲੀਗੇਟਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਿਹਤਰ ਵਿਕਾਸ ਲਈ ਰਾਜ ਦੇ ਸਰੋਤਾਂ ਦੇ ਸਫਲਤਾਪੂਰਵਕ ਪ੍ਰਬੰਧਨ ਲਈ ਰਾਜ ਵਿਧਾਨਕ ਕਮੇਟੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਦੋ ਦਿਨਾਂ ਕਾਨਫਰੰਸ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਦੂਰਦਰਸ਼ੀ ਅਗਵਾਈ ਹੇਠ ਸ਼ੁਰੂ ਹੋਈ। ਇਸ ਮੌਕੇ ਬੋਲਦਿਆਂ, ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਨਿਰਸਵਾਰਥ ਕੁਰਬਾਨੀ ਨੂੰ ਵੀ ਯਾਦ ਕੀਤਾ, ਜਿਸਨੇ ਸਮਾਜ ਦੇ ਸਾਰੇ ਲੋਕਾਂ ਦੇ ਦੁੱਖਾਂ ਨੂੰ ਦੂਰ ਕੀਤਾ, ਭਾਵੇਂ ਉਹ ਕਿਸੇ ਵੀ ਖੇਤਰ ਜਾਂ ਧਰਮ ਦੇ ਹੋਣ ਅਤੇ ਸਦੀਆਂ ਪਹਿਲਾਂ ਪੰਜਾਬ ਵਿੱਚ ਧਰਮ ਨਿਰਪੱਖਤਾ ਦਾ ਰਸਤਾ ਤਿਆਰ ਕੀਤਾ। ਉਨ੍ਹਾਂ ਨੇ ਭਾਰਤ ਦੇ ਕਈ ਰਾਜਾਂ ਦੇ ਡੈਲੀਗੇਟਾਂ ਨੂੰ ਬੇਨਤੀ ਕੀਤੀ ਕਿ ਉਹ ਨਵੰਬਰ ਦੇ ਮਹੀਨੇ ਵਿੱਚ ਸਾਰੇ ਰਾਜਾਂ...
30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 30 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ...
ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ

ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ

Hot News
ਚੰਡੀਗੜ੍ਹ, 30 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ, ਦੌਰਾਨ ਰੈਜ਼ੀਡੈਂਟ ਡਾਕਟਰਾਂ ਦੁਆਰਾ ਉਠਾਈਆਂ ਗਈਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਵਿਆਪਕ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਫੋਰਮ ਦੁਆਰਾ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸਹਿਮਤੀ ਦਿੱਤੀ। ਇਸ ਸਕਾਰਾਤਮਕ ਨਤੀਜੇ ਤੋਂ ਬਾਅਦ, ਫੋਰਮ ਦੇ ਨੁਮਾਇੰਦਿਆਂ ਨੇ ਆਪਣੀ ਹੜਤਾਲ ਸਮਾਪਤ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਰਾਜ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਜਾਰੀ ਰਹਿਣਗੀਆਂ।ਇਸ ਮੌਕੇ ਮੰਤਰੀਆਂ ਨੇ ਕਿਹਾ ਕਿ ਮੁ...
 ਸਪੀਕਰ ਸੰਧਵਾ ਨੇ ਮਿਸ਼ਨ 1313 ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

 ਸਪੀਕਰ ਸੰਧਵਾ ਨੇ ਮਿਸ਼ਨ 1313 ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

Hot News
ਕੋਟਕਪੂਰਾ, 29 ਜੂਨ : ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਗਠਨ ਦੇ 16 ਸਾਲ ਪੂਰੇ ਹੋਣ ’ਤੇ ਸੰਸਥਾ ਵੱਲੋਂ ਮਿਸ਼ਨ 1313 ਤਹਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ ਤੇ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ।ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮੱਦਦ ਲਈ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਇਹ ਗਲਤਫਹਿਮੀ ਹੁੰਦੀ ਹੈ ਕਿ ਖੂਨਦਾਨ ਕਰਕੇ ਵਿਅਕਤੀ ਕਮਜੋਰ ਜਾਂ ਬਿਮਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਗਲਤ ਅਤੇ ਬੇ-ਬਨਿਆਦ ਧਾਰਨਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸਰੀਰ ਵਿਚ ਨਵੇਂ ਸੈਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥ...
114 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

114 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ, 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 29 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 120ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ ਅਤੇ 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 120 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,735 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤ...
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 28 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਪਹਿਲਾਂ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਦੀ ਰਕਮ ਮੰਗ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੀ ਰਕਮ ਦੇ ਰੰਗੇ ਹੋਏ ਨੋਟ ਮੌਕ...