ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ
ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ 245 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 2 ਲੱਖ 70 ਹਜ਼ਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਹੈ। ਇਹ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਲਿਜਾਣ ਵਿੱਚ ਸਹਾਈ ਸਿੱਧ ਹੋਵੇਗਾ। ਡ...








