ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ ਫ਼ਿਰੋਜ਼ਪੁਰ, 20 ਜੂਨਃ
ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱ...







