Sunday, October 11Malwa News
Shadow

Hot News

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

Hot News
ਅੰਮ੍ਰਿਤਸਰ, 1 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਰਧਾਰਿਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ...
ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Hot News
ਰੂਪਨਗਰ, 1 ਅਕਤੂਬਰ: ਰੂਪਨਗਰ ਸ਼ਹਿਰ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਇਸ ਪ੍ਰਾਜੈਕਟ ’ਤੇ 1 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦਾ ਇਹ ਪ੍ਰਾਜੈਕਟ ਇਲਾਕੇ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

Hot News
ਚੰਡੀਗੜ੍ਹ, 1 ਅਕਤੂਬਰ 2026: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ ਪ੍ਰਾਪਤ...
ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

Hot News
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63,616 ਐਫ.ਆਈ.ਆਰ.  ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ )ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4161 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ, 130 ਕਿਲੋ ਚਰਸ, 1747 ਕਿਲੋ ਗਾਂਜਾ, 77 ਕਿਲੋ ਆਈਸੀਈ , 65.75 ਲੱਖ ਨਸ਼ੀਲੀਆਂ ਗੋਲੀਆਂ ਅਤੇ 22.2 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ...
ਪੰਜਾਬ ‘ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ‘ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ

Hot News
ਚੰਡੀਗੜ੍ਹ, 1 ਅਕਤੂਬਰ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐਸ.ਆਈ.ਆਰ ਦਾ ਸਮੁੱਚਾ ਅਮਲ ਮੁਕੰਮਲ ਹੋਣ ਨੇੜੇ ਪਹੁੰਚ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 08 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਨੇ ਐੱਸ.ਆਈ.ਆਰ. 2026 ਦਾ ਕੰਮ 100 ਫ਼ੀਸਦ ਮੁਕੰਮਲ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ ਇਹ ਕੰਮ ਪੂਰਾ ਹੋ ਚੁੱਕਾ ਹੈ। ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੋਟਰਾਂ ਦੀ ਸਹੂਲਤ ਲਈ, ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣੇ ਬਾਕੀ ਹਨ, ਉੱਥੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਖ਼ੁਦ ਵੋਟਰਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਵੋਟਰਾਂ...
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Hot News
 ਚੰਡੀਗੜ੍ਹ/ਬਟਾਲਾ, ਅਕਤੂਬਰ 1 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ, ਅੱਜ ਪਵਿੱਤਰ ਧਰਤੀ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਅਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀ ਢੇਰੀਆਂ ਦੀ ਖਰੀਦ ਕਰਵਾਈ। ਇਸ ਮੌਕੇ ਰਜਨੀਸ਼ ਕੁਮਾਰੀ ਡਿਪਟੀ ਡਾਇਰੈਕਟਰ ਫੂਡ ਸਪਲਾਈ ਵਿਭਾਗ ਪੰਜਾਬ, ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਬਟਾਲਾ, ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਚੇਅਰਮੈਨ ਰਵਿੰਦਰ ਸਿੰਘ, ਅਮਨਜੀਤ ਸਿੰਘ ਡੀ ਐੱਫ ਐੱਸ ਸੀ ਗੁਰਦਾਸਪੁਰ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ, ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨਾਂ ਦੌਰਾਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ ਹੈ ਅਤੇ ਇਹ ਸੀਜ਼ਨ ਵੀ ਸਫ਼ਲਤਾਪੂਰਵਕ ਸੰਪੰ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੁਹਾਣਾ ਅਤੇ ਕੁੰਬੜਾ ਵਿਖੇ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡਣ ਮੌਕੇ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿਹਤ ਬੀਮਾ ਕਾਰਡ ਲੋਕਾਂ ਲਈ ਮੁਸ਼ਕਲ ਸਮੇਂ ਵਿੱਚ ਵੱਡਾ ਸਹਾਰਾ ਬਣ ਰਿਹਾ ਹੈ ਅਤੇ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਲੋੜ ਪੈਣ ’ਤੇ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚਿਹਰਿਆਂ ’ਤੇ ਇਸ ਸਹੂਲਤ ਨੂੰ ਲੈ ਕੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਤੌਰ ’ਤੇ ਵੇਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 1.80 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜਦਕਿ ਇਨ੍ਹਾਂ ਵਿੱਚੋਂ 42 ਹਜ਼ਾਰ ਸਿਹਤ ਬੀਮਾ ਕਾਰਡ ਬਣ ਕੇ ਪ੍ਰਾਪਤ ਹੋ ਚੁੱਕੇ ਹਨ, ਜੋ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ...
ਲਗਾਤਾਰ ਇੱਕ ਮਹੀਨੇ ਤੋਂ ਨੰਗਲ ਦੀ ਸਫਾਈ ਵਿਵਸਥਾ ਦੀ ਖੁਦ ਨਿਗਰਾਨੀ ਕਰ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ

ਲਗਾਤਾਰ ਇੱਕ ਮਹੀਨੇ ਤੋਂ ਨੰਗਲ ਦੀ ਸਫਾਈ ਵਿਵਸਥਾ ਦੀ ਖੁਦ ਨਿਗਰਾਨੀ ਕਰ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ

Hot News
ਨੰਗਲ 30 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਲਗਾਤਾਰ ਇੱਕ ਮਹੀਨਾ ਪੂਰਾ ਹੋਣ ਦੇ ਬਾਵਜੂਦ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਜ਼ਮੀਨੀ ਪੱਧਰ ’ਤੇ ਇਸ ਦੀ ਨਿਗਰਾਨੀ ਜਾਰੀ ਹੈ। ਮੰਤਰੀ ਬੈਂਸ ਪਿਛਲੇ ਇੱਕ ਮਹੀਨੇ ਤੋਂ ਨਿਯਮਿਤ ਤੌਰ ’ਤੇ ਨੰਗਲ ਪਹੁੰਚ ਕੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਰਹੇ ਹਨ ਅਤੇ ਸਫਾਈ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਵੱਲੋਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੌਕੇ ’ਤੇ ਗੱਲਬਾਤ ਕਰਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ।         ਅੱਜ ਵੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ-1 ਵਿੱਚ ਪਹੁੰਚ ਕੇ ਉੱਥੇ ਚੱਲ ਰਹੇ ਸਫਾਈ ਅਤੇ ਹੋਰ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਲੋਕਾਂ ਵੱਲੋਂ ਆਪਣ...
ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਯਤਨਾਂ ਵਿੱਚ ਲੋਕ ਸਰਗਰਮ ਭੂਮਿਕਾ ਨਿਭਾਉਣ: ਵਿਧਾਇਕ ਅਜੇ ਗੁਪਤਾ

ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਯਤਨਾਂ ਵਿੱਚ ਲੋਕ ਸਰਗਰਮ ਭੂਮਿਕਾ ਨਿਭਾਉਣ: ਵਿਧਾਇਕ ਅਜੇ ਗੁਪਤਾ

Hot News
ਅੰਮ੍ਰਿਤਸਰ, 30 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਸੈਂਟਰਲ ਹਲਕੇ ਦੀ ਵਾਰਡ ਨੰਬਰ 52 ਵਿੱਚ ਵਾਰਡ ਡਿਫੈਂਸ ਕਮੇਟੀ (WDC) ਦੇ ਸਹਿਯੋਗ ਨਾਲ ਇੱਕ ਅਹਿਮ ਜਨਤਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਸ੍ਰੀ ਅਜੇ ਗੁਪਤਾ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਸਰਾਹਨਾ ਕਰਦਿਆਂ ਇਸ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਸ੍ਰੀ ਦੀਕਸ਼ਿਤ ਧਵਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੀ ਟੀਮ ਵੱਲੋਂ ਸ੍ਰੀ ਹਨੀ ਨਾਹਰ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ NMM, ਸ੍ਰੀ ਜੈ ਕੁਛ ਬੁੱਟਰ, ਹਲਕਾ ਇੰਚਾਰਜ ਸੈਂਟਰਲ NMM, ਮੈਡਮ ਮੋਨਿਕਾ ਰਾਜੇਸ਼ ਹਾਂਡਾ, ਹਲਕਾ ਵਾਈਸ ਇੰਚਾਰਜ NMM, ਸ੍ਰੀ ਰਾਜੂ ਭਾਟੀਆ ਅਤੇ ਸ੍ਰੀ ਰਾਜਕੁਮਾਰ ਬੋਬੀ, ਬ...
ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ

Hot News
ਹੁਸ਼ਿਆਰਪੁਰ,30 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ.ਓ, ਵਾਟਰ ਕੂਲਰ,ਸਕੂਲੀ ਬੈਗ ਅਤੇ ਸਟੈਸ਼ਨਰੀ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਨੂੰ ਛੋਹਿਆ ਹੈ। ਸਕੂਲੀ ਬੱਚਿਆਂ ਨੂ ਸਾਮਾਨ ਵੰਡਣ ਉਪਰੰਤ ਸੰਬਧੋਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਿੱਖਿਆ ਖੇਤਰ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਹੈ,ਜਿਸ ਨਾਲ ਵੱਡੇ ਪੱਧਰ ’ਤੇ ਸ਼ਲਾਘਾਯੋਗ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਨਾਲ ਪੰਜਾਬ ਦੇਸ਼ ਦੀ ਸਿੱਖਿਆ ਦੇ ਨਕਸ਼ੇ ’ਤੇ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਲੋੜੀਂਦੀਆਂ ਸਹੂਲਤਾਂ ਦੇਣ ਨਾਲ ਸਰਕਾਰੀ ਸਕੂਲਾਂ ਦਾ ਪੱਧਰ ਹੋਰ ਉੱਚਾ ਹੋਇਆ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸਕ...