ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ
ਚੰਡੀਗੜ੍ਹ, 18 ਜੂਨ: ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ 'ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਲਾਗੂ ਕੀਤੀ ਹੈ, ਜਿਸ ਤਹਿਤ ਵੋਟਰ ਫੋਟੋ ਪਹਿਚਾਣ ਪੱਤਰ 15 ਦਿਨਾਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਹ ਪਹਿਲਕਦਮੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੱਲੋਂ ਵੋਟਰਾਂ ਦੀ ਸਹੂਲਤਾਂ ਲਈ ਕੀਤੇ ਜਾ ਰਹੇ ਵੱਖ-ਵੱਖ ਉਪਾਵਾਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ। ਇਹ ਨਵੀਂ ਪ੍ਰਣਾਲੀ ਵੋਟਰ ਫੋਟੋ ਪਹਿਚਾਣ ਪੱਤਰ ਬਣਨ ਤੋਂ ਲੈ ਕੇ ਡਾਕ ਰਾਹੀਂ ਵੋਟਰ ਨੂੰ ਡਿਲੀਵਰੀ ਹੋਣ ਤੱਕ ਹਰੇਕ ਪੜਾਅ ਦੀ ਰੀਅਲ ਟਾਇਮ ਟਰੈਕਿੰਗ ਨੂੰ ਯਕੀਨੀ ਬਣਾਵੇਗੀ। ਵੋਟਰਾਂ ਨੂੰ ਹਰ ਪੜਾਅ 'ਤੇ ਐੱਸਐੱਮਐੱਸ ਰਾਹੀਂ ਸੂਚਨਾਵਾਂ ਵੀ ਪ੍ਰਾਪਤ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਵੋਟਰ ਫੋਟੋ ਪਹਿਚਾਣ ਪੱਤਰ ਦੀ ਸਥਿਤੀ ਬਾਰੇ ਜਾਣਕਾਰੀ ਮਿਲੇਗੀ।ਇਸ ਉਦੇਸ਼ ਲਈ ਚੋਣ ਕਮਿਸ਼ਨ...






