ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ
ਚੰਡੀਗੜ੍ਹ, 31 ਅਕਤੂਬਰ-- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਹਨ, ਨੇ ਹਿੱਸਾ ਲਿਆ।
ਲਗਭਗ ਪੰਜ ਘੰਟੇ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਢੁਕਵੇਂ ਹੱਲ ਲੱਭਣ ਲਈ ਉਪਰਾਲੇ ਕੀਤੇ ਗਏ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ.ਐਸ.ਟੀ.ਈ.ਟੀ) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ...








