ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 29 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 29 ਤੋਂ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ।
ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਲੋਕ ਪੱਖੀ ਕੰਮ ਕਰਵਾਕੇ ਰਾਜ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਸੜਕਾਂ, ਗਲੀਆਂ, ਸੀਵਰੇਜ, ਸਾਫ਼-ਸਫ਼ਾਈ, ਸਿੱਖਿਆ ਅਤੇ ਸਿਹਤ ਸਹੂਲਤਾਂ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ...








