ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
*ਨਵੀਂ ਦਿੱਲੀ/ਚੰਡੀਗੜ੍ਹ 27 ਅਕਤੂਬਰ-/- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦ੍ਰੋਪਦੀ ਮੁਰਮੂ ਜੀ ਨੂੰ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੇ ਦੌਰੇ ਦੀ ਰੂਪ-ਰੇਖਾ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।
ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ...








