ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ
ਚੰਡੀਗੜ੍ਹ, 5 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ। ਇਹ ਕਦਮ ਇਸ ਸਾਲ 44 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਖ਼ਤ ਮੁਕਾਬਲੇ ਵਾਲੀ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਨੂੰ ਪਾਸ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਅਕੈਡਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ,ਜੋ ਨਵੰਬਰ 2023 ਵਿੱਚ ਸ਼ੁਰੂ ਕੀਤਾ ਗਿਆ ਸੀ, ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਦ...








