Wednesday, February 19Malwa News
Shadow

Hot News

ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੇ.ਵੀ.ਕੇ ਵਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੇ.ਵੀ.ਕੇ ਵਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

Breaking News, Hot News
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ                               ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਨੂੰ ਦੇਖਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ।                              ਇਸੇ ਲੜੀ ਤਹਿਤ ਪੀ. ਏ. ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਵਿਗਿਆਨੀਆਂ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।                  &n...
ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

Breaking News, Hot News
ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿ...
ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Breaking News, Hot News
ਚੰਡੀਗੜ੍ਹ/ਬਠਿੰਡਾ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਕਾ (ਟਰੱਕ ਡਰਾਈਵਰ) ਵਾਸੀ ਪਿੰਡ ਰਾਏਪੁਰ ਅਰਾਈਆਂ ਨਕੋਦਰ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਵੱਡੀ ਮਾਤਰਾ ਵਿੱਚ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਕੰਟੇਨਰ-ਟਰੱਕ ਰਜਿਸਟ੍ਰੇਸ਼ਨ ਨੰਬਰ ਐਨਐਲ 01ਏਬੀ 0377 ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਭੁੱਕੀ ਦੀ ਤਸਕਰੀ ਸਬੰਧੀ ਮਿਲੀ ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਨਾਕਾ ਲਾਇਆ ਅਤੇ ਇੱਕ ਸ...
ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

Breaking News, Hot News
ਬਠਿੰਡਾ, 15 ਜੁਲਾਈ : ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾਂ-ਨਿਰਦੇਸ਼ ਦਿੰਦਿਆਂ ਕੀਤਾ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਕਸ਼ੇ, ਨਿਸ਼ਾਨਦੇਹੀਆਂ, ਪਾਰਟੀਸ਼ਨ ਕੇਸਾਂ, ਸਰਫਾਸੀ ਐਕਟ ਨਾਲ ਸਬੰਧਤ ਕੇਸਾਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ  ਇਹ ਵੀ ਹਦਾਇਤ ਕੀਤੀ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟ...
ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

Breaking News, Hot News
ਫਾਜ਼ਿਲਕਾ 15 ਜੁਲਾਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ ਕੀਤੀ। ਉਹਨਾਂ ਨੇ ਬੈਠਕ ਵਿੱਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਜਾਰੀ ਹਦਾਇਤਾਂ ਅਨੁਸਾਰ ਦਿੱਤੇ ਗਏ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ।  ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਬਕਾਇਆ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ । ਉਹਨਾਂ ਨੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਨਹਿਰਾਂ ਨੂੰ ਟੁੱਟਣ ਤੋਂ ਬਚਾਇਆ ਜਾ ਸਕੇ। ਉਹਨਾਂ ਨੇ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਅਧੀਨ ਆਉਂਦੇ ਗੈਰ ਸਰਕਾਰੀ ਸਮਾਜਿਕ ਸੰਗਠਨਾਂ ਨਾਲ ਬੈਠਕ ਕਰ ਲੈਣ । ਇਸੇ ਤਰਾਂ ਉਹਨਾਂ ਨੇ ਡੀਡੀਪੀਓ ਨੂੰ ਹਿਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਟਰੈਕਟਰ ਟਰਾਲੀਆਂ ਦੀ ਪਹਿਚਾਣ ਕਰਨ ਜਿਨਾਂ ਦੀ ਵਰਤੋਂ ਕਿਸੇ ਵੀ ਸੰਭਾਵਿਤ ਹੜ ਦੇ ਮੌਕੇ ਦੌਰਾਨ ਸਮਾਨ ਦੀ ਢੋਆ ਢੁਆਈ ਅਤੇ ਰਾਹਤ ਕਾਰਜਾਂ ਲਈ ਕੀਤੀ ਜਾ ਸਕੇ। ਉਨਾਂ ਨੇ ਖਰੀਦ ਏਜੰਸੀਆਂ ਦੇ ...
ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ ਲਗਾਏ ਜਾਣਗੇ

ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ ਲਗਾਏ ਜਾਣਗੇ

Hot News
ਮਾਨਸਾ, 13 ਜੁਲਾਈ:ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ 10 ਲੱਖ ਪੌਦੇ ਲਗਾਏ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਜੰਗਲਾਤ ਵਿਭਾਗ ਪਾਸੋਂ ਪ੍ਰਾਪਤ ਕਰਕੇ ਜਲਦੀ ਤੋਂ ਜਲਦੀ ਸ਼ਹਿਰ ਅਤੇ ਪਿੰਡਾਂ ਦੀਆਂ ਵੱਖ ਵੱਖ ਢੁਕਵੀਆਂ ਥਾਵਾਂ ’ਤੇ ਲਗਾਏ ਜਾਣ।ਵਧੀਕ ਡਿਪਟੀ ਕਮਿਸ਼ਨਰ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ ਉਥੇ ਹੀ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਮੁੱਢਲਾ ਫਰਜ਼ ਹੈ। ਹਰ ਨਾਗਰਿਕ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਈ ਜਾਵੇ।ਇਸ ਮੌਕ...
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

Breaking News, Hot News
ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ  ਸਰਕਾਰੀ ਸਕੂਲਾਂ ਦੇ ਨਾਮ 'ਤੇ  ਰੱਖਣ  ਦਾ  ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ। ਸਿੱ...
ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

Breaking News, Hot News
ਅੰਮ੍ਰਿਤਸਰ, 13 ਜੁਲਾਈ 2024:ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਮੰਨੀ ਜਾਂਦੀ ਘਾਤਕ ਬਿਮਾਰੀ ਦੀ ਸਫਲ ਸਰਜਰੀ ਕਰਕੇ ਨਾ ਸਿਰਫ਼ ਪੰਜਾਬ ਜਾਂ ਭਾਰਤ ਬਲਕਿ ਪੂਰੇ ਵਿਸ਼ਵ 'ਚ ਅੰਮ੍ਰਿਤਸਰ ਦਾ ਨਾਂ ਉਚਾ ਕੀਤਾ ਹੈ। ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਮਰਜੀਤ ਕੌਰ (13 ਸਾਲ) ਪੁੱਤਰੀ ਹਰਪਿੰਦਰ ਸਿੰਘ ਵਾਸੀ ਪਿੰਡ ਬੁੱਢਾ ਖੂਹ (ਅੰਮ੍ਰਿਤਸਰ) ਨੂੰ ਜਦੋਂ ਉਸ ਦੇ ਮਾਪੇ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਇਕੋ-ਕਾਰਡੀਓਗ੍ਰਾਫ਼ੀ ਕਰਨ 'ਤੇ ਪਤਾ ਲੱਗਾ ਕਿ ਉਸ ਦੇ ਦਿਲ 'ਚ ਛੇਕ ਹੈ। ਕਾਰਡੀਅਕ ਸੀ. ਟੀ. ਸਕੈਨ ਕਰਨ 'ਤੇ ਇਸ ਦੀ ਪੁਸ਼ਟੀ ਹੋ ਗਈ ਕਿ ਉਕਤ ਬੱਚੀ ਜਮਾਂਦਰੂ ਤੌਰ 'ਤੇ 'ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ' ਬਿਮਾਰੀ ਨਾਲ ਪੀੜਤ ਸੀ। ਜਿਸ ਦੇ ਚੱਲਦਿਆਂ ਉਸ ਦੀ ਪਲਮਨਰੀ ਆਰਟੀ 'ਚੋਂ ਇਕ ਨਾੜੀ ਨਿਕਲ ਕੇ ਦਿਲ ਦੇ ਖੱਬੇ ਪਾਸੇ ਚਲੀ ਗਈ ਸੀ, ਜਿਸ ਨਾਲ ਉਸ ਦੇ ਦਿਲ 'ਚ ਗੰਦਾ ਖੂਨ ਆਕਸੀਜਨ ਯੁਕਤ ਚੰਗੇ ਖੂਨ 'ਚ ਮਿਕਸ ਹੋ ਰਿਹਾ ਸੀ। ਸਰ...
16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

Breaking News, Hot News
ਅੰਮ੍ਰਿਤਸਰ, 13 ਜੁਲਾਈ 2024--          ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।               ਉਨਾਂ ਦੱਸਿਆ ਕਿ 16 ਜੁਲਾਈ ਨੂੰ ਡੀ.ਏ.ਵੀ. ਕਾਲਜ (ਔਰਤਾਂ) ਬੇਰੀ ਗੇਟ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾ...
ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

Breaking News, Hot News
ਫਰੀਦਕੋਟ 12 ਜੁਲਾਈ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 28 ਅਗਸਤ 2024 ਤੱਕ ਲਾਗੂ ਰਹਿਣਗੇ।ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 28 ਅਗ...