ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਕੀਤਾ ਪੱਕਾ
ਚੰਡੀਗੜ੍ਹ, 31 ਮਈ : ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜੰਗਲਾਤ ਵਿਭਾਗ ਦੇ 378 ਅਸਥਾਈ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਕਈ ਸਾਲਾਂ ਤੋਂ, ਇਹ ਕਰਮਚਾਰੀ ਘੱਟ ਤਨਖ਼ਾਹਾਂ 'ਤੇ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਕੰਮ ਕਰ ਰਹੇ ਸਨ। ਅੱਜ ਦਾ ਫ਼ੈਸਲਾ ਉਨ੍ਹਾਂ ਸਾਰੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ ਅਤੇ ਰਾਹਤ ਭਰਿਆ ਹੈ। ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੀ ਕੈਬਨਿਟ ਮੀਟਿੰਗ ਵਿੱਚ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਜੋ ਰੋਜ਼ਾਨਾ ਦਿਹਾੜੀ 'ਤੇ ਕੰਮ ਕਰ ਰਹੇ ਸਨ। ਅੱਜ ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖ਼ੁਸ਼ੀ ਹੋ ਰਹੀ ਹੈ। ਮੰਤਰੀ ਕਟਾਰੂਚੱਕ ਨੇ ਇਸ ਲਈ ਰਵਾਇਤੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਰੁਜ਼ਗਾਰ ਵਿਰੋਧੀ ਅਤੇ ਕਰਮਚਾਰੀ ਵਿਰੋਧੀ ਰਵੱਈਏ ਕਾਰਨ ਉਨ੍ਹਾਂ ਦੀਆਂ ਨੌਕਰੀਆਂ ਸਥਾਈ ਨਹੀਂ ਕੀਤੀਆਂ ਜਾ ਸਕੀਆਂ, ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਅੱਜ ਅਸੀਂ...








