ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 521 ਗ੍ਰਾਮ ਹੈਰੋਇਨ ਅਤੇ ਸੱਤ ਮੈਗਜ਼ੀਨਾਂ ਤੇ 55 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਅਤਿ-ਆਧੁਨਿਕ .30 ਬੋਰ ਪੀਐਕਸ-5 ਸਟੌਰਮ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਬੱਦੋਵਾਲ ਦੇ ਮਨਿੰਦਰਜੀਤ ਸਿੰਘ (26), ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਦੇ ਪੀਟਰ (22) ਅਤੇ ਲਵਜੀਤ ਸਿੰਘ ਉਰਫ ਰਾਜਾ (21) ਵਜੋਂ ਹੋਈ ਹੈ। ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ...






