ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਸਕਰੀ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02ਸੀਵਾਈ6917) ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ...








