Wednesday, October 14Malwa News
Shadow

Hot News

ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

Hot News
ਕੋਟਕਪੂਰਾ, 19 ਜੂਨ- ਸਪੀਕਰ ਪੰਜਾਬ ਵਿਧਾਨ ਸਭਾ  ਸ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਮੁਲਾਕਾਤ ਕੀਤੀ ਜਾ ਰਹੀ ਹੈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਅਭੀਜੀਤ ਸਿੰਘ ਢਿੱਲੋਂ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਭੋਲਾ ਸਿੰਘ, ਬਲਵਿੰਦਰ ਸਿੰਘ, ਬਿੰ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Hot News
ਫਿਲੌਰ (ਜਲੰਧਰ), 19 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਆਪਣੇ ਫਿਲੌਰ ਦੌਰੇ ਦੌਰਾਨ ਵੱਖ-ਵੱਖ ਥਾਈਂ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਪਿੰਡ ਨਗਰ ਵਿਖੇ ਹਾਈਵੇ ’ਤੇ ਖੜ੍ਹਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ। ਮਾਮਲੇ ਦੀ ਸੁਣਵਾਈ ਕਰਦਿਆਂ ਸ਼੍ਰੀ ਗੜ੍ਹੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਦਾ ਪੱਕਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਐਸ.ਡੀ.ਐਮ. ਫਿਲੌਰ, ਤਹਿਸੀਲਦਾਰ, ਬੀ.ਡੀ.ਪੀ.ਓ., ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।  ਸ਼੍ਰੀ ਗੜ੍ਹੀ ਨੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ, ਜਿਸ ਦੀ ਬੀਤੇ ਦਿਨੀਂ ਟਿੱਪਰ ਹੇਠ ਆਉਣ ਕਾਰਨ ਹੋਈ ਮੌ...
ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਮੀਟਿੰਗ ਆਯੋਜਿਤ

ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਮੀਟਿੰਗ ਆਯੋਜਿਤ

Hot News
ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਪਹਿਲੀ ਮੀਟਿੰਗ ਬੱਚਤ ਭਵਨ ਮਿੰਨੀ ਸਕੱਤਰੇਤ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਨੇ  ਬੋਰਡ ਦੇ ਮੈਂਬਰ ਸਾਹਿਬਾਨ ਜਿੰਨਾ ਵਿੱਚ ਸ੍ਰੀ ਪ੍ਰਣਵ ਧਵਨ ਅੰਮ੍ਰਿਤਸਰ ਤੋਂ, ਸ੍ਰੀ ਰਾਜੇਂਦਰ ਮੋਹਨ ਪਟਿਆਲਾ ਤੋਂ, ਸ੍ਰੀ ਰਿੱਕੀ ਮਨੋਚਾ ਜਲੰਧਰ ਤੋਂ ਅਤੇ ਸ੍ਰੀ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਲੁਧਿਆਣਾ ਤੋਂ ਇੰਨਾ ਸਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਸਟੇਟ ਮੈਂਬਰ ਸਾਹਿਬਾਨਾ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਬੋਰਡ ਵਲੋਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਤੇ ਵਿਧਾਇਕ ਸਾਹਿਬਾਨ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪਪੀ, ਮੇਅਰ ਪ੍ਰਿਸੀਪਲ ਇੰਦਰਜੀਤ ਕੌਰ, ਜ਼ਿਲ੍ਹਾ ਪ੍ਰਧਾਨ/ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਤਿੰਦਰ ਸਿੰਘ ਖੰਗੂੜਾ, ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਰਾਜੂ ਕਨੌਜੀਆ, ਚੇਅਰਮੈਨ ਕੇਸ਼ਵ ਵਰਮਾ, ਡਾਇਰੈਕਟਰ ਰਵਿੰਦਰਪਾਲ ਸਿੰਘ ਪਾਲੀ ਅਤੇ ਆਪ ਆਗੂ ਰ...
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 150ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 38,390 ਹੋ ਗਈਆਂ। ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰ...
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ 'ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨ...
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

Hot News
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ - ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ - ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮੱਸਿਆਵਾਂ ਦਾ...
ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ  ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ  ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

Hot News
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ  ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ...
ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

Hot News
ਚੰਡੀਗੜ੍ਹ,19 ਜੂਨ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ ਇਲਾਜ ਦੇ ਖਰਚ ਨੂੰ ਪੂਰਾ ਕਰਨ ਲਈ ਲੋਕਾਂ ਦਾ ਸਰਕਾਰੀ ਸਿਹਤ ਯੋਜਨਾਵਾਂ ‘ਤੇ ਵੱਧ ਭਰੋਸਾ ਵੀ ਵਧ ਰਿਹਾ ਹੈ। ਸਟੇਟ ਹੈਲਥ ਏਜੰਸੀ ਦੇ ਅੰਕੜਿਆਂ ਮੁਤਾਬਿਕ ਪਿਛਲੇ ਪੰਜ ਮਹੀਨਿਆਂ ਵਿੱਚ ਪ੍ਰੋਸਟੇਟ ਕੈਂਸਰ ਨਾਲ ਸੰਬੰਧਤ 1478 ਇਲਾਜ ਪੈਕੇਜ ਮਨਜ਼ੂਰ ਕੀਤੇ ਗਏ, ਜਿਨ੍ਹਾਂ ‘ਤੇ ਕੁੱਲ 2.86 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ ਹਾਰਮੋਨ ਥੈਰੇਪੀ ਸਭ ਤੋਂ ਮੁੱਖ ਇਲਾਜ ਰਹੀ, ਜਿਸ ਦੇ 918 ਆਪ੍ਰੇਸ਼ਨ ਕੀਤੇ ਗਏ। ਇਹ ਕੁੱਲ ਮਨਜ਼ੂਰ ਇਲਾਜਾਂ ਦਾ ਲਗਭਗ 60 ਪ੍ਰਤੀਸ਼ਤ ਹੈ ਅਤੇ ਇਸ ਇਲਾਜ ‘ਤੇ 1.57 ਕਰੋੜ ਰੁਪਏ ਖਰਚ ਹੋਇਆ, ਜੋ ਕੁੱਲ ਖਰਚ ਦਾ ਅੱਧ ਤੋਂ ਵੱਧ ਹਿੱਸਾ ਬਣਦਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਐਡਵਾਂਸਡ...
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

Hot News, Punjab Politics
ਚੰਡੀਗੜ੍ਹ / ਮੋਹਾਲੀ 18 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਘਿਨਾਉਣੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਦੋ ਸੁਤੰਤਰ ਪ੍ਰਯੋਗਸ਼ਾਲਾਵਾਂ (ਲੈਬਾਂ) ਦੁਆਰਾ ਕੀਤੀ ਗਈ ਫੋਰੈਂਸਿਕ ਜਾਂਚ ਦਾ ਹਵਾਲਾ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਪ੍ਰੋਪੇਗੰਡਾ ਮੁਹਿੰਮ ਨੂੰ ਵਿਗਿਆਨਕ ਸਬੂਤਾਂ ਦੁਆਰਾ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਵਿੱਚ ਵੀਡੀਓ ਦੇ 1,1191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ 'ਤੇ ਸਾਬਤ ਕੀਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਹੀਂ ਹਨ। 'ਆਪ' ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਲਾਗੂ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

Hot News
ਫਾਜਿਲਕਾ 18 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਫਾਜ਼ਿਲਕਾ ਦੇ ਵਾਰਡ ਨੰਬਰ 14 ,16 ਅਤੇ 17 ਵਿਖੇ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਜਾਣਕਾਰੀ ਦਿੱਤੀ ਕਿ ਸਾਰੇ ਯੋਗ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਪਹੁੰਚਾਉਣ ਲਈ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ 'ਚ ਰਾਸ਼ਨ ਕਿੱਟਾਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗ...