Saturday, March 28Malwa News
Shadow

Hot News

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ

Hot News
ਲੌਂਗੋਵਾਲ, 16 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ ਤਹਿਤ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਸਿੰਚਾਈ ਪ੍ਰਣਾਲੀ ਨੂੰ ਅਧੁਨਿਕ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਮਾਈਨਰਾਂ ਦੀ ਮੁਰੰਮਤ ਅਤੇ ਨਿਰਮਾਣ ਨਾਲ ਕਿਸਾਨਾਂ ਨੂੰ ਖੇਤਾਂ ਤੱਕ ਪਾਣੀ ਦੀ ਸਹੂਲਤ ਸਮੇਂ ਸਿਰ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਫਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦੇ ਚਾਲੂ ਹੋਣ ਨਾਲ ਇਲਾਕੇ ਦ...
ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ

Hot News
*ਚੰਡੀਗੜ੍ਹ, 16 ਮਾਰਚ:* ਪੰਜਾਬ ਵਿਧਾਨ ਸਭਾ ਨੇ ਅੱਜ "ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026" ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਨੂੰ ਤੇਜ਼ ਕਰਨ ਵੱਲ ਫੈਸਲਾਕੁੰਨ ਕਦਮ ਸਾਬਤ ਹੋਣਗੀਆਂ। ਇਨ੍ਹਾਂ ਸੋਧਾਂ ਤਹਿਤ ਕਰੱਸ਼ਰ ਯੂਨਿਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ, ਮਹੀਨਾਵਾਰ ਸੰਚਾਲਨ ਰਿਟਰਨਾਂ ਨੂੰ ਢਾਂਚਾਗਤ ਢੰਗ ਨਾਲ ਜਮ੍ਹਾਂ ਕਰਵਾਉਣਾ ਅਤੇ ਬਿਜਲੀ ਦੀ ਖਪਤ ਦੇ ਅੰਕੜਿਆਂ ਰਾਹੀਂ ਉਤਪਾਦਨ ਦੇ ਰੁਝਾਨਾਂ ਦੀ ਪ੍ਰਣਾਲੀਬੱਧ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਨਵੀਆਂ ਵਿਵਸਥਾਵਾਂ ਅਧੀਨ ਛੋਟੇ ਖਣਿਜਾਂ ਨਾਲ ਜੁੜੀਆਂ ਲੈਣ-ਦੇਣ ਪ੍ਰਕਿਰਿਆਵਾਂ ਦੀ ਡਿਜੀਟਲ ਟ੍ਰੈਕਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੜਬੜੀਆਂ ‘ਤੇ ਰੋਕ ਲੱਗੇ ਅਤੇ ਸਪਲਾਈ ਚੇਨ ਵਿੱਚ ਜਵਾਬਦੇਹੀ ਵਧੇ। ਬਰਿੰਦਰ ਕੁਮਾਰ ਗੋਇਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਆ...
ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

Hot News
ਚੰਡੀਗੜ੍ਹ, 16 ਮਾਰਚ 2026- ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ ਤੋਂ ਵੱਡੀਆਂ ਸਿਹਤ ਸੁਰੱਖਿਆ ਪਹਿਲਾਂ ਵਿੱਚੋਂ ਇੱਕ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਆਰਥਿਕ ਪਾਬੰਦੀਆਂ ਕਰਕੇ ਜ਼ਰੂਰੀ ਇਲਾਜ ਵਿੱਚ ਦੇਰੀ ਨਾ ਕਰਨੀ ਪਵੇ। ਕਈ ਪਰਿਵਾਰਾਂ ਲਈ ਜਦੋਂ ਕੋਈ ਮੈਡੀਕਲ ਐਮਰਜੈਂਸੀ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਦੋ ਅਹਿਮ ਸਵਾਲ ਸਾਹਮਣੇ ਆਉਂਦੇ ਹਨ-ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕਦਾ ਹੈ ਅਤੇ ਇਸਦਾ ਖਰਚਾ ਕਿਵੇਂ ਭਰਿਆ ਜਾਵੇਗਾ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਭਰ ਦੇ ਪਰਿਵਾਰਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਮਿਲੇ ਹਨ, ਜੋ ਇੱਕ ਸਿਹਤ ਸੁਰੱਖਿਆ ਪ੍ਰੋਗਰਾਮ ਹੈ ਅਤੇ ਜਿਸਦੀ ਪਹੁੰਚ ਲਗਾਤਾਰ ਵਧ ਰਹੀ ਹੈ। ਇਸ ਗਤੀ ਨੂੰ ਅੱਗੇ ਵਧਾ...
ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

Hot News
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 55ਵੇਂ ਦਿਨ, ਪੁਲਿਸ ਟੀਮਾਂ ਨੇ 172 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,894 ਹੋ ਗਈ ਹੈ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵ...
ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

Hot News
*ਚੰਡੀਗੜ੍ਹ, 16 ਮਾਰਚ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਖਣਨ ਗਤੀਵਿਧੀਆਂ ਤੋਂ ਕਰੀਬ 20,000 ਕਰੋੜ ਰੁਪਏ ਦੀ ਆਮਦਨ ਸੰਭਵ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਤੱਥਾਂ ਸਹਿਤ ਜਵਾਬ ਦਿੱਤਾ ਅਤੇ ਨਾਲ ਹੀ ਬਾਜਵਾ ਨੂੰ ਪੁੱਛਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖਣਨ ਆਮਦਨ ਕਦੇ 120 ਕਰੋੜ ਰੁਪਏ ਤੋਂ ਉੱਪਰ ਕਿਉਂ ਨਹੀਂ ਗਈ? ਉਨ੍ਹਾਂ ਕਿਹਾ ਕਿ ਚੱਲ ਰਹੇ ਖਣਨ ਸੁਧਾਰ ਅਤੇ ਨੀਤੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਇਸ ਖੇਤਰ ਤੋਂ ਰਾਜ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੋਟਾਸ਼ ਖੋਜ ਅਤੇ ਪ੍ਰਗਤੀਸ਼ੀਲ ਖਣਨ ਸੁਧਾਰਾਂ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਪੰਜਾਬ ਲਈ 20,000 ਕਰੋ...
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

Hot News
ਚੰਡੀਗੜ੍ਹ, 16 ਮਾਰਚ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਰਗ ਨਾਲ ਸਬੰਧਤ ਪਰਿਵਾਰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਮੈਡੀਕਲ ਐਮਰਜੈਂਸੀ ਨੂੰ ਲੈ ਕੇ ਜ਼ਿਆਦਾਤਰ ਪਰਿਵਾਰਾਂ ਲਈ ਅਕਸਰ ਦੋ ਵੱਡੇ ਸਵਾਲ ਹੁੰਦੇ ਹੈ ਕਿ ਇਲਾਜ ਕਿੰਨੀ ਜਲਦ ਸ਼ੁਰੂ ਹੋ ਸਕਦਾ ਹੈ ਅਤੇ ਖ਼ਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਪਿਛਲੇ ਮਹੀਨਿਆਂ ਵਿੱਚ ਪੰਜਾਬ ਭਰ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਸੁਰੱਖਿਆ ਪ੍ਰੋਗਰਾਮ ਜਿਸ ਦੀ ਪਹੁੰਚ ਨੂੰ ਸੂਬੇ ਭਰ ਵਿੱਚ ਲਗਾਤਾਰ ਵਧਾਇਆ ਜਾ ਰਿਹਾ ਹੈ, ਰਾਹੀਂ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਯੋਜਨਾ ਲਈ ਪੰਜਾਬ ਸਰਕ...
ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

Hot News
ਚੰਡੀਗੜ੍ਹ 16 ਮਾਰਚ 2026: ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।   ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

Hot News
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ ਭਗਵੰ...
ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

Hot News
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 54ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,722 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 1...
ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

Hot News
ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ' ਵਿਸ਼ੇ 'ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਐਸਏਐਸ ਨਗਰ (ਮੋਹਾਲੀ) ਨੂੰ ਆਈਟੀ ਖੇਤਰ ਵਿੱਚ ਟਾਇਰ- 1 ਸਿਟੀ ਵਜੋਂ ਵਿਕਸਤ ਕਰਨ ਦੀ ਦ੍ਰਿੜ ਸੋਚ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਉਦੇਸ਼  ਦੀ ਪ੍ਰਾਪਤੀ ਲਈ ਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਬੁਨਿਆਦੀ ਥੰਮ੍ਹਾਂ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿੱਚ ਕਈ ਨਿ...