Sunday, October 11Malwa News
Shadow

Hot News

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

Hot News
ਚੰਡੀਗੜ੍ਹ/ਪਟਿਆਲਾ, 30 ਸਤੰਬਰ: ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ ਸੁੰਦਰੀਕਰਨ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਦੇ ਦੋ ਪੜਾਅ ਸਫਲਤਾਪੂਰਵਕ ਪੂਰੇ ਕਰ ਲਏ ਗਏ ਹਨ। ਇਹ ਮੁਹਿੰਮ ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ।ਇਸ ਮੌਕੇ ਚੇਅਰਪਰਸਨ ਰੀਨਾ ਗੁਪਤਾ ਅਤੇ ਪੂਜਾ ਸਿਆਲ ਗਰੇਵਾਲ, ਕਮਿਸ਼ਨਰ, ਨਗਰ ਨਿਗਮ ਪਟਿਆਲਾ ਵੱਲੋਂ ਨਿਯਮਤ ਗਤੀਵਿਧੀਆਂ ਦੀ ਨਿਗਰਾਨੀ ਲਈ ਡੈਸ਼ਬੋਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਦੇ ਉਦੇਸ਼ ਨਾਲ ‘ਪਲਾਸਟਿਕ-ਮੁਕਤ ਲੰਚ’ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ।‘ਮਿਸ਼ਨ ਕਲੀਨ ਏਅਰ ਪਟਿਆਲਾ’ ਤਹਿਤ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਵਿੱਚ ਹੁਣ ਤੱਕ 50 ਤੋਂ ਵੱਧ ਸੰਸਥਾਵਾਂ ਵੱਲੋਂ ਭਾਗ ਲਿਆ ਗਿਆ ਹੈ, ਜਿਨ੍ਹਾਂ ਵਿੱਚ ਮੁੱਖ/ਭਾਗੀਦਾਰ ਅਤੇ ਸਹਿਯੋਗੀ ਸੰਸਥਾਵਾਂ ਸ਼ਾਮਲ ਹਨ। ਹੁਣ ਤੱਕ 72 ਗਤੀਵਿਧੀਆਂ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ...
ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

Hot News
ਚੰਡੀਗੜ੍ਹ, 30 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 253ਵੇਂ ਦਿਨ, ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 242 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,979 ਹੋ ਗਈ ਹੈ। ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਸਤੰਬਰ - ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਸਿਹਤ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡਾਂ ਦੀ ਵੰਡ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਗਭਗ 54 ਲੱਖ ਪਰਿਵਾਰਾਂ ਨੂੰ ਕਵਰ ਕਰਦੇ ਹੋਏ 1.26 ਕਰੋੜ ਸਿਹਤ ਕਾਰਡ ਵੰਡੇ ਜਾ ਰਹੇ ਹਨ, ਜਿਸ ਨਾਲ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕ...
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ

Hot News
ਫਾਜ਼ਿਲਕਾ 29 ਸਤੰਬਰ 2026….. ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਬੋਦੀਵਾਲਾ ਪਿੱਥਾ, ਸਾਬੂਆਣਾ,ਕੇਰੀਆ, ਓਡੀਆ, ਬਾਧਾ, ਸੁਰੇਸ਼ ਵਾਲਾ, ਆਸਫਵਾਲਾ, ਝੁੱਗੇ ਗੁਲਾਬ ਸਿੰਘ, ਠੱਗਣੀ ਅਤੇ ਵਾਰਡ ਨੰ. 17 ਵਿਖੇ ਲੋਕ ਮਿਲਣੀ ਕੀਤੀ ਤੇ ਹਲਕੇ ਦੇ ਲੋਕਾਂ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਤੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਵਿਧਾਇਕ ਸਵਨਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ...
ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Hot News
ਗੁਰਦਾਸਪੁਰ, 29 ਸਤੰਬਰ- ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗਾ। ਇਸ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ। ਸੈਸ਼ਨ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਸੁਖਜੀਤਪਾਲ ਸਿੰਘ ਨੇ ਕੀਤੀ। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ ਵਿਸ਼ੇਸ਼ ਮਹਿਮਾਨਾਂ ਵਜੋਂ ਹੋਰ ਪਤਵੰਤਿਆਂ ਨਾਲ ਮੰਚ ਉੱਪਰ ਮੌਜੂਦ ਰਹੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪੀ ਏ ਯੂ ਖੇਤੀ ਵਿਗਿਆਨ ਅਤੇ ਆਸਥਾ ਦਾ ਕੇਂਦਰ ਹੈ। ਇਸਨੇ ਪੰਜਾਬ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਦਾ ਖੇਤ ਅਸਲ ਪ੍ਰਯੋਗਸ਼ਾਲਾ ਹੁੰਦੀ ਹੈ, ਜਿਸ ਵਿਚ ...
ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ

Hot News
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਜਮੀਨੀ ਪੱਧਰ ’ਤੇ ਹੁਲਾਰਾ ਦੇਣ ਲਈ ਸ਼ਾਨਦਾਰ ਉਪਰਾਲੇ ਕਰਦਿਆਂ ਰਾਜ ਅੰਦਰ ਮੁੜ ਖੇਡ ਸੱਭਿਆਚਾਰ ਨੂੰ ਮਜ਼ਬੂਤ ਕੀਤਾ ਹੈ।ਨੇੜਲੇ ਪਿੰਡ ਕੋਟਲਾ ਨੋਧ ਸਿੰਘ ਵਿਖੇ ਕਰਵਾਏ ਗਏ ਪਹਿਲੇ ਵਾਲੀਬਾਲ ਟੂਰਨਾਮੈਂਟ ਵਿਚ ਪਹੁੰਚਣ ’ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤਾ ਹੈ ਜਿਸ ਦੇ ਸਿੱਟੇ ਵਜੋਂ ਨੌਜਵਾਨ ਪੀੜ੍ਹੀ ਨੇ ਵੱਡੇ ਪੱਧਰ ’ਤੇ ਖੇਡਾਂ ਨੂੰ ਅਪਨਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਹਰ ਵਰਗ ਵਲੋਂ ਉਤਸ਼ਾਹਜਨਕ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਖੇਡਾਂ ਵਿਚ 14 ਸਾਲ ਤੋਂ ਲੈ ਕੇ 70 ਸਾਲ ਉਮਰ ਤੱਕ ਦੇ ਖਿਡਾਰੀ ਆਪਣੀਆਂ ਪਸੰਦਿਦਾ ਖੇਡਾਂ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਚਾਰ ਪੈਰਾ ਖੇਡਾਂ ਵੀ ਹਨ ਜਿਨ੍ਹਾਂ ਵਿਚ ਐਥਲੈਟਿਕਸ, ਪਾਵਰ ਲਿ...
ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ

ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ

Hot News
ਕੀਰਤਪੁਰ ਸਾਹਿਬ 29 ਸਤੰਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਸੁਵਿਧਾਜਨਕ ਢੰਗ ਨਾਲ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਖੁਸ਼ਕਿਸਮਤੀ ਦੀ ਗੱਲ ਹੈ ਕਿ ਅਸੀਂ ਆਪਣੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡੀ ਵਿਰਾਸਤ ਅਤੇ ਸਾਡਾ ਮਾਣ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਆਪਣੇ ਮਨਪਸੰਦ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ...
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

Hot News
ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 252ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,734 ਹੋ ਗਈ ਹੈ। ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

Hot News
ਚੰਡੀਗੜ੍ਹ, 29 ਸਤੰਬਰ 2026 : ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ ਰਣਨੀਤੀ ਦੇ ਅਹਿਮ ਹਿੱਸਿਆਂ ਵਜੋਂ ਉਭਰ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੇ ਇਹ ਝਲਕ ਪੇਸ਼ ਕੀਤੀ ਕਿ ਭਗਵੰਤ ਮਾਨ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਇਨਫੋਰਸਮੈਂਟ ਅਤੇ ਨਸ਼ਾ ਮੁਕਤੀ ਤੋਂ ਅੱਗੇ ਵਧਦਿਆਂ ਭਾਈਚਾਰਕ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਨੂੰ ਮਜ਼ਬੂਤ ਕਰਨ ਵੱਲ ਕੰਮ ਕਰ ਰਿਹਾ ਹੈ। ਇਸ ਮੌਕੇ, ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ...
ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ; ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ; ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

Breaking News, Hot News
ਚੰਡੀਗੜ੍ਹ/ਫਗਵਾੜਾ, 28 ਸਤੰਬਰ: ਪੰਜਾਬ ਪੁਲਿਸ ਵੱਲੋਂ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਫਗਵਾੜਾ ਦੇ ਬਾਹਰ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਹਿੰਸਕ ਘਟਨਾਵਾਂ ਦੀ ਵਿਆਪਕ ਵਿਗਿਆਨਕ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਗੱਲਬਾਤ ਰਾਹੀਂ ਮਸਲਿਆਂ ਦੇ ਸੁਖਾਵੇਂ ਹੱਲ ਲਈ ਲਗਾਤਾਰ ਯਤਨ ਵੀ ਜਾਰੀ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਵਿਦਿਆਰਥੀਆਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀ ਸੂਬੇ ਭਰ ਦੀਆਂ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕਰਨ ਲਈ ਉਨ੍ਹਾਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ। ਫਾਜ਼ਿਲਕਾ ਅਤੇ ਸੰਗਰੂਰ ਤੋਂ ਲੈ ਕੇ ਫਿਰੋਜ਼ਪੁਰ, ਰੂਪਨਗਰ, ਮੋਹਾਲੀ ਅਤੇ ਲੁਧਿਆਣਾ ਦਿਹਾਤੀ ਤੱਕ, ਪੁਲਿਸ ਰੇਂਜਾਂ ਦੇ ਡੀਆਈਜੀਜ਼ ਅਤੇ ਐਸਐਸ...