ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ
ਚੰਡੀਗੜ੍ਹ, 22 ਮਈ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਉੱਤਮਤਾ ਲਈ ਨਿਰੰਤਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਨਾ ਸੀ। ਜ਼ਿਕਰਯੋਗ ਹੈ ਕਿ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦਾ ਜਨਮ 24 ਸਤੰਬਰ, 1914 ਨੂੰ ਪਿੰਡ ਬਹਾਦਰਪੁਰ (ਮਾਨਸਾ) ਵਿੱਚ ਹੋਇਆ ਸੀ, ਉਨ੍ਹਾਂ ਨੂੰ ਬਹਾਦਰੀ ਅਤੇ ਕੁਰਬਾਨੀ ਲਈ ਸਰਬ- ਉੱਚ ਸਨਮਾਨ ਪ੍ਰਾਪਤ ਭਾਰਤੀ ਸੈਨਿਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1 ਸਿੱਖ ਬਟਾਲੀਅਨ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਬਤੌਰ ਕਾਰਜਕ...








