ਡਾ. ਰਵਜੋਤ ਸਿੰਘ ਵੱਲੋਂ ਅਚਨਚੇਤ ਚੈਕਿੰਗ ਜਾਰੀ; ਸਵੇਰੇ-ਸਵੇਰੇ ਹੁਸ਼ਿਆਰਪੁਰ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
ਚੰਡੀਗੜ੍ਹ, 15 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਭਰ ‘ਚ ਸਫਾਈ ਪ੍ਰਬੰਧਾਂ ਦੀ ਚੈਕਿੰਗ ਜਾਰੀ ਰੱਖਦਿਆਂ ਅੱਜ ਸਵੇਰੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਮੇਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਈ ਥਾਵਾਂ 'ਤੇ ਸਫਾਈ ਵਿਚ ਲਾਪਰਵਾਹੀ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਸੁਰਿੰਦਰ ਕੁਮਾਰ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ।ਸਥਾਨਕ ਸਰਕਾਰਾਂ ਮੰਤਰੀ ਨੇ ਸਿਵਲ ਹਸਪਤਾਲ ਦੇ ਨੇੜੇ ਸਥਿਤ ਇਕ ਪਲਾਟ ਤੋਂ ਨਿਰੀਖਣ ਸ਼ੁਰੂ ਕੀਤਾ, ਜਿਥੇ ਕੂੜੇ ਦੇ ਢੇਰ ਲੱਗੇ ਹੋਏ ਸਨ। ਡਾ. ਰਵਜੋਤ ਸਿੰਘ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕਰਨ ਅਤੇ ਕੂ...








