Thursday, March 5Malwa News
Shadow

Hot News

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 7 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 220 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,196 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 505 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵ...
ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 7 ਅਕਤੂਬਰ 2025:- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮੋਹਰੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਪ੍ਰਮੁੱਖ ਡਿਵੈਲਪਰਾਂ ਅਤੇ ਕੰਪਨੀਆਂ ਨੇ ਹਿੱਸਾ ਲਿਆ। ਪੀਐਸਪੀਸੀਐਲ, ਇਨਵੈਸਟ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸਿ਼ਰਕਤ ਕੀਤੀ ਅਤੇ ਭਾਈਵਾਲਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਡਿਵੈਲਪਰਾਂ ਨੂੰ ਪੰਜਾਬ ਦੀਆਂ ਪ੍ਰਗਤੀਸ਼ੀਲ ਨਵਿਆਉਣਯੋਗ ਊਰਜਾ ਨੀਤੀਆਂ, ਨਿਵੇਸ਼ ਸਹੂਲ...
ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 7 ਅਕਤੂਬਰ:- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰਾਂ ਦੀ ਰੋਕਥਾਮ) ਐਕਟ, 1989 ਦੇ ਤਹਿਤ, ਵਿੱਤੀ ਸਾਲ 2025-26 ਦੌਰਾਨ ਪੀੜਤਾਂ ਅਤੇ ਲਾਭਪਾਤਰੀਆਂ ਨੂੰ ₹1.34 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਸੂਬਾ ਸਰਕਾਰ ਵਿਤਕਰੇ ਅਤੇ ਬੇਇਨਸਾਫ਼ੀ ਤੋਂ ਮੁਕਤ ਪੰਜਾਬ ਬਣਾਉਣ ਲਈ ਦ੍ਰਿੜ ਹੈ।  "ਸਾਡੀ ਸਰਕਾਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਮਿਲੇ," ਉਨ੍ਹਾਂ ਕਿਹਾ। ਡਾ. ਬਲਜੀਤ ...
ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

Hot News
ਚੰਡੀਗੜ੍ਹ, 7 ਅਕਤੂਬਰ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਤੁਰੰਤ ਨਿਪਟਾਉਣ ਵਿੱਚ ਮਦਦ ਕਰੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਕੰਟਰੋਲ ਰੂਮ ਵਿੱਚ ਚਾਰ ਸਮਰਪਿਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੋ ਟੀਮਾਂ ਵਿੱਚ ਵੰਡਿਆ ਗਿਆ ਹੈ ,ਜੋ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਹੋਰ ਭਾਈਵਾਲਾਂ ਨੂੰ ਨਿਰੰਤਰ ਸਹਿਯੋਗ ਅਤੇ ਸਥਿਤੀ ਅਨੁਸਾਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਅਹਿਮ ਕਾਰਜ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ। ਇਸ ਪਹਿਲਕਦਮੀ ਬਾਰੇ ਵਿਸਥਾਰ ਵਿ...
ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

Hot News
ਚੰਡੀਗੜ੍ਹ, 6 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ।ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਭਰ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸਾਂਝੀਵਾਲਤਾ ਅਤੇ ਧਰਮ ਨਿਰਪੱਖਤਾ ਦੇ ਮੁਦਈ ਸਨ ਅਤੇ ਉਨ੍ਹਾਂ ਨੇ ਦੇਸ਼ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਨਾਲ ਜਿੱਥੇ ਮਹਾਨ ਗੁਰੂ ਸਾਹਿਬ ਜੀ ਨੂੰ ਨਿਮਾਣੀ...
ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

Hot News
ਚੰਡੀਗੜ੍ਹ, 6 ਅਕਤੂਬਰ- ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ।ਬੋਰਡ ਦੇ ਡਾਇਰੈਕਟਰ ਡੀ.ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ.ਈ.ਓ. ਸੁਰੇਸ਼ ਨਾਰੰਗ, ਚੰਡੀਗੜ੍ਹ ਦੇ ਬ੍ਰਾਂਚ ਮੈਨੇਜਰ ਜਸਵੰਤ ਸਿੰਘ ਅਤੇ ਨਾਭਾ ਪਾਵਰ ਪਲਾਂਟ ਦੇ ਪ੍ਰਸ਼ਾਸਕੀ ਮੁਖੀ ਗਗਨਵੀਰ ਚੀਮਾ ਨੇ ਮੁੱਖ ਮੰਤਰੀ ਨੂੰ ਸਹਾਇਤ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕਿਹਾ ਕਿ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਕਰਨਾ ਕੰਪਨੀ ਆਪਣਾ ਨੈਤਿਕ ਫਰਜ਼ ਸਮਝਦੀ ਹੈ। ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਕੰਪਨੀ ਅਤੇ ਪ੍ਰਬੰਧਕਾਂ ਨੇ ਸੂਬਾ ਸਰਕਾਰ ਨੂੰ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਸੰਕਟ ਦੀ ਘੜੀ ਵਿੱਚ ਕੁਦਰਤੀ ਆਫਤ ਦੇ ਪੀੜਤਾਂ ਨਾਲ ਇਕਜੁਟ ਹੋ ਕੇ ਖੜ੍ਹੀ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਚੜ੍ਹਦੀ ਕਲਾ ਮਿਸ਼ਨ ਇਕ ਪਹਿਲ ਹੈ ਜ...
ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

Hot News
ਚੰਡੀਗੜ੍ਹ, 6 ਅਕਤੂਬਰ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।...
ਬਦਲ ਰਿਹਾ ਪੰਜਾਬ ! ਜਲਾਲਾਬਾਦ ਮੰਡੀ ਵਿੱਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾਂ

ਬਦਲ ਰਿਹਾ ਪੰਜਾਬ ! ਜਲਾਲਾਬਾਦ ਮੰਡੀ ਵਿੱਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾਂ

Hot News
ਜਲਾਲਾਬਾਦ, 6 ਅਕਤੂਬਰ : ਜਲਾਲਾਬਾਦ ਦੀ ਸਥਾਨਕ ਸਬਜ਼ੀ ਅਤੇ ਫਲ ਮੰਡੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ "ਕੰਮ ਦੀ ਰਾਜਨੀਤੀ" ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕਰਨਾ ਹੀ ਸੱਚੇ "ਕੰਮ ਦੀ ਰਾਜਨੀਤੀ" ਹੈ, ਅਤੇ ਇਸ ਸਿਧਾਂਤ ਨੂੰ ਜਲਾਲਾਬਾਦ ਦੇ ਵਿਧਾਇਕ ਸਰਦਾਰ ਜਗਦੀਪ ਕੰਬੋਜ ਗੋਲਡੀ ਨੇ ਸਾਬਤ ਕੀਤਾ ਹੈ। ਸਾਲਾਂ ਤੋਂ, ਜਲਾਲਾਬਾਦ ਮੰਡੀ ਵਿੱਚ ਛੋਟੇ ਵਪਾਰੀ ਅਤੇ ਸਟ੍ਰੀਟ ਵਿਕਰੇਤਾ ਟ੍ਰੈਫਿਕ ਜਾਮ ਅਤੇ ਮੀਂਹ ਅਤੇ ਧੁੱਪ ਵਿੱਚ ਕਾਰੋਬਾਰ ਕਰਨ ਦੀ ਮੁਸ਼ਕਲ ਨਾਲ ਜੂਝਦੇ ਸਨ। ਪਰ ਹੁਣ, ਇਹ ਸਥਿਤੀ ਬਦਲ ਗਈ ਹੈ। ਵਿਧਾਇਕ ਗੋਲਡੀ ਨੇ ਮੁੱਖ ਸੜਕਾਂ ਤੋਂ ਰੁਕਾਵਟ ਨੂੰ ਦੂਰ ਕਰਦੇ ਹੋਏ ਬਾਜ਼ਾਰ ਵਿੱਚ ਇੱਕ ਸਾਂਝੀ, ਸੁਵਿਧਾਜਨਕ ਅਤੇ ਸੁਰੱਖਿਅਤ ਜਗ੍ਹਾ ਬਣਾਈ। ਹੁਣ, ਸਟ੍ਰੀਟ ਵਿਕਰੇਤਾ ਛੱਤ (ਸ਼ੈੱਡ) ਹੇਠ ਆਰਾਮ ਨਾਲ ਆਪਣਾ ਕਾਰੋਬਾਰ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਆਸਾਨ ਹੋ ਗਈ ਹੈ। ਇਸ ਪ੍ਰੋਜੈਕਟ ਦੀ ਲਾਗਤ ਲਗਭਗ ₹3 ਕਰੋੜ ਸੀ, ਜਿਸਦਾ ਨੀਂਹ ਪੱਥਰ ਮਾਰਚ 2024 ਵਿੱਚ ਰੱਖਿਆ ਗਿਆ ਸੀ, ਅਤੇ ਇਹ ...
ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

Hot News
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ।ਅਧਿਆਪਕ ਦਿਵਸ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਨ ਕੋਈ ਪੇਸ਼ਾ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਅਧਿਆਪਕ, ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹ...
ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

Hot News
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ ਵੱਡਾ ਮੋੜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਇਤਿਹਾਸਕ ਧਰਤੀ 'ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਇਸ ਪਵਿੱਤਰ ਅਸਥਾਨ ਤੋਂ ਅਧਿਆਤਮਿਕ ਅਤੇ ਮਾਨਸਿਕ ਤੌਰ ‘ਤੇ ਤਾਕਤ ਪ੍ਰਾਪਤ ਕਰਦੇ ਹਨ ਅਤੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ...