ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ
ਮਾਲੇਰਕੋਟਲਾ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਖੁਫ਼ੀਆ ਜਾਣਕਾਰੀ ਲੀਕ ਕਰਨ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ 31 ਸਾਲਾ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਜ਼ਾਲਾ (ਔਰਤ) ਅਤੇ ਯਾਮੀਨ ਮੁਹੰਮਦ ਵਜੋਂ ਹੋਈ ਹੈ, ਜੋ ਦੋਵੇਂ ਮਲੇਰਕੋਟਲਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।ਇਹ ਸਫ਼ਲਤਾ ਪੁਲਿਸ ਵੱਲੋਂ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨਾਮੀ ਦੋ ਵਿਅਕਤੀਆਂ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਫੌਜ ਦੇ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਲਈ ਉਨ੍ਹਾਂ ਨੂੰ ਗ੍ਰਿਫਤਾਰ...







