Saturday, November 15Malwa News
Shadow

Hot News

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 8 ਮਈ: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਕੂਲੀ ਗੱਡੀ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ ਵਿੱਚ ਡਰਾਈਵਰ ਸਮੇਤ 7 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ, ਇਸ ਮਾਮਲੇ ਸਬੰਧੀ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ ਲਿਆ ਗਿਆ ਹੈ। ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨ ਪਟਿਆਲਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਹਾਦਸੇ ਦੌਰਾਨ ਜਖਮੀ ਹੋਏ ਬੱਚਿਆਂ ਦਾ ਹਰ ਸੰਭਵ ਇਲਾਜ ਕਰਵਾਇਆ ਜਾਵੇ ਅਤੇ ਰਿਜਨਲ ਟ੍ਰਾਸਪੋਰਟ ਆਫਸਰ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਸੜਕਾਂ ਤੇ ਚੱਲ ਰਹੇ ਓਵਰਲੋਡ ਟਿੱਪਰਾਂ/ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸਬੰਧਤ ਸਕੂਲ ਅਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ, ਜੇਕਰ ਸਕੂਲੀ ਵਾਹਨ ਨਿਰਧਾਰਤ ਸ਼ਰਤਾਂ ਪ...
ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

Hot News
ਨਵੀਂ ਦਿੱਲੀ, 8 ਮਈ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ, ਕਪਾਹ ਤੇ ਹੋਰ ਆਦਿ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਸਤੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਨਕਦ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇ। ਸ. ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 10 ਜੂਨ, 2024 ਨੂੰ ਜਾਰੀ ਪੱਤਰ ਰਾਹੀਂ ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਰਾਹੀਂ ਸੂਬੇ ਵਿਚ ਝੋਨੇ ਦੇ ਬਦਲ ਸਬੰਧੀ ਸੋਧੀਆਂ ਹੋਏ ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨਾਂ ਦੱਸਿਆ ਕਿ ਇਸ ਤਹਿਤ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਥਾਂ ਕੋਈ ਹੋਰ ਬਦਲਵੀਂ ਫਸਲ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਦਾ ਨਕਦ ਪ੍ਰੋਤਸਾਹਨ ਰਾਸ਼ੀ ਦੇਣ ਬਾਰੇ ਕਿਹਾ ਗਿਆ ਸੀ। ਉਨਾਂ ਕਿਹਾ ਕਿ ਇਸ ਪੱਤਰ ਮੁਤਾਬਕ ਪ੍ਰਤੀ ਕਿਸਾਨ 5 ਹੈਕਟੇਅਰ ਤੱਕ ਇਸ ਸਕੀਮ ਤਹਿਤ ਲਾਭ ਲੈ ਸਕਦਾ ਹੈ। ਇਸ ਪੱਤਰ ਦੀ ਲਗਾਤਾਰਤਾ ਵ...
ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

Hot News
ਚੰਡੀਗੜ੍ਹ, 7 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਜਾਂਦੀ ਹੈ, ਉਸ ਪਵਿੱਤਰ ਸਥਾਨ 'ਤੇ ਪਾਕਿਸਤਾਨ ਵੱਲੋਂ ਕੀਤੀ ਭਿਆਨਕ ਬੰਬਾਰੀ ਦੌਰਾਨ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੇ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ। ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਵਹਿਸ਼ੀ ਕਾਰਵਾਈਆਂ ਦੌਰਾਨ ਪਾਕਿਸਤਾਨ ਵੱਲੋਂ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ ਹੈ। ਸੰਕਟ ਦੀ ਇਸ ਘੜੀ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਲਈ ਦਰਦਨਾਕ ਪਲ ਹੈ, ਜਿਨ੍ਹਾਂ ਨੇ ਇਸ ਮੰਦਭਾਗੀ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍...
ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

Hot News
ਚੰਡੀਗੜ੍ਹ, 7 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਐਲਓਸੀ ਦੇ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਕੇਜਰੀਵਾਲ ਨੇ ਪਾਕਿਸਤਾਨ ਦੇ ਇਸ ਹਮਲੇ ਨੂੰ ਬਹੁਤ ਹੀ ਨਿੰਦਣਯੋਗ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਉਨ੍ਹਾਂ ਹਮਲੇ ਵਿੱਚ ਮਾਰੇ ਗਏ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਮੰਗਲਵਾਰ ਰਾਤ ਨੂੰ ਪੁੰਛ ਸੈਕਟਰ ਵਿੱਚ ਐਲਓਸੀ ਨੇੜੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲ਼ੀਬਾਰੀ ਅਤੇ ਬੰਬਾਰੀ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਸਮੇਤ ਲਗਭਗ 10 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 45 ਹੋਰ ਜ਼ਖ਼ਮੀ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਸਹਿ ਦਰਦ ਨੂੰ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀ...
ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ

Hot News
ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ ਹੋਣ ਨਾਲ ਸੂਬੇ ਦੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਨੌਕਰੀਆਂ ‘ਚ ਹਰ ਵਰਗ ਦੀਆਂ ਔਰਤਾਂ ਲਈ 33% ਰਿਜ਼ਰਵੇਸ਼ਨ ਹੋਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ‘ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਸਰਕਾਰ ਦੀ ਲਿੰਗ-ਨਿਰਪੱਖ, ਸਮਾਨ ਸਮਾਜ ਬਣਾਉਣ ਵੱਲ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਨੀਤੀ ਔਰਤਾਂ ਦੀ ਸਰਕਾਰੀ ਪ੍ਰਸ਼ਾਸਨ ਅਤੇ ਨੀਤੀ-ਨਿਰਧਾਰਨ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ, ਜਿਸ ਨਾਲ ਰਾਜ ਦੀ ਪ੍ਰਸ਼ਾਸਨਿਕ ਅਤੇ ਸਮਾਜਿਕ ਸੰਰਚਨਾ ਹੋਰ ਮਜ਼ਬੂਤ ਹੋਵੇਗੀ। ਉਨ੍ਹ...
ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

Hot News
ਚੰਡੀਗੜ੍ਹ, 7 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਅੱਠ ਬੱਚੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਹਨ ਅਤੇ ਸਾਰੇ ਜ਼ਖਮੀਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।...
ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

Hot News
ਚੰਡੀਗੜ੍ਹ, 7 ਮਈ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।ਨਵੇਂ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਅਹੁਦਿਆਂ 'ਤੇ ਯੋਗ ਉਮੀਦਵਾਰਾਂ ਦੀ ਚੋਣ ਲਈ ਪੀ.ਪੀ.ਐਸ.ਸੀ. ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦਸੰਬਰ 1987 ਵਿੱਚ ਕੋਰ ਆਫ਼ ਇੰਜਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰ...
ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ

ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ

Hot News
ਚੰਡੀਗੜ੍ਹ, 6 ਮਈ : ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲਗਾਉਣ ਲਈ ਆਖਿਆ ਹੈ। ਇਸ ਲਈ ਸਾਰੇ ਦਫਤਰਾਂ ਦੀ ਜੀ.ਪੀ.ਐਸ. ਲੋਕੇਸ਼ਨ ਮਾਲ ਵਿਭਾਗ ਨੂੰ ਪਹੁੰਚਦੀ ਕੀਤੀ ਜਾਵੇ। ਸ. ਮੁੰਡੀਆਂ ਨੇ ਕਿਹਾ ਕਿ ਖਾਲੀ ਸਟੇਸ਼ਨਾਂ ਉਪਰ ਉਥੇ ਲੋੜੀਂਦੇ ਸਟਾਫ ਦੀ ਉਪਲੱਬਧਤਾ ਵਿੱਚੋਂ ਸੀਨੀਅਰਤਾ ਨੂੰ ਮੁੱਖ ਰੱਖ ਕੇ ਬਦਲਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਲਈ ਆਏ ਕਿਸੇ ਵੀ ਵਿਅਕਤੀ ਨੂੰ...
ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

Hot News
ਅੰਮ੍ਰਿਤਸਰ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ ਸੈੱਟ ਸ਼ਾਮਲ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥਾ ਵਿੱਚ ਦਹਿਸ਼ਤ ਫੈਲਾਉਣ...
ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: ‘ਮਹਾਨ ਕੋਸ਼’ ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ

ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: ‘ਮਹਾਨ ਕੋਸ਼’ ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ

Hot News
ਚੰਡੀਗੜ੍ਹ 6 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨਾਲ ਗਹਿਨ ਚਰਚਾ ਕੀਤੀ ਅਤੇ ਉਹਨਾਂ ਨੂੰ ਇਹ ਆਦੇਸ਼ ਦਿੱਤੇ ਕਿ ਉਹ ਮਹਾਨ ਕੋਸ਼ ਵਿੱਚ ਪਾਈਆਂ ਗਈਆਂ ਤਰੂਟੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰ ਲੈਣ। ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੁਧਾਰ ਕਰਨ ਤੋਂ ਬਾਅਦ ਮਹਾਨ ਕੋਸ਼ ਨੂੰ ਦੁਬਾਰਾ ਛਾਪਣ ਲਈ ਕਿਹਾ। ਸਪੀਕਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਡੀਨ ਨੂੰ ਇਹ ਵੀ ਕਿਹਾ ਗਿਆ ਕੀ ਉਹ ਯੂਨੀਵਰਸਿਟੀ ਵੱਲੋਂ ਗਠਿਤ ਐਕਸਪਰਟ ਕਮੇਟੀ ਦੀ ਮੀਟਿੰਗ 15 ਦਿਨਾਂ ਦੇ ਅੰਦਰ ਅੰਦਰ ਰੱਖਣ ਅਤੇ ਉਸ ਕਮੇਟੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਰਕਾਰ ਨੂੰ ਭੇਜ ਦੇਣ ਤਾਂ ਜੋ ਸਰਕਾਰ ਇਸ ਉੱਪਰ ਬਣਦੀ ਕਾਰਵਾਈ ਕਰ ਸਕੇ। ਇਸ ਮੀਟਿੰਗ ਵਿੱਚ ਗਰੀਸ਼ ਦਿਆਲਨ ਡੀ.ਜੀ.ਐਸ.ਈ ਸਕੂਲ ਐਜੂਕੇਸ਼ਨ, ਡਾ ਨਰਿੰਦਰ ਕੌਰ ਮੁਲਤ...