Thursday, March 5Malwa News
Shadow

Hot News

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

Hot News
ਚੰਡੀਗੜ੍ਹ, 2 ਅਕਤੂਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਦੇਣ ਵਾਲੇ ਇਸ ਸੰਸਥਾ ਦੇ 57 ਕੈਡਿਟਾਂ ਵਿੱਚੋਂ 47 ਕੈਡਿਟਾਂ ਨੇ 82.45 ਫੀਸਦੀ ਦੀ ਸ਼ਾਨਦਾਰ ਸਫਲਤਾ ਦਰ ਨਾਲ ਪ੍ਰੀਖਿਆ ਪਾਸ ਕੀਤੀ ਹੈ। ਇਹ ਸੰਸਥਾ ਵੱਲੋਂ ਐਨ.ਡੀ.ਏ. (I) ਜਾਂ ਐਨ.ਡੀ.ਏ. (II) ਪ੍ਰੀਖਿਆਵਾਂ ਲਈ ਪ੍ਰਾਪਤ ਕੀਤੀ ਹੁਣ ਤੱਕ ਦੀ ਸਭ ਤੋਂ ਵੱਧ ਸਫਲਤਾ ਦਰ ਹੈ। ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੇਰੇ ਵੱਲੋਂ ਉਨ੍ਹਾਂ ਨੂੰ ਐਸ.ਐਸ.ਬੀ. ਇੰਟਰਵਿਊ ਅਤੇ ਟ੍ਰੇਨਿੰਗ ਲਈ ਸ਼ੁਭਕ...
ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

Hot News
ਚੰਡੀਗੜ੍ਹ, 2 ਅਕਤੂਬਰ:– ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ "ਉੱਨਤ ਕਿਸਾਨ" ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ। ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ...
ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

Hot News
ਚੰਡੀਗੜ੍ਹ, 2 ਅਕਤੂਬਰ:- ਪੰਜਾਬ ਰਾਜ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਗਤੀ ਨੂੰ ਤੇਜ ਕਰਨ ਵਿਚ ਸੂਬੇ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 279.64 ਕਿਲੋਮੀਟਰ ਲੰਬਾਈ ਦੀ ਸੜਕਾਂ ਅਤੇ 8 ਪੁੱਲਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ ਜਿਸ ਉੱਤੇ 104.28 ਕਰੋੜ ਦਾ ਖਰਚਾ ਕੀਤਾ ਗਿਆ। ਵਿੱਤੀ ਸਾਲ 2025-26 ਦੋਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 192 ਕਰੋੜ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ, ਜਿਸ ਉੱਤੇ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਮੱਦ 5054 ਆਰ.ਬੀ.-10 ਸੜਕਾਂ ਅਧੀਨ 781 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਕੰਮ ਪੂਰਾ ਕ...
ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

Hot News
ਸੁਨਾਮ/ ਚੰਡੀਗੜ੍ਹ , 02 ਅਕਤੂਬਰ- ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦਸਹਿਰੇ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੂੰ ਜਲ ਸਪਲਾਈ ਪ੍ਰੋਜੈਕਟ ਦੇ ਰੂਪ ਵਿੱਚ ਵੱਡੀ ਸੌਗਾਤ ਦਿੱਤੀ। ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਨੇ ਸੀਤਾਸਰ ਰੋਡ, ਸੁਨਾਮ ਵਿਖੇ ਕਰੀਬ 15.22 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ ਟਿਊਬਵੈੱਲ ਅਤੇ 02 ਲੱਖ ਲੀਟਰ ਦੀ ਟੈਂਕੀ ਬਣਾਉਣ ਸਮੇਤ 33,635 ਮੀਟਰ ਲੰਮੀ ਪਾਈਪ ਲਾਈਨ ਪਾਈ ਜਾਵੇਗੀ ਅਤੇ 1472 ਘਰਾਂ, ਜਿਨ੍ਹਾਂ ਕੋਲ ਹੁਣ ਤਕ ਪਾਣੀ ਦੇ ਕੁਨੈਕਸ਼ਨ ਨਹੀਂ ਸਨ, ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਇਹ ਪ੍ਰੋਜੈਕਟ 01 ਸਾਲ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਤਹਿਤ ਟਿੱਬੀ ਬਸਤੀ ਵਿਖੇ 250 ਕੁਨੈਕਸ਼ਨ, ਨਮੋਲ ਰੋਡ ਵਿਖੇ 50 ਕੁਨੈਕਸ਼ਨ, ਗੁਜਾ ਪੀਰ ਵਿਖੇ 100, ਸਾਈ ਕਲੋਨੀ 100, ਮਾਨਸਾ ਰੋਡ ...
ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

Hot News
ਚੰਡੀਗੜ੍ਹ 1 ਅਕਤੂਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫਤਿਹ ਪ੍ਰਾਪਤ ਕਰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਭਗਵਾਨ ਰਾਮ ਪੰਜਾਬ ਦੇ ਲੋਕਾਂ ਨੂੰ ਬਲ ਦੇਣ ਤਾਂ ਜੋ  ਸਾਰੀਆਂ ਔਕੜਾਂ ਨੂੰ ਪੂਰੀ ਦ੍ਰਿੜਤਾ ਨਾਲ ਨਜਿੱਠ  ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਗਏ ਮਾਰਗ `ਤੇ ਚੱਲਣਾ ਚਾਹੀਦਾ ਹੈ। ------...
ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

Hot News
ਚੰਡੀਗੜ੍ਹ, 1 ਅਕਤੂਬਰ:- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ਵਿੱਚ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਸ਼ਹੀਦੀ ਸਮਾਗਮ ਸਬੰਧੀ ਜਾਰੀ ਲੋਗੋ ਨੂੰ ਅਗਲੇ ਇਕ ਸਾਲ ਸਰਕਾਰੀ ਦਫ਼ਤਰਾਂ ਅਤੇ ਆਫੀਸ਼ਲ ਡਾਕ ਵਿੱਚ ਇਹ ਲੋਗੋ ਲਗਾਇਆ ਜਾਣਾ ਹੈ। ਇਸ ਤੋ...
*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*

*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*

Hot News
*ਚੰਡੀਗੜ੍ਹ, 1 ਅਕਤੂਬਰ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ 'ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਜਿਹੇ ਬਿਆਨ ਸਦਨ ਨੂੰ ਗੁੰਮਰਾਹ ਕਰਨ ਅਤੇ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਕਾਜ ‘ਤੇ ਉਂਗਲ ਉਠਾਉਣ ਦੀ ਕੋਝੀ ਚਾਲ ਹਨ। ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਬਾਜਵਾ ਵੱਲੋਂ 22 ਅਗਸਤ, 2025 ਦੇ ਉਸ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ, ਜੋ ਵਿਭਾਗ ਦੇ ਮੁੱਖ ਇੰਜੀਨੀਅਰ (ਵਿਜੀਲੈਂਸ) ਵੱਲੋਂ ਹੜ੍ਹ ਸੁਰੱਖਿਆ ਸਬੰਧੀ ਕੁਝ ਕਾਰਜਾਂ ਦਾ ਮੁੜ ਮੁਲਾਂਕਣ ਕਰਨ ਬਾਬਤ ਮੁੱਖ ਇੰਜੀਨੀਅਰ (ਡਰੇਨੇਜ) ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪੱਤਰ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖਾਸ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਜਾਂਚ ...
ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 1 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਸੱਤ ਮਹੀਨੇ ਮੁਕੰਮਲ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ 20,641 ਐਫਆਈਆਰਜ਼ ਦਰਜ ਕਰਕੇ 31,478 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 1359.5 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ...
ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

Hot News
ਰਾਜਪੁਰਾ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ। ਇੱਥੇ ਹਾਲੈਂਡ ਆਧਾਰਤ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਸ਼ੂ ਫੀਡ ਪਲਾਂਟ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਨਅਤੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਾਰੋਬਾਰ ਵਿੱਚ ਸੌਖ ਸਣੇ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਮਿਹਨਤੀ, ਉੱਦਮੀ ਅਤੇ ਅਮੀਰ ਵਿਰਾਸਤ ਦੀ ਧਰਤੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਹੋਣ ਉੱਤੇ ਮਾਣ ਹੈ ਕਿਉਂਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸੂਬਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਨਅਤੀ ਸਫ਼ਰ ਵਿੱਚ ਸਿਫ਼ਤੀ ਤਬਦੀਲੀ ਆਈ ਹੈ, ਜਿਸ ਨਾਲ ਇਸ ਖ਼ੇਤਰ ਵਿੱਚ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਨਅਤੀ ਪਾਵਰਹਾਊਸ ਬਣ ਗਿਆ ਹੈ ਅਤੇ ਫੂਡ ਪ੍ਰਾਸੈਸਿੰਗ, ਟੈਕਸਟਾਇਲ, ਆਟੋ ਕੰਪੋਨੈਂ...
ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

Hot News
ਚੰਡੀਗੜ੍ਹ, 1 ਅਕਤੂਬਰ:- ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਵੀਆਂ ਉਚਾਈਆਂ ਛੋਹਣ ਲਈ ਪ੍ਰੇਰਿਆ ਜਾ ਸਕੇ। ਸਿੱਖਿਆ ਮੰਤਰੀ ਸ. ਬੈਂਸ ਨੇ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ, “ਅਸੀਂ ਮਿਲ ਕੇ,  ਮਿਗ-21 ਨੂੰ ਇੱਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ।” ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈਟ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖਰੜ ਦੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ...