ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ
ਨੰਗਲ, 3 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਖਾਕਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਜ਼ਮੀਨੀ ਪੱਧਰ ਉੱਤੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਕੇਵਲ ਨੀਂਹ ਪੱਥਰ ਨਹੀਂ, ਬਲਕਿ ਵਿਕਾਸ ਕਾਰਜਾਂ ਦੀ ਠੋਸ ਨੀਂਹ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਹੁ-ਕਰੋੜੀ ਫਲਾਈਓਵਰ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਇਹ ਫਲਾਈਓਵਰ, ਜੋ ਮੁਕੰਮਲ ਨਾ ਹੋਣ ਕਾਰਨ ਲੰਬੇ ਸਮੇਂ ਤੋਂ ਸਮੱਸਿਆ ਬਣਿਆ ਹੋਇਆ ਸੀ, ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜਿਸ ਨਾਲ ਕਾਰੋਬਾਰ ਨੂੰ ਉਤਸ਼ਾਹ ਮਿਲਿਆ ਹੈ ਅਤੇ ਲੋਕਾਂ ਲਈ ਆਉਣਾ-ਜਾਣਾ ਸੁਖਾਲਾ ਹੋ ਗਿਆ ਹੈ। ਇਸਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਰਾਹਤ ਅਤੇ ਨਵੀਂ ਊਰਜਾ ਦੀ ਲਹਿਰ ਦੇਖਣ ਨੂੰ ਮਿਲੀ ਹੈ।ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨ...








