Thursday, October 15Malwa News
Shadow

Hot News

ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ

ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ

Hot News
ਬੁਢਲਾਡਾ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਬੁਢਲਾਡਾ ਵਿਖੇ ਸਮੀਖਿਆ ਮੀਟਿੰਗ ਹੋਈ ਜਿਸ ਵਿੱਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਅਤੇ ਡੀਐਸਪੀ ਸਿਕੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਇੱਕ ਮਾਰਚ 2025 ਤੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 60 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਇਆ ਜਾ ਚੁੱਕਾ ਹੈ ਅਤੇ 50 ਹਜ਼ਾਰ ਤੋਂ ਵੱਧ ਐਫ,ਆਈ,ਆਰ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਵੱਡੀ ਪੱਧਰ 'ਤੇ ਚਿੱਟਾ,ਸਮੈਕ, ਅਫੀਮ, ਗੋਲੀਆਂ ਅਤੇ ਨਗਦੀ ਫੜੀ ਗਈ ਹੈ।  ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰ ਨਿਡਰ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਵੀ ਪੂਰੀ ਤਰ੍ਹਾਂ...
ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਜੂਨ- ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਸਰਪੰਚ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ ਡੇਰਾ ਬਾਬਾ ਨਾਨਕ ਆਦਿੱਤਿਆ ਸ਼ਰਮਾ, ਡੀ.ਐੱਸ.ਸੀ ਪੀ ਜੋਗਾ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ  ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨ...
ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ

ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ

Hot News
ਅੰਮ੍ਰਿਤਸਰ/ਅਜਨਾਲਾ,6 ਜੂਨ ( )- ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਚ ਘਰੇਲੂ, ਵਪਾਰਕ ਅਦਾਰਿਆਂ ਤੇ ਖੇਤੀ ਟਿਊਬਵੈਲਾਂ ਲਈ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਕੀਰਤੀਮਾਨ ਸਥਾਪਿਤ ਕਰਨ ਹਿੱਤ ਅੱਜ ਬਕਾਇਦਾ ਰਸਮੀ ਤੌਰ ਤੇ ਹਲਕੇ ਦੇ ਇਤਿਹਾਸਿਕ ਨਗਰ ਰਮਦਾਸ ਵਿਖੇ ਪਾਵਰਕੌਮ ਦੇ ਬਾਰਡਰ ਰੇਂਜ ਚੀਫ਼ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ, ਨਿਗਰਾਨ ਇੰਜੀਨੀਅਰ ਬਲਕਾਰ ਸਿੰਘ, ਅਜਨਾਲਾ ਡਵੀਜ਼ਨ ਦੇ ਵਧੀਕ ਨਿਗਰਾਨ ਇੰਜੀਨੀਅਰ - ਕਮ - ਐਕਸੀਂਅਨ ਇੰਜੀ: ਅਨੀਸ਼ ਸਿੰਘ ਸਮੇਤ ਸਥਾਨਕ ਪਾਵਰਕੌਮ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਉਪਰੰਤ ਗੱਲਬਾਤ ਦੌਰਾਨ ਮੁੱਖ ਬੁਲਾਰੇ ਤੇ ਵਿਧਾਇਕ ਸ. ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ ਪਹਿਲਾਂ ਹੀ ਜਾਰੀ ਕੀਤੇ ਭਾਰੀ ਫੰਡਾਂ ਤੋਂ ਇਲਾਵਾ ਹੁਣ ਹੋਰ 25&n...
ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

Hot News
ਮਾਲੇਰਕੋਟਲਾ, 6 ਜੂਨ-                         ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ)  ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ) ਸਤੀਸ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਸੰਜੀਵ ਕਪੂਰ ਵੱਲੋਂ ਸਬ-ਡਵੀਜਨ ਮਾਲੇਰਕੋਟਲਾ ਦੇ ਮੁੱਖ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੀ ਭੀੜ ਭੜੱਕੇ ਵਾਲੀਆਂ ਥਾਵਾਂ ਉੱਤੇ ਫਲੈਗ ਮਾਰਚ ਕੀਤਾ ਗਿਆ, ਇਹ ਫਲੈਗ ਮਾਰਚ ਡਾਕਟਰ ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਕ, ਸਦਰ ਬਜਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ। ਜਿਸ ਤੋਂ ਬਾਅਦ ਗੱਡੀਆ ਵਿੱਚ ਸਵਾਰ ਹੋ ਕੇ ...
34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ

34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ

Hot News
ਯੁਵਕ ਸੇਵਾਵਾਂ  ਵਿਭਾਗ ਹੁਸਿਆਰਪੁਰ ਦੁਆਰਾ  ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ  ਦੁਆਰਾ ਜਿਲਾ ਹੁਸ਼ਿਆਰਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ , ਐਨ ਐਸ ਐਸ ਯੁਨਿਟਾਂ , ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਮਦਦ ਨਾਲ ਮਨਾਇਆਂ ਗਿਆ ਵਾਤਾਵਰਨ ਦਿਵਸ , ਇਸ ਮੌਕੇ ਤੇ ਜਿਲੇ ਭਰ ਦੇ ਵਲੰਟੀਅਰਾਂ ਵਲੋਂ ਛੁਟੀਆਂ ਹੋਣ ਦੇ ਬਾਵਜੂਦ ਆਪੋ-ਆਪਣੇ ਘਰ, ਗਲੀ, ਮੁਹਲੇ ਅਤੇ ਕੁੱਝ ਇੱਕ ਸਾਂਝੀਆ ਥਾਵਾਂ ਤੇ 9000 ਤੋਂ ਵੱਧ ਪੋਦੇ ਲਗਾਏ ਗਏ।ਪ੍ਰ੍ਰੀਤ ਕੋਹਲੀ ਨੇ ਦਸਿਆ ਕਿ ਛੁਟੀਆਂ ਦੇ ਚਲਦਿਆ ਸਮੂਹ ਸਕੂਲ/ਕਾਲਜ ਬੰਦ ਸਨ ਇਸ ਲਈ ਸਕੂਲਾਂ/ ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨੁੰ ਵਟਸਅਪ ਗਰੁਪ ਰਾਂਹੀ ਇੱਕਠਾਂ ਕੀਤਾ ਗਿਆ ਉਹਨਾਂ ਨਾਲ ਆਨਲਾੲਾੀਨ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੁੰ ਪੋਦਾਰੋਪਣ ਕਰਨ ਲਈ ਉਤਸ਼ਾਹਿਤ ਕੀਤਾ  ਗਿਆ ਜਿਸ ਦੇ ਨਤੀਜੇ ਵਲੋਂ ਇਹਨਾਂ ਵਧੀਆ ਰਿਸਪੌਸ ਵੇਖਣ ਨੁੰ ਮਿਿਲਆ।ਪੋਦੇ ਲਗਾ ਕਿ ਵਾਤਾਵਰਨ ਦਿਵਸ ਮਨਾਉਣ ਦੀ ਜੋ ...
ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ – ਹਰਮੀਤ ਸਿੰਘ ਸੰਧੂ

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ – ਹਰਮੀਤ ਸਿੰਘ ਸੰਧੂ

Hot News
ਤਰਨ ਤਾਰਨ, 6 ਜੂਨ: ਅੱਜ ਤਰਨ ਤਾਰਨ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰਾਂ, ਪ੍ਰਧਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ...
ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

Hot News
ਚੰਡੀਗੜ੍ਹ, 6 ਜੂਨ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ ਕੀਤੀ ਗਈ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਕਿਸੇ ਅਧਿਕਾਰ ਦੇ ਹੂਟਰ, ਸਾਇਰਨ ਜਾਂ ਫਲੈਸ਼ਰ ਸਮੇਤ ਕੋਈ ਵੀ ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਲਾਉਣ ਵਾਲੇ ਨਿੱਜੀ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਯੰਤਰ ਸਿਰਫ਼ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵਿਅਕਤੀਆਂ ਨੂੰ...
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

Hot News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ। ਪ੍ਰੋਗਰਾਮ ਦੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.0...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

Hot News
ਚੰਡੀਗੜ੍ਹ, 05 ਜੂਨ 2026:- ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ। ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ,  ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ। ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵਿਰ...
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

Hot News
ਚੰਡੀਗੜ੍ਹ, 5 ਜੂਨ- ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ। ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾ...