Sunday, December 21Malwa News
Shadow

Local

ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

Local
ਹੁਸ਼ਿਆਰਪੁਰ, 21 ਦਸੰਬਰ :-     ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ 'ਯੁੱਧ ਅਗੇਂਸਟ ਡਰੱਗਜ਼' ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇਂਦਰ ਦੇ ਕਾਊਂਸਲਰ ਪ੍ਰਸ਼ਾਂਤ ਆਦਿਆ ਦੀ ਹਾਜ਼ਰੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਐਡਵੋਕੇਟ ਰੁਪਿਕਾ ਠਾਕੁਰ ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉੰਸਿਲ,ਐਡਵੋਕੇਟ ਨਿਹਾਰਿਕਾ ਅਸਿਸਟੈਂਟ ਲੀਗਲ ਡਿਫੈਂਸ ਕਾਉੰਸਿਲ ਵੱਲੋਂ ਮਰੀਜ਼ਾਂ ਨੂੰ ਨਸ਼ਾਖ਼ੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।     ਇਸ ਮੌਕੇ ਐਡਵੋਕੇਟ ਰੁਪਿਕਾ ਠਾਕੁਰ ਨੇ ਕਿਹਾ ਕਿ ਨਸ਼ਾਖ਼ੋਰੀ ਨਾਲ ਗ੍ਰਹਿਸਥੀ ਵਿਅਕਤੀ ਆਪਣੀ ਸਰੀਰਕ, ਮਾਨਸਿਕ, ਆਰਥਿਕ, ਸਮਾਜਿਕ ਸ਼ਕਤੀ ਗੁਆ ਬੈਠਦਾ ਹੈ। ਇਸ ਲਈ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ।   ...
ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Local
ਲੁਧਿਆਣਾ, 21 ਦਸੰਬਰ ()-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਛੀਨਾ ਨੇ ਦੱਸਿਆ ਕਿ ਉਨਾਂ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਹਲਕਾ ਦੱਖਣੀ ਵਿਚ ਸਬ ਤਹਿਸੀਲ ਨਾ ਹੋਣ ਕਾਰਨ ਆਸਪਾਸ ਦੇ ਲੋਕਾਂ ਨੂੰ ਕੰਮਕਾਜ ਕਰਵਾਉਣ ਲਈ ਪਿੰਡ ਗਿੱਲ ਜਾਣਾ ਪੈਂਦਾ ਹੈ, ਪਿੰਡ ਗਿੱਲ ਦੂਰ ਹੋਣ ਕਾਰਨ ਜਿੱਥੇ ਲੋਕਾਂ ਦੇ ਸਮੇਂ ਦੀ ਬਰਬਾਦੀ ਹੁੰਦੀ ਹੈ, ਉਥੇ ਉਨਾਂ ਨੂੰ ਖੱਜਲ ਖੁਆਰ ਵੀ ਹੋਣਾ ਪੈਂਦਾ ਹੈ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸਤੋਂ ਪਹਿਲਾਂ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਵਿਚ ਵੀ ਰੱਖ ਚੁੱਕੇ ਹਨ। ਉਨਾਂ ਕਿਹਾ ਕਿ ਹਲਕਾ ਦੱਖਣੀ ’ਚ ਫਾਇਰ ਸਟੇਸ਼ਨ ਅਤੇ ਈਸ਼ਰ ਨਗਰ ਵਿਚ 66 ਕੇਵੀ ਸਬ ਸਟੇਸ਼ਨ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ। ਵਿਧਾਇਕ ਛੀਨਾ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ  ਵਿਸ਼ਵਾਸ਼ ਦਿਵਾਇਆ ਕਿ ਉਨਾਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਜਲਦ ਹੀ ਪੂਰਾ ਕਰਨ ਦਾ ਯਤਨ ਕਰਨਗੇ। ਇਸ ਮੌਕੇ ਹਲਕਾ ਦੱਖਣੀ ਦੇ ਕੋਆ...
 ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

 ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

Local
ਮਾਨਸਾ, 21 ਦਸੰਬਰ :-             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।             ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ।     ...
ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

Local
ਮਾਲੇਰਕੋਟਲਾ, 21 ਦਸੰਬਰ :-               ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ।              ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਵਿਅਕਤੀਆਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸੋਚ, ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਰਾਹੀਂ ਸਪੱਸ਼ਟ ਫ਼ਤਵਾ ਦੇ ਕੇ ਪੰਜਾਬ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣੇ ਭਰੋਸੇ ਦੀ ਮੋਹਰ ਲਗਾਈ ਹੈ।           ਵਿਧਾਇਕ ਨੇ ਕਿਹਾ ਕਿ ਇਹ ਭਰੋਸਾ ਮੁੱਖ ਮੰਤਰੀ ਪੰਜਾਬ...
ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Local
ਰੂਪਨਗਰ, 19 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਾਲ ਸਮੂਹ ਜੱਜ ਸਾਹਿਬਾਨ ਨੇ ਵੀ ਇਸ ਰੈਲੀ ਵਿਚ ਭਾਗ ਲਿਆ। ਇਹ ਰੈਲੀ ਸ਼ਿਵਾਲਿਕ ਸਕੂਲ ਰੋਪੜ ਤੋਂ ਜ਼ਿਲ੍ਹਾ ਕਚਿਹਰੀ ਹੁੰਦੀ ਹੋਏ ਮਹਾਰਾਜਾ ਰਣਜੀਤ ਸਿੰਘ ਪਾਰਕ ਪਹੁੰਚੀ। ਇਸ ਰੈਲੀ ਵਿੱਚ ਸ਼ਿਵਾਲਿਕ ਸਕੂਲ ਦੇ ਬੱਚਿਆਂ ਵੱਲੋਂ ਸਮੇਤ ਬੈਂਡ ਟੀਮ ਨੇ ਭਾਗ ਲਿਆ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਕੁਲਵਿੰਦਰ ਸਿੰਘ ਦੀ ਟੀਮ ਵੱਲੋਂ ਨਸ਼ਿਆਂ ਖਿਲਾਫ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪੈਰਾ ਲੀਗਲ ਵਲ...
ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

Local
ਮਾਨਸਾ, 20 ਦਸੰਬਰ :-            ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।             ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ।...
ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

Local
ਮਾਨਸਾ, 20 ਦਸੰਬਰ :-            ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ।         ...
ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

Local
ਸੰਗਰੂਰ, 20 ਦਸੰਬਰ- ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੇ ਮਾਪਿਆਂ ਨੇ ਕਿਹਾ ਕਿਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮੈਗਾ ਪੀਟੀਐਮਜ਼ ਸਹਾਈ ਸਾਬਤ ਹੋ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ., ਦਿੜ੍ਹਬਾ, ਸ਼੍ਰੀ ਰਾਜੇਸ਼ ਸ਼ਰਮਾ ਨੇ ਸਕੂਲ ਆਫ ਐਮੀਨੈਂਸ, ਦਿੜ੍ਹਬਾ, ਐੱਸ. ਡੀ.ਐਮ., ਭਵਾਨੀਗੜ੍ਹ, ਸ਼੍ਰੀਮਤੀ ਮਨਜੀਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਨੋ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਦਾਮਪੁਰ ਅਤੇ ਐੱਸ.ਡੀ.ਐਮ. ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਤੇ ਸੰਯੁਕਤ ਸਕੱਤਰ, ਸਿੱਖਿਆ ਵਿਭਾਗ, ਸ. ਸੁਖਪ੍ਰੀਤ ਸਿੰਘ ਸਿੱਧੂ ਨੇ ਸਕੂਲ ਆਫ ਐਮੀਨੈਂਸ, ਸੰਗਰੂਰ ਵਿਖੇ ਰੱਖੀਆਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍...
ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

Local
ਗੁਰਦਾਸਪੁਰ, 20 ਦਸੰਬਰ () ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏ. ਐਸ.ਆਈ ਅਮਨਦੀਪ ਸਿੰਘ ਨੇ ਡਰਾਈਵਰ ਲਾਇਸੰਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਧੁੰਦ ਦੇ ਮੌਸਮ ਵਿੱਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ ਲਈ ਦੱਸਿਆ ਗਿਆ। ਹੌਲੀ ਰਫਤਾਰ ਨਾਲ ਗੱਡੀਆਂ ਚਲਾਉਣ ਲਾਈਟਾਂ ਹਮੇਸ਼ਾ ਲੋ ਬੀਮ ਮੋਡ ਰੱਖਣ ਬਲਿੰਕ ਚਾਲੂ ਰੱਖਣ ਸੜਕਾਂ ਤੇ ਲੱਗੇ ਸਾਈਨ ਬੋਰਡ ਤੇ ਰੋਡ ਲਾਈਨ ਦੀ ਸਹਾਇਤਾ ਲੈਣ ਲਈ ਜਾਗਰੂਕ ਕੀਤਾ ਗਿਆ। ਨਸ਼ਾ ਕਰਕੇ ਡਰਾਵਿੰਗ ਕਰਨਾ ਕਾਨੂੰਨੀ ਅਪਰਾਧ ਹੈ ਬਾਰੇ ਵਿਸਤਾਰ ਪੂਰਵਕ ਦੱਸਿਆ ਗਿਆ ਆਪਣੇ ਵਹਨਾ ਉੱਪਰ ਰਿਫਲੈਕਟਰ ਜਾਂ ਯੈਲੋ ਟੇਪ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਐਕਸੀਡੈਂਟ ਪੀੜਤ ਦੀ ਮਦਦ ਵਾਸਤੇ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਹੈਲਪ ਲਾਈਨ ਨੰਬਰ 112 1033 1930 ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਏ. ਐਸ.ਆਈ ਅਮਨਦੀਪ ਸਿੰਘ, ਹਰਦੀਪ ਸਿੰਘ ਅਤੇ ਸੁਰਜੀਤ ਸਿੰਘ ਜਸ ਆਦਿ ਨੇ ਹਿੱਸਾ ਲਿਆ।...
ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ

ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ

Local
ਹੁਸ਼ਿਆਰਪੁਰ, 19 ਦਸੰਬਰ:-                 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ- ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋ ਇਲਾਵ...