
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਵਿਸ਼ੇਸ ਇਲਾਜ: ਡਾ ਮਹਿੰਦਰਾ
ਮੋਗਾ : ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਹੁਕਮਾ ਮੁਤਾਬਕ ਸਿਵਿਲ ਸਰਜਨ ਮੋਗਾ ਪਰਦੀਪ ਕੁਮਾਰ ਮਹਿੰਦਰਾ ਦੀ ਉਚੇਚੀ ਨਿਗਰਾਨੀ ਹੇਠ ਅਤੇ ਸਹਾਇਕ ਸਿਵਿਲ ਸਰਜਨ ਮੋਗਾ ਡਾਕਟਰ ਜਯੋਤੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ ਜਿਸ ਵਿੱਚ ਗਰਭਵਤੀ ਮਹਿਲਾਵਾਂ ਦੀ ਮੁਫਤ ਜਾਂਚ ਕੀਤੀ ਜਾਂਦੀ ਹੈ.ਸਿਵਿਲ ਸਰਜਨ ਮੋਗਾ ਨੇ ਦੱਸਿਆ ਕਿ ਸਿਵਿਲ ਹਸਪਤਾਲ ਮੋਗਾ ਅਤੇ ਸੀ ਐਚ ਸੀ ਪੱਧਰ ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦੀ ਜਾਂਚ ਮੁਫਤ ਕੀਤੀ ਜਾਂਦੀ ਹੈ। ਉਹਨਾਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਹੋ ਜਾਂਦਾ ਹੈ। ਉਹਨਾ...