ਪੁਲਿਸ ਵੱਲੋਂ ਕੈਸੋ ਅਪਰੇਸ਼ਨ ਤਹਿਤ ਸੰਗਰੂਰ ਰੇਲਵੇ ਸਟੇਸ਼ਨ ਵਿਖੇ ਚੈਕਿੰਗ
ਸੰਗਰੂਰ, 14 ਅਕਤੂਬਰ- ਸ. ਸੁਖਦੇਵ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਸੰਗਰੂਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਤਹਿਤਸ਼੍ਰੀ ਸਰਤਾਜ ਸਿੰਘ ਚਹਿਲ, ਆਈ.ਪੀ.ਐਸ., ਜ਼ਿਲ੍ਹਾ ਪੁਲਿਸ ਮੁਖੀ, ਦੇ ਨਿਰਦੇਸ਼ਾਂ ਅਨੁਸਾਰਜਿੱਥੇ ਅੱਜ ਕੈਸੋ ਅਪਰੇਸ਼ਨ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚੈਕਿੰਗ ਕੀਤੀ ਗਈ, ਉੱਥੇ ਸਬ-ਡਵੀਜ਼ਨ ਸੰਗਰੂਰ ਅਧੀਨ ਆਉਂਦੇ ਥਾਣਾ ਸਦਰ ਸੰਗਰੂਰ, ਥਾਣਾ ਸਿਟੀ ਸੰਗਰੂਰ ਅਤੇ ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਵੱਲੋਂ ਲੰਘੇ ਹਫਤੇ ਦੌਰਾਨ 02 ਮੁਕੱਦਮੇ, ਐਨ.ਡੀ.ਪੀ.ਐਸ. ਐਕਟ, ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਅਤੇ ਇਨ੍ਹਾਂ ਪਾਸੋਂ 25 ਗ੍ਰਾਮ ਚਿੱਟਾ/ਹੈਰੋਇਨ, ਬ੍ਰਾਮਦ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ।
ਇਹਨਾ ਕੇਸਾਂ ਤੋਂ ਇਲਾਵਾ ਹੋਰ ਕੇਸਾਂ ਵਿੱਚ ਵੀ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸੇ ਦੌਰਾਨ ਨਸ਼ੇ ਦੀ ਬਿਮਾਰੀ ਤੋਂ ਪੀੜਤ ਵਿਅਕਤੀਆਂ ਨੂੰ ਨਸ਼ੇ ਦੀ ਦਲਦਲ ਤੋਂ ਨਿਜਾਤ ਦਵਾਉਣ ਲਈ 08 ਪੀੜਤਾਂ ਨੂੰ ਦਵਾਈ ਦਿਵਾਉਣ ਦੇ ਨਾਲ-ਨਾਲ 01 ਵਿਅਕਤੀ ਨੂੰ ਇਲਾਜ ਲਈ ਨਸ਼ਾ ਛੁਡ...








