ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਤੇ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਮੁਫ਼ਤ ਸੁਵਿਧਾ ਉਪਲੱਬਧ: ਡਾ. ਵਿਸ਼ਾਲਵੀਰ ਸਿੰਘ
ਧਨੌਲਾ (22 ਅਗਸਤ, 2026): ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਧਨੌਲਾ ਦੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ, ਪਸ਼ੂ ਚਿਕਿਤਸਾ ਸੰਬੰਧੀ ਨਿੱਜੀ ਅਤੇ ਸਰਕਾਰੀ ਕਾਲਜਾਂ ਤੇ ਹਸਪਤਾਲਾਂ,ਦਵਾਈਆਂ ਦੀਆਂ ਦੁਕਾਨਾਂ,ਲੈਬ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਗਿਆ।
ਸੀ.ਐੱਚ.ਸੀ ਧਨੌਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ. ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਡੇਂਗੂ ਅਤੇ ਚਿਕਨਗੁਣੀਆ ਏਡੀਜ਼ ਨਾਂ ਦੇ ਮਾਦਾ ਮੱਛਰ ਦੇ ਕੱਟਣ ਨਾਲ਼ ਹੁੰਦਾ ਹੈ ਜੋ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਆਪਣੇ ਪਰਿਵਾਰ ਦਾ ਵਾਧਾ ਕਰਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਖੜ੍ਹਾ ਨਾ ਹੋਣ ਦਈਏ ਤਾਂ ਅਜਿਹੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ। ਡਾਕਟਰ ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ ਜਾਂ ਡੇਂਗੂ ਹੋ ਸਕਦਾ ਹੈ ਇਸ ਕਰਕੇ ਬੁਖ...








