ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ
ਪਟਿਆਲਾ, 12 ਜੁਲਾਈ : ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬ...








