ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਮਾਜ ਦਾ ਹਰ ਵਰਗ ਸਹਿਯੋਗ ਦੇਵੇ- ਸੇਖੋਂ
ਫ਼ਰੀਦਕੋਟ 27 ਮਈ : ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਸ਼ੇਰ ਸਿੰਘ ਵਾਲਾ, ਢਾਬ ਸ਼ੇਰ ਸਿੰਘ ਵਾਲਾ ਅਤੇ ਕੋਠੇ ਢਾਬ ਸ਼ੇਰ ਸਿੰਘ ਵਾਲਾ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਅਲਾਮਤ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਹਰ ਗਲੀ ਮੁਹੱਲਾ, ਘਰ-ਘਰ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਾਥ ਦੇਣ, ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਸ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜ...








