Sunday, September 27Malwa News
Shadow

Local

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

Local
ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 08.12.2025 ਨੂੰ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।        ਇਸ ਦੌਰਾਨ ਮਾਣਯੋਗ ਜੱਜ ਸਾਹਿਬ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਨੂੰ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦਾ ਹੈ ਜਿਸ ਆਕਾਰ ਗਿੱਲੀ ਮਿੱਟੀ ਭੱਠੀ ਅੰਦਰ ਪਾਈ ਜ...
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

Local
ਤਰਨ ਤਾਰਨ, 8 ਦਸੰਬਰ (           ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ‘ ਨੌਜਵਾਨ ਨਸ਼ਿਆਂ ਵਿਰੁੱਧ (Youth Agaisnt Drugs), ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲਾ ਤੇ ਸੈਸ਼ਨ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਮਾਝਾ ਪਬਲਿਕ ਸਕੂਲ, ਤਰਨ ਤਾਰਨ ਤੋਂ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿੱਚ ਬੈਨਰ ਫੜ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ।  ਇਸ ਰੈਲੀ ਵਿੱਚ ਵਿਦਿਆਰਥੀਆਂ ਦਾ ਉਤਸ਼ਾਹ ਦੇਖਣ ਵਾਲਾ ਸੀ ਅਤੇ ਆਮ ਲੋਕ ਵੀ ਵਿਦਿਆਰਥੀਆਂ ਦੁਆਰਾ ਦਿੱਤੇ ਜਾ ਰਹੇ ਸੁਨੇਹੇ ਨੂੰ ਧਿਆਨ ਨਾਲ ਗ੍ਰਹਿਣ ਕਰ ਰਹੇ ਸਨ। ਇਸ ਤੋਂ ਬਾਅਦ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਚ...
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ

Local
ਰੂਪਨਗਰ, 08 ਦਸੰਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਡਸ ਪੈਰਾਡਾਈਸ ਸਕੂਲ, ਰੰਗੀਲਪੁਰ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਸੂਚਿਤ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਨਾਟਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਦੁਆਰਾ ਪੇਸ਼ ਕੀਤਾ ਗਿਆ, ਜਿਸਨੂੰ ਬੱਚਿਆਂ ਅਤੇ ਸਟਾਫ ਵੱਲੋਂ ਖੂਬ ਸਰਾਹਿਆ ਗਿਆ। ਸੀ.ਜੇ.ਐਮ–ਕਮ–ਸਕੱਤਰ, ਮੈਡਮ ਅਮਨਦੀਪ ਕੌਰ ਨੇ ਇਸ ਮੌਕੇ ਦੱਸਿਆ ਕਿ ਰੂਪਨਗਰ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਨਸ਼ਾ ਮੁਕਤੀ ਮੁਹਿੰਮ ਜੋਰ–ਸ਼ੋਰ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿੰਡਾਂ ਤੇ ਸਕੂਲਾਂ ਵਿੱਚ ਨੁੱਕੜ ਨਾਟਕ, ਜਾਗਰੂਕਤਾ ਸਮਾਗਮ ਅਤੇ ਸੈਮੀਨਾਰ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਨੁਕ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

Local
ਸੰਗਰੂਰ, 08 ਦਸੰਬਰ- ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ ਹਨ, ਜਿਨ੍ਹਾਂ ਨੇ ਕਿਸੇ ਹੋਰ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ। ਡਾ. ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਜਿਹੜੀ ਜ਼ਿੰਮੇਵਾਰੀ ਉਹਨਾਂ ਨੂੰ ਮਿਲੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਤੇ ਕਮਿਸ਼ਨ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਦੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਨਾ ਹੋਵੇ, ਜਿਸ ਤਹਿਤ ਇੱਕ ਸਲਾਹਕਾਰੀ ਜਾਰੀ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਲਾਵਾਰਿਸ ਲਾਸ਼ ਬਰਾਮਦ ਹੁੰਦੀ ਹੈ ਤਾਂ ਅੰਤਿਮ ਸੰਸਕਾਰ ਸਥਾਨਕ ਪ੍ਰਸ਼ਾਸਨ ਕਰਨਾ ਯਕੀਨੀ ਬਣਾਏਗਾ। ਜੇਕਰ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

Local
ਹੁਸ਼ਿਆਰਪੁਰ, 8 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ  ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਆਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਕਰਮ ਸਿੰਘ ਬਾਰ ਵਾਈਸ ਪ੍ਰੈਜ਼ੀਡੈਂਟ, ਅਸ਼ੀਸ਼ ਜ਼ੋਤੀ ਪੈਨਲ ਐਡਵੋਕੇਟ, ਤਰੁਨਵੀਰ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਦਲਵੀਰ ਸਿੰਘ ਪੈਨਲ ਐਡਵੋਕੇਟ, ਹਰਕੀਰਤ ਸਿੰਘ ਐਡਵੋਕੇਟ, ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਬਰਜਿੰਦਰ ਸਿੰਘ ਪੈਨਲ ਐਡਵੋਕੇਟ, ਵਿਵੇਕ ਕਨਵਰ ਬਾਰ ਪ੍ਰੈਜ਼ੀਡੈਂਟ, ਹਰਜਿੰਦਰ ਕੁਮਾਰ ਵਰਮਾ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਕਰਨ ਲੁਥਰਾ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਹੁ...
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

Local
ਹੁਸ਼ਿਆਰਪੁਰ, 6 ਦਸੰਬਰ :-     ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦੋ ਸੈਸ਼ਨਾਂ ਦੌਰਾਨ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਪਹਿਲੇ ਸੈਸ਼ਨ ਵਿਚ ਓਰੀਐਨਟੇਸ਼ਨ ਪ੍ਰੋਗਰਾਮ ਬਾਰੇ ਅਤੇ ਦੂਸਰੇ ਸੈਸ਼ਨ ਵਿਚ ਬੇਸਿਕ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅਥਾਰਟੀ ਵੱਲੋਂ ਚਲਾਈਆਂ ਗਈਆ ਵੱਖ- ਵੱਖ ਸਕੀਮਾਂ ਬਾਰੇ ਅਤੇ ਮਿਤੀ 13 ਦਸੰਬਰ, 2025 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸ ਸੁਣੇ ਜਾਦੇ ਹਨ, ਇਨ੍ਹਾਂ ਕੇਸਾ ਦਾ ਨਿਪਟਾਰਾ ਦੋਵੇ ਧਿਰਾ ਦੇ ਸਮਝੋਤੇ ਰਾਹੀ ਕੀਤਾ ਜਾਂਦਾ ਹੈ ਅਤੇ ਇਸ ਲੋਕ ਅਦਾਲਤ ਵਿਚ ਹੋਏ ਫ਼ੈਸਲੇ ਦੀ ਕੋਈ ਵੀ ਅਪੀਲ ਨਹੀ ਹੁੰਦੀ। ਇਸ ਨਾਲ ਸਮੇ ਅਤੇ ਧਨ ਦੀ ਬੱਚਤ ਹੁੰਦੀ ਹੈ।ਉਪਰੋਕਤ ਤੋਂ ਇਲਾਵਾ ਟ੍ਰੇਨਿੰਗ ਦੌਰਾਨ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ...
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

Local
ਮਾਲੇਰਕੋਟਲਾ 07 ਦਸੰਬਰ :-                     ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ।                     ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

Local
ਲੁਧਿਆਣਾ, 07 ਦਸੰਬਰ (000) – 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ 'ਤੇ ਪੈਂਫਲੇਟ ਵੰਡੇ ਗਏ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ। ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

Local
ਹੁਸ਼ਿਆਰਪੁਰ, 7 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ  ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ    ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਕੇਂਦਰੀ ਜ਼ੇਲ੍ਹ, ਹੁਸ਼ਿਆਰਪੁਰ ਵਿਖੇ ਹਵਾਲਾਤੀ ਅਤੇ ਕੈਦੀ (ਔਰਤਾਂ) ਅਤੇ ਵੱਖ- ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਜ਼ਸਪਿੰਦਰ ਸਿੰਘ ਪੈਨਲ ਐਡਵੋਕੇਟ,  ਰਜਿੰਦਰ ਸਿੰਘ ਪੈਨਲ ਐਡਵੋਕੇਟ, ਪੰਕਜ ਚੋਧਰੀ ਐਡਵੋਕੇਟ/ਸਕੱਤਰ ਬਾਰ,  ਨਮਰਤਾ ਮਿਨਹਾਸ, ਸੰਜੀਵ ਜੱਸਲ, ਐਡਵੋਕੇਟ/ਵਾਈਸ ਪ੍ਰੈਸੀਡੈਂਟ, ਬ੍ਰਿਜ ਬਾਲਾ ਪੈਨਲ ਐਡਵੋਕੇਟ, ਵਿਕਰਮ ਭੱਲਾ ਪੈਨਲ ਐਡਵੋਕੇਟ, ਰੁਪੀਕਾ ਠਾਕੁਰ ਡਿਪਟੀ ਚੀਫ ਲੀਗਲ ਏ...
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

Local
ਮਾਲੇਰਕੋਟਲਾ 06 ਮਾਲੇਰਕੋਟਲਾ :-                    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ । ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 9 ਅਤੇ ਪੰਚਾਇਤ ਸੰਮਤੀਆਂ ਲਈ 45 ਉਮੀਦਵਾਰਾਂ ਨੇ ਆਪਣੇ ਨਾਮਜ਼ਦਰੀ ਪੱਤਰ ਵਾਪਸ ਲਏ । ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 2 ਪੰਚਾਇਤ ਸੰਮਤੀਆਂ  ਤੇ ਉਮੀਦਵਾਰ ਜੇਤੂ ਘੋਸਿਤ ਕੀਤੇ ਗਏ ।                    ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਰਹਿ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਮਾਲੇਰਕੋਟਲਾ(ਹ)ਦੇ 15 ਜੋਨਾਂ ਲਈ 45,&nbs...