Friday, November 7Malwa News
Shadow

Local

ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

Local
ਗੁਰਦਾਸਪੁਰ, 12 ਅਕਤੂਬਰ (   ) ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਕੋਟਲਾ ਮੁਗਲਾਂ ਬਲਾਕ ਕਲਾਨੌਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੇ ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਾਗਰੂਕ ਕੀਤਾ ਗਿਆ। ਜਿਲ੍ਹੇ ਅੰਦਰ ਵਿੱਢੀ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ.ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਫੀਲਡ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ 'ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨ/ਸਮਾਗਮਾਂ ਨੂੰ ਲੈ ਕੇ ਮੰਤਰੀਆਂ ਦੇ ਸਮੂਹ ਵੱਲੋਂ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਲਈ ਮੀਟਿੰਗ ਆਯੋਜਿਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨ/ਸਮਾਗਮਾਂ ਨੂੰ ਲੈ ਕੇ ਮੰਤਰੀਆਂ ਦੇ ਸਮੂਹ ਵੱਲੋਂ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਲਈ ਮੀਟਿੰਗ ਆਯੋਜਿਤ

Local
ਫਰੀਦਕੋਟ 11 ਅਕਤੂਬਰ () ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਾਹਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਤੇ ਆਯੋਜਿਤ ਕੀਤੇ ਜਾਣ ਵਾਲੇ ਵੱਖ ਵੱਖ ਧਾਰਮਿਕ ਸਮਾਗਮਾਂ, ਨਗਰ ਕੀਰਤਨਾਂ ਲਾਈਟ ਐਂਡ ਸਾਊਂਡ ਸਾਊਂਡ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਰੀਵਿਊ ਮੀਟਿੰਗ ਡੀ.ਸੀ. ਦਫਤਰ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਸ੍ਰੀ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ਼ਹੀਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆ ਸ. ਹਰਜੋਤ ਸਿੰਘ ਸਿੱਖਿ...
ਕਾਹਨੂੰਵਾਨ ਦੇ ਪਿੰਡ ਮੰਜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ

ਕਾਹਨੂੰਵਾਨ ਦੇ ਪਿੰਡ ਮੰਜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ

Local
ਗੁਰਦਾਸਪੁਰ, 11 ਅਕਤੂਬਰ ( ) ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਨਾ ਸਾੜਨ ਲਈ ਜਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਬਲਾਕ ਕਾਹਨੂੰਵਾਨ ਦੇ ਪਿੰਡ ਮੰਜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਕਿਸਾਨਾਂ ਨੂੰ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਮਸ਼ੀਨਾਂ ਦੀ ਲਿਸਟ ਪਿੰਡ ਦੇ ਸਾਂਝੇ ਥਾ 'ਤੇ ਲਗਾਈ ਗਈ। ਅਮਨਦੀਪ ਹੁੰਦਲ ਏ.ਈ.ਓ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ, ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਜਿਲ੍ਹੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਵਾਜਬ ਰੇਟਾਂ ...
ਕਹਾਣੀਆਂ ਦੁਆਰਾ ਭਾਸ਼ਾ ਵਿਕਾਸ’ ਥੀਮ ਤਹਿਤ ਫਾਜ਼ਿਲਕਾ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਈ ਸੀ ਸੀ ਈ  ਦਿਵਸ  ਮਨਾਇਆ

ਕਹਾਣੀਆਂ ਦੁਆਰਾ ਭਾਸ਼ਾ ਵਿਕਾਸ’ ਥੀਮ ਤਹਿਤ ਫਾਜ਼ਿਲਕਾ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਈ ਸੀ ਸੀ ਈ  ਦਿਵਸ  ਮਨਾਇਆ

Local
ਫਾਜ਼ਿਲਕਾ 11 ਅਕਤੂਬਰ- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ(ਈ ਸੀ ਸੀ ਈ ) ਦਿਵਸ  ਮਨਾਇਆ ਗਿਆ। ਇਸ ਵਾਰ ਦਾ ਥੀਮ ਕਹਾਣੀਆਂ ਦੁਆਰਾ ਭਾਸ਼ਾ ਵਿਕਾਸ  ਸੀ। ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਵਿਚ ਇਹ ਦਿਵਸ ਬਾਖੂਬੀ ਮਨਾਇਆ ਗਿਆ | ਇਸ ਦੌਰਾਨ ਜਿਲਾ ਪ੍ਰੋਗਰਾਮ ਮੈਨੇਜਰ ਰਮਨਦੀਪ ਕੌਰ ਵੀ ਹਾਜ਼ਰ ਰਹੇ। ਉਨ੍ਹਾਂ ਦੱਸਿਆ ਕਿ ਈ ਸੀ ਸੀ ਈ ਦਿਵਸ ਹਰ ਮਹੀਨੇ ਦੇ ਦੂਸਰੇ ਸ਼ੁੱਕਰਵਾਰ ਨੂੰ ਹਰ ਆਂਗਣਵਾੜੀ ਸੈਂਟਰਾਂ ਵਿੱਚ ਹੋਰ ਵਧੀਆ ਢੰਗ ਨਾਲ ਮਨਾਇਆ ਜਾਵੇਗਾ| ਉਨ੍ਹਾਂ ਦੱਸਿਆ ਕਿ ਛੋਟੀ ਉਮਰੇ ਬੱਚਿਆਂ ਦੇ ਬੋਧਿਕ, ਮਨੋਵਿਗਿਆਨਕ ਵਿਕਾਸ ਤਹਿਤ ਵਿਭਾਗ ਵੱਲੋਂ  ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ| ਇਸ ਦਿਨ ਦਾ ਉਦੇਸ਼ ਮਾਪਿਆਂ ਅਤੇ ਭਾਈਚਾਰੇ ਵਿਚ 0-6 ਸਾਲ ਦੇ ਬਚਿਆਂ ਦੀ ਉਮਰ ਅਨੁਸਾਰ ਦੇਖਭਾਲ, ਖੇਡ-ਅਧਾਰਿਤ ਸਿਖਿਆ ਅਤੇ ਸੰਪੂਰਨ ਵਿਕਾਸ ਬਾਰੇ ਜਾਗਰੂਕਤਾ ਵਧਾਉਣਾ ਹੈ।ਉਨ੍ਹਾਂ ਦੱਸਿਆ ਕਿ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਨੂੰ ਮ...
 ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ

 ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ

Local
ਫਿਰੋਜ਼ਪੁਰ 11 ਅਕਤੂਬਰ () ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ ਵੱਖ ਧਾਰਮਿਕ ਸਮਾਗਮਾਂ  ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਡੀ.ਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਕੀਤੀ ਗਈ।&nb...
ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

Local
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅੱਜ ਇੱਥੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪੰਜਾਬ ਦੇ ਰਾਜਪਾਲ, ਜੋ ਕਿ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਵੀ ਹਨ, ਕੋਲ ਵੀ ਉਠਾਇਆ ਹੈ ਕਿ ਵਾਈ ਪੂਰਨ ਕੁਮਾਰ ਵੱਲੋਂ ਆਪਣੇ ਸੁਸਾਈਡ ਨੋਟ ਵਿੱਚ ਦੱਸੇ ਅਧਿਕਾਰੀਆਂ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਚੀਫ ਜਸਟਿਸ ਦੇ ਅਪਮਾਨ ਨੂੰ ਦੱਸਿਆ ਸੰਵਿਧਾਨ ਅਤੇ ਦਲਿਤ ਸਮਾਜ ’ਤੇ ਹਮਲਾ

Local
ਹੁਸ਼ਿਆਰਪੁਰ, 10 ਅਕਤੂਬਰ :- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਬਹੁਤ ਚਿੰਤਾਜਨਕ ਹੈ, ਕਿਉਂਕਿ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਦਲਿਤ ਅਧਿਕਾਰੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ ਸਿਰਫ਼ ਲੋਕਤੰਤਰ ਲਈ ਖ਼ਤਰਾ ਹੈ, ਸਗੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੀ ਭਾਵਨਾ 'ਤੇ ਵੀ ਹਮਲਾ ਹੈ। ਡਾ. ਰਵਜੋਤ ਸਿੰਘ ਅੱਜ ਆਪਣੇ ਦਫ਼ਤਰ ਵਿਖੇ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਭਾਰਤ ਦੇ ਮਾਨਯੋਗ ਚੀਫ਼ ਜਸਟਿਸ, ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਦੇਸ਼ ਦੀ ਸੁਪਰੀਮ ਕੋਰਟ, ਸੰਵਿਧਾਨ ਅਤੇ ਦਲਿਤ ਭਾਈਚਾਰੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ।   ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਦੇਸ਼ ਦੀ ਸਰਵਉੱਚ ਨਿਆਂਇਕ ਸੰਸਥਾ ਦੇ ਮੁਖੀ ਦਾ ਅਦਾਲਤ ਵਿਚ ਅਪਮਾਨ ਕੀਤਾ ਗਿਆ, ਤਾਂ ਭਾਜਪਾ ਆਗੂਆਂ ਅਤੇ ਸਰਕਾਰਾਂ ਨੇ ਚੁੱਪੀ ਬਣਾਈ ਰੱਖੀ। ਉਨ੍ਹਾਂ ਕਿਹਾ ਕਿ ਇਸ ਚੁੱਪੀ ਨੇ ਭਾਜਪਾ ...
ਵਿਧਾਇਕ ਜਿੰਪਾ ਨੇ ਮੁਹੱਲਾ ਸੁੰਦਰ ਨਗਰ ’ਚ ਆਂਗਨਵਾੜੀ ਸੈਂਟਰ ’ਚ 20 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਮੁਹੱਲਾ ਸੁੰਦਰ ਨਗਰ ’ਚ ਆਂਗਨਵਾੜੀ ਸੈਂਟਰ ’ਚ 20 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

Local
ਹੁਸ਼ਿਆਰਪੁਰ, 10 ਅਕਤੂਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਦੇ ਮੁਹੱਲਾ ਸੁੰਦਰ ਨਗਰ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਆਂਗਨਵਾੜੀ ਕੇਂਦਰ ਵਿੱਚ ਵਰਧਮਾਨ ਯਾਰਨਜ਼ ਐਂਡ ਥ੍ਰੈੱਡਸ ਲਿਮਟਿਡ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਉਦਯੋਗ ਜਗਤ ਵਲੋਂ ਸਮਾਜਿਕ ਕੰਮਾਂ ਪ੍ਰਤੀ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਵਰਧਮਾਨ ਗਰੁੱਪ ਨੇ ਸਥਾਨਕ ਪੱਧਰ 'ਤੇ ਸਿੱਖਿਆ ਅਤੇ ਬਾਲ ਵਿਕਾਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਜਿੰਪਾ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੀ ਹਿੱਸੇਦਾਰੀਆਂ ਸਮਾਜ ਵਿਚ ਸਕਾਰਾਤਮਕ ਤਬਦੀਲੀ ਲਈ ਨਵੀਂ ਪ੍ਰੇਰਨਾ ਪ੍ਰਦਾਨ ਕਰਦੀਆਂ ਹਨ।ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਵਰਧਮਾਨ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ...
ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫ਼ੋਰਸ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫ਼ੋਰਸ ਨਾਲ ਕੀਤੀ ਮੀਟਿੰਗ

Local
ਬਰਨਾਲਾ, 10 ਅਕਤੂਬਰ- ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਵੱਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਤਾਂ ਜੋ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਹੋਣ ਵਾਲੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਕੋਈ ਵੀ ਬੱਚਾ ਪਲਸ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹੇ। ਡਾ. ਹਰਜੀਤ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ 48976 ਬੱਚਿਆਂ ( 0ਤੋਂ 5 ਸਾਲ) ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਦੌਰਾਨ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ 43 ਸੁਪਰਵਾਇਜ਼ਰੀ ਟੀਮਾਂ ਵੱਲੋਂ ਜ਼ਿਲ੍ਹਾ ਅਤੇ ਬਲਾਕ ਲੈਵਲ ਤੋਂ ਸੁਪਰਵਿਜ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਕੁੱਲ 243 ਰੈਗੂਲਰ ਬੂਥ ਲਗਾਏ ਜਾਣਗੇ...
ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ

ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ

Local
ਹੁਸ਼ਿਆਰਪੁਰ, 10 ਅਕਤੂਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਮਦਦ ਕਰਦੀਆਂ ਹਨ। ਉਹ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ 2.25 ਲੱਖ ਰੁਪਏ ਦੀਆਂ ਕਰੀਬ 50 ਹਾਕੀ ਕਿੱਟਾਂ ਵੰਡਣ ਸਮੇਂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਊਂਡਗਲਾਸ ਫਾਊਂਡੇਸ਼ਨ ਦੇ ਇਸ ਯਤਨ ਨੇ ਜ਼ਿਲ੍ਹੇ ਵਿੱਚ ਖੇਡ ਖੇਤਰ ਵਿੱਚ ਨਵੀਂ ਊਰਜਾ ਭਰੀ ਹੈ। ਇਹ ਸਮਾਗਮ ਹੁਸ਼ਿਆਰਪੁਰ ਦੇ ਰੇਲਵੇ ਮੰਡੀ ਗਰਾਊਂਡ ਵਿਖੇ ਆਯੋਜਿਤ ਕੀਤਾ ਗਿਆ।ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਪਹਿਲ ਸਿਰਫ਼ ਖਿਡਾਰੀਆਂ ਦੀ ਤਿਆਰੀ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਨੌਜਵਾਨਾਂ ਦੇ ਆਤਮਵਿਸ਼ਵਾਸ ਅਤੇ ਹਿੰਮਤ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਸ਼ਾਨਦਾਰ ਹਾਕੀ ਖਿਡਾਰੀ ਪੈਦਾ ਕੀਤੇ ਹਨ ਅਤੇ ਅਜਿਹੇ ਯਤਨ ਸੂਬੇ ਵਿੱਚ ਹਾਕੀ ਦੀ ਰਾਸ਼ਟਰੀ ਖੇਡ ਨੂੰ ਮੁੜ ਮੁਜ਼ਬੂਤ ਕਰਨਗੇ।ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਸਮਾਜ ਦੇ ਸਹਿਯੋਗ ਨਾਲ...