Monday, August 10Malwa News
Shadow

Local

ਕਣਕ ਦੀ ਫਸਲ ਲਈ ਖਾਦਾਂ ਦੇ ਕੀਤੇ ਜਾ ਰਹੇ ਨੇ ਪੁਖਤਾ ਪ੍ਰਬੰਧ—ਮੁੱਖ ਖੇਤੀਬਾੜੀ ਅਫ਼ਸਰ

Local
ਮਾਨਸਾ, 31 ਅਕਤੂਬਰ:ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ. ਜ਼ਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਹਰਵਿੰਦਰ ਸਿੰਘ ਸਿੱਧੂ ਨੇ ਟੀ.ਐਸ.ਪੀ. ਦੇ ਰੈਕ ਦੀ ਵੰਡ ਦੀ ਚੈਕਿੰਗ ਕੀਤੀ ਅਤੇ ਖਾਦਾਂ ਦੀ ਵੰਡ ਸਹੀ ਢੰਗ ਨਾਲ ਕਰਵਾਈ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਵਿੱਚ 1,71,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਲਈ 23,741 ਮੀਟਰਿਕ ਟਨ ਫਾਸਫੋਰਸ ਖਾਦ ਦੀ ਲੋੜ ਹੈ ਜਿਸ ਵਿੱਚੋਂ 11,000 ਮੀਟਰਿਕ ਟਨ ਖਾਦ ਮਾਨਸਾ ਵਿੱਚ ਆ ਚੁੱਕੀ ਹੈ। ਇਸ ਤੋਂ ਇਲਾਵਾ ਫਾਸਫੋਰਸ ਦੇ ਬਦਲਵੇਂ ਪ੍ਰਬੰਧ ਵਜੋਂ ਟੀ.ਐਸ.ਪੀ. ਖਾਦ ਜਿਸ ਵਿੰਚ 46 ਫ਼ੀਸਦੀ ਫਾਸਫੋਰਸ ਹੁੰਦੀ ਹੈ ਉਹ ਖਾਦ ਹੁਣ 3900 ਮੀਟਰਿਕ ਟਨ ਆ ਚੁੱਕੀ ਹੈ।ਇਸ ਤੋਂ ਇਲਾਵਾ 9100 ਮੀਟਰਿਕ ਟਨ ਡੀ.ਏ.ਪੀ. ਖਾਦ ਦੇ ਰੈਕ ਅਗਲੇ 10 ਦਿਨਾ ਵਿੱਚ ਆ ਜਾਣਗੇ।ਮੁੱਖ ਖੇਤੀਬਾੜੀ ਅਫਸਰ, ਮਾਨਸਾ ਨੇ ਕਿਸਾਨਾਂ ਨੂੰ ਕਿਹਾ ਕਿ ਮਾਨਸਾ ਜਿ਼ਲ੍ਹੇ ਵਿੱਚ ਡੀ.ਏ.ਪੀ. ਦੀ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਸਮੱਗਰੀ ਦੀ ਖਰੀਦ ਪੱਕੇ ਬਿੱਲ ਉਪਰ ਕਰਨ ਅਤੇ ਡੀਲਰਾਂ ਨੂ...

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਕੀਤਾ ਜਾ ਰਿਹੈ ਨਿਰਮਾਣ-ਵਿਧਾਇਕ ਗੁਰਪ੍ਰੀਤ ਬਣਾਂਵਾਲੀ

Local
ਸਰਦੂਲਗੜ੍ਹ/ਮਾਨਸਾ, 31 ਅਕਤੂਬਰ:-             ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤ ਮੰਤਰੀ ਤਰੁਨਦੀਪ ਸੌਂਦ ਦੀ ਰਹਿਨੁਮਾਈ ਹੇਠ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਲਕਾ ਸਰਦੂਲਗੜ੍ਹ ਲਈ ਪਹਿਲੇ ਫੇਜ਼ ਅਧੀਨ 39 ਆਧੁਨਿਕ ਖੇਡ ਮੈਦਾਨ ਪਾਸ ਹੋਏ ਹਨ।             ਇਹ ਜਾਣਕਾਰੀ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ 01 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 05 ਖੇਡ ਮੈਦਾਨਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਦਿੱਤੀ।ਉਨ੍ਹਾਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਦੇ ਨੌਜਵਾਨਾਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪਾਸ ਹੋਏ 39 ਖੇਡ ਮੈਦਾਨਾਂ ਵਿਚੋਂ 05 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਪਿੰਡ ਵਾਸੀਆਂ ਤੋਂ ਟੱਕ ਲਗਵਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ।             ਵਿਧਾਇਕ ਗੁਰਪ੍ਰੀਤ ਸਿੰਘ ...

ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ

Local
ਰੂਪਨਗਰ, 31 ਅਕਤੂਬਰ:- ਗਾਂਵ ਮਲੂਕਪੁਰ, ਜ਼ਿਲ੍ਹਾ ਉਨਾ ਦੇ ਇਕ ਨਿਵਾਸੀ ਵੱਲੋਂ 30 ਅਕਤੂਬਰ 2025 ਦੀ ਰਾਤ ਨੂੰ ਨੰਗਲ ਖੇਤਰ ਵਿੱਚ ਸਥਿਤ ਉਦਯੋਗਿਕ ਇਕਾਈਆਂ ਵਿੱਚੋਂ ਗੈਸ ਲੀਕ ਹੋਣ ਦੀ ਇੱਕ ਵੀਡੀਓ ਸਾਂਝੀ ਕੀਤੀ ਗਈ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਤੱਥਾਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਬਣਾਈ ਗਈ। ਇਸ ਕਮੇਟੀ ਵਿੱਚ ਐਸ.ਡੀ.ਐਮ. ਨੰਗਲ ਸਚਿਨ ਪਾਠਕ, ਤਹਿਸੀਲਦਾਰ ਨੰਗਲ ਜਸਬੀਰ ਸਿੰਘ, ਐਸ.ਐਚ.ਓ. ਨੰਗਲ ਸਿਮਰਨਜੀਤ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਦੇ ਅਧਿਕਾਰੀ ਸ਼ਾਮਲ ਸਨ। ਕਮੇਟੀ ਨੇ 30 ਅਕਤੂਬਰ ਦੀ ਰਾਤ 10 ਵਜੇ ਤੋਂ ਬਾਅਦ ਐਨ.ਐਫ.ਐਲ. (ਨੈਸ਼ਨਲ ਫਰਟਿਲਾਈਜ਼ਰਜ਼ ਲਿਮਿਟੇਡ) ਨਵਾਂ ਨੰਗਲ, ਪੰਜਾਬ ਐਲਕਲਾਈਜ਼ ਐਂਡ ਕੇਮੀਕਲਜ਼ ਲਿਮਿਟੇਡ (ਪੀ.ਏ.ਸੀ.ਐਲ.) ਨਵਾਂ ਨੰਗਲ ਅਤੇ ਫਲੋਟੈਕ ਕੇਮੀਕਲਜ਼ ਪ੍ਰਾਈਵੇਟ ਲਿਮਿਟੇਡ, ਪੀ.ਏ.ਸੀ.ਐਲ. ਕੈਂਪਸ ਦੀ ਵਿਸਥਾਰਪੂਰਵਕ ਜਾਂਚ ਕੀਤੀ। ਜਾਂਚ ਦੌਰਾਨ ਕਿਸੇ ਵੀ ਉਦਯੋਗ ਤੋਂ ਗੈਸ ਲੀਕ ਹੋਣ ਦੇ ਕੋਈ ਸੰਕੇਤ ਨਹੀਂ ਮਿਲੇ। ਟੀਮ ਵੱਲੋਂ ਸੈਂਸਰਾਂ ਦੀ ਰੀਡਿੰਗ, ਕੰਟਰੋਲ ਰੂਮ ਦੇ ਡਾਟਾ ਅਤੇ ਸਾਈਟ ਤੇ ਸਥ...

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 ‘ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Local
ਲੁਧਿਆਣਾ, 30 ਅਕਤੂਬਰ (000) – ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ  ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਭਾਗ ਲੱਗੇ ਹਨ ਜਿਸਦੇ ਤਹਿਤ ਸੂਬੇ ਦੇ ਹਰ ਹਲਕੇ, ਮੁਹੱਲੇ ਅਤੇ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਖੁਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਜਿੱਥੇ ਲੋਕ ਆਪਣੇ ਟੈਸਟ ਮੁਫ਼ਤ ਕਰਵਾ ਰਹੇ ਹਨ ਉਥੇ ਸਰਕਾਰ ਵੱਲੋਂ ਫ੍ਰੀ ਇਲਾਜ ਦੀ ਵੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਇਸ ਮੌਕੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ, ਸੰਨੀ ਭਨੋਟ, ਰਾਜਾ ਮਹਿਨ, ਸੰਜੀਵ ਥਾਪਰ, ਪ੍ਰਿੰਸੀਪਲ ਸਵਿਤਾ ਅੰਸਲ, ਪਰਵੀਨ ਜਿੰਦਲ, ਰਾਕੇਸ਼ ਕਨੌਜੀਆ, ਬਨਵਾਰੀ&nbs...

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਦੇ ਮਦੇਨਜਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Local
ਫਾਜ਼ਿਲਕਾ, 30 ਅਕਤੂਬਰ- ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਗਉਵੰਸ਼ ਦੇ ਬਿਹਤਰ ਰੱਖ ਰਖਾਵ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਨਮੁੱਖ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਲੇਮਸ਼ਾਹ ਵਿਖੇ ਮੌਜੂਦ ਗਉਵੰਸ਼ ਦੀ ਸੰਭਾਲ ਕਰਨ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਟਲ ਪੋਂਡ ਸਲੇਮਸ਼ਾਹ ਵਿਖੇ ਪਰਾਲੀ ਅਤੇ ਤੂੜੀ ਦਾਨ ਲਈ ਕਿਸਾਨ ਭਰਾਵਾਂ ਤੇ ਹੋਰਨਾਂ ਪਤਵੰਤੇ ਸਜਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜ਼ੋ ਪ੍ਰਸ਼ਾਸਨ ਦੇ ਨਾਲ—ਨਾਲ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਗਉਵੰਸ਼ ਦੀ ਬਾਖੂਬੀ ਢੰਗ ਨਾਲ ਸੰਭਾਲ ਕੀਤੀ ਜਾ ਸਕੇ ਅਤੇ ਲੋੜੀਂਦੀ ਮਾਤਰਾ ਵਿਚ ਪਰਾਲੀ ਤੇ ਤੂੜੀ ਉਪਲਬੱਧ ਹੋ ਸਕੇ। ਉਨ੍ਹਾਂ ਕਿਹਾ ਕਿ ਕੈਟਲ ਪੋਂਡ ਵਿਖੇ ਲੋੜ ਅਨੁਸਾਰ ਲੇਬਰ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਗਉਵੰਸ਼ ਨੂੰ ਸਮੇਂ ਸਿਰ ਹਰਾ ਚਾਰਾ/ਤੂੜੀ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਤੋਂ ਇਲਾਵਾ ਗ...

ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਨੇ ਜਿੱਤਿਆ

Local
ਬਟਾਲਾ, 30 ਅਕਤੂਬਰ (       ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਕਰਵਾਏ ਗਏ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਅੱਜ ਸ਼ਾਨਦਾਰ ਸਮਾਪਨ ਹੋਇਆ। ਫਾਈਨਲ ਮੁਕਾਬਲਾ ਜੀ ਐਨ ਈ ਕਾਲਜ ਲੁਧਿਆਣਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬਟਾਲਾ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ ਕੀਤੀ ਅਤੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕੀਤਾ।ਦੂਜਾ ਸਥਾਨ ਜੀ ਐਨ ਈ ਕਾਲਜ ਲੁਧਿਆਣਾ ਦੀ ਟੀਮ ਨੇ ਪ੍ਰਾਪਤ ਕੀਤਾ, ਜਦੋਂ ਕਿ ਰਾਮਗੜੀਆ ਪੋਲੀਟੈਕਨਿਕ ਕਾਲਜ ਫਗਵਾੜਾ ਤੀਸਰੇ ਸਥਾਨ ‘ਤੇ ਰਿਹਾ। ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨ ਦੀ ਰਸਮ ਯੂਕੋ ਬੈਂਕ ਦੇ ਸੀਨੀਅਰ ਮੈਨੇਜਰ ਸਵਪਨਿਲ ਮਿਸ਼ਰਾ ਅਤੇ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ। ਯੂਕੋ ਬੈਂਕ ਬਟਾਲਾ ਸ਼ਾਖਾ ਮੈਨੇਜਰ ਸ਼ਿਲਪਾ ਮੈਡਮ, ਨਰੇਸ਼ ਕੁਮਾਰਬ, ਬਟਾਲਾ ਫੁੱਟਬਾਲ ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਮਾਹਲ...

ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

Local
ਮਾਨਸਾ, 30 ਅਕਤੂਬਰ-    ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ।ਪਿੰਡ ਤਾਮਕੋਟ ਵਿੱਚ ਓਨ੍ਹਾਂ ਨੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨ ਵਲੋਂ 18 ਏਕੜ ਵਿੱਚ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। 15 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ 3 ਏਕੜ ਵਿੱਚ ਜ਼ਮੀਨ ਵਿਚ ਹੀ ਪਰਾਲੀ ਦਾ ਨਿਬੇੜਾ ਕੀਤਾ ਜਾਵੇਗਾ। ਮੌਕੇ 'ਤੇ ਖੇਤੀਬਾੜੀ ਅਫ਼ਸਰਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਅਜੇ ਤੱਕ ਪਿੰਡ ਦੇ ਇਕ ਵੀ ਖੇਤ ਵਿਚ ਪਰਾਲੀ ਨੂੰ ਅੱਗ ਨਹੀਂ ਲੱਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਅੱਗ ਲੱਗਣ ਦੀ ਜ਼ੀਰੋ ਘਟਨਾ ਵਾਲੇ ਪਿੰਡਾਂ ਵਿਚ ਤਾਇਨਾਤ ਅਧਿਕਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਉਨ੍ਹਾਂ ਪਿੰਡ ਭੁਪਾਲ ਕਲਾਂ ਵਿੱਚ ਕੁਲਦੀਪ ਸਿੰਘ ਦੇ ਖੇਤ ਦਾ ਦੌਰਾ ਕੀ...

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਖੇਤਾਂ ‘ਚ ਪੁੱਜੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ

Local
ਬਰਨਾਲਾ,  30 ਅਕਤੂਬਰ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬਲਾਕਾਂ 'ਚ ਪਰਾਲੀ ਦੀ ਸੰਭਾਲ ਲਈ ਤਾਇਨਾਤ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਚੈਕਿੰਗ ਕੀਤੀ।  ਇਨ੍ਹਾਂ ਉੱਚ ਅਧਿਕਾਰੀਆਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਚੱਲ ਰਹੀਆਂ ਪਰਾਲੀ ਸੰਭਾਲ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਵੀ ਗੱਲ ਬਾਤ ਕੀਤੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਵੱਖ ਵੱਖ ਖੇਤੀਬਾੜੀ ਸੰਦ ਸਬਸਿਡੀ ਉੱਤੇ ਦਿੱਤੇ ਗਏ ਹਨ। ਇਨ੍ਹਾਂ ਸੰਦਾਂ ਦੀ ਮਦਦ ਨਾਲ ਅਤੇ ਆਪਣੀ ਮਿਹਨਤ ਸਦਕਾ ਕਿਸਾਨ ਵੀਰ ਆਪਣੇ ਖੇਤਾਂ 'ਚ ਹੀ ਪਰਾਲੀ ਦੀ ਸੰਭਾਲ ਕਰ ਰਹੇ ਹਨ।  ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਵੇਲੇ ਜ਼ਿਲ੍ਹੇ 'ਚ 86 ਬੇਲਰ ਪਰਾਲੀ ਸੰਭਾਲ ਦਾ ਕੰਮ ਕਰ ਰਹੇ ਹਨ, ਜਿਨ੍ਹਾਂ...

ਵਿਜੀਲੈਂਸ ਬਿਉਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

Local
ਸ੍ਰੀ ਮੁਕਤਸਰ ਸਾਹਿਬ  29 ਅਕਤੂਬਰ- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਪ੍ਰਵੀਨ ਕਮਾਰ ਸਿਨਹਾ ਦੀ ਰਹਿਨੁਮਾਈ ਹੇਠ ਅਤੇ ਦਿਗਵਿਜੈ ਕਪਿਲ ਐਸ.ਐਸ.ਪੀ ਵਿਜੀਲੈਂਸ ਰੇਂਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮਿਤੀ 27 ਅਕਤੂਬਰ 2025 ਤੋਂ 2 ਨਵੰਬਰ 2025 ਤੱਕ ਸੈਮੀਨਾਰ ਲਗਾਏ ਜਾ ਰਹੇ ਹਨ, ਇਸੇ ਲੜ੍ਹੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਬਾਬਾ ਮੋਢਾ ਜੀ ਦੀ ਸਮਾਧ ਬਰੀਵਾਲਾ ਮੰਡੀ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਟੋਲ ਫਰੀ 1800-1800-1000  ਵੀ ਜਾਰੀ ਕੀਤਾ ਹੋਇਆ ਹੈ। ਉਨ੍...

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ

Local
ਹੁਸ਼ਿਆਰਪੁਰ, 29 ਅਕਤੂਬਰ :        ਵਿਜੀਲੈਂਸ ਬਿਊਰੋ, ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਐਸ.ਪੀ ਵਿਜੀਲੈਂਸ ਮਨਦੀਪ ਸਿੰਘ ਸੇਖੋ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸਹੁੰ ਚੁਕਾਈ ਗਈ। ਇਸ ਮੌਕੇ ਵਿਜੀਲੈਂਸ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।     ਡੀ.ਐਸ.ਪੀ ਮਨਦੀਪ ਸਿੰਘ ਸੇਖੋ ਨੇ ਇਸ ਮੌਕੇ ਸਾਰਿਆ ਨੂੰ ਭ੍ਰਿਸ਼ਟਾਚਾਰ ਦੇ ਵਿਰੁੱਧ ਜਾਗਰੂਕ ਰਹਿਣ ਅਤੇ ਇਸਦੇ ਖ਼ਾਤਮੇ ਲਈ ਚੌਕਸੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀ' ਥੀਮ ਤਹਿਤ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ ਜ਼ਿਲ੍ਹੇ ਭਰ ਵਿਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਹਾਜ਼ਰ...