Sunday, September 27Malwa News
Shadow

Local

ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ

ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ

Local
ਜਲੰਧਰ : ਸ਼੍ਰੀ ਬਾਂਕੇ ਬਿਹਾਰੀ ਭਾਗਵਤ ਪ੍ਰਚਾਰ ਸਮਿਤੀ ਵੱਲੋਂ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਆਖਰੀ ਦਿਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਥਾ ਸਰਵਣ ਕੀਤੀ। ਪਰਮ ਸ਼੍ਰਧੇਯ ਆਚਾਰੀਆ ਸ਼੍ਰੀ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਮਹਾਰਾਜ ਨੇ ਸੁਦਾਮਾ ਚਰਿਤਰ ਦਾ ਦਿਵਯ ਵਰਣਨ ਕਰਦਿਆਂ ਜੀਵਨ ਵਿੱਚ ਮਨ ਦੀ ਸ਼ਾਂਤੀ ਨੂੰ ਸਭ ਤੋਂ ਮਹੱਤਵਪੂਰਣ ਦੱਸਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਆਚਾਰੀਆ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਆਚਾਰੀਆ ਜੀ ਨੇ ਕਿਹਾ ਕਿ ਜੋ ਮਨੁੱਖ ਅਸ਼ਾਂਤ ਹੈ, ਉਹ ਕਦੇ ਵੀ ਸੁਖੀ ਨਹੀਂ ਰਹਿ ਸਕਦਾ। ਧਨ, ਖੁਸ਼ਹਾਲੀ ਅਤੇ ਭੌਤਿਕ ਸਾਧਨ ਸੁੱਖ ਦੀ ਗਾਰੰਟੀ ਨਹੀਂ ਹਨ। ਅਸਲ ਸੁੱਖ ਤਾਂ ਸ਼ਾਂਤੀ, ਸੰਤੋਖ ਅਤੇ ਪ੍ਰਭੂ ਦੇ ਸਿਮਰਨ ਵਿੱਚ ਹੈ। ਸੁਦਾਮਾ ਚਰਿਤਰ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਭਾਵੇਂ ਸੁਦਾਮਾ ਜੀ ਦੇ ਜੀਵਨ ਵਿੱਚ ਧਨ ਦਾ ਅਭਾਵ ਸੀ, ਪਰ ਉਹ ਨਾਮ-ਧਨ ਦੇ ਧਨੀ ਅਤੇ ਮਨੋਂ ਪੂਰੀ ਤਰ੍ਹਾਂ ਸ਼ਾਂਤ ਸਨ। ਸੁਸ਼ੀਲਾ ਜੀ ਵੱਲੋਂ ਪ੍ਰੇਮ ਨਾਲ ਭ...
ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੁਰਾਸੀ ’ਚ 61 ਪਰਿਵਾਰਾਂ ਨੂੰ 1.50 ਕਰੋੜ ਦੇ ਚੈਕ ਵੰਡੇ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੁਰਾਸੀ ’ਚ 61 ਪਰਿਵਾਰਾਂ ਨੂੰ 1.50 ਕਰੋੜ ਦੇ ਚੈਕ ਵੰਡੇ

Local
ਹੁਸ਼ਿਆਰਪੁਰ , 29 ਨਵੰਬਰ :-           ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਯੋਗ ਪਰਿਵਾਰਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ। ਇਸੇ ਕੜੀ ਵਿਚ ਅੱਜ ਸ਼ਾਮ ਚੁਰਾਸੀ ਵਿਚ ਆਵਾਸ ਸਸ਼ਕਤੀਕਰਨ ਸਹਾਇਤਾ ਪ੍ਰੋਗਰਾਮ ਕਰਵਾਇਆ ਗਿਆ ਜਿਥੇ 61 ਲਾਭਪਾਤਰੀਆਂ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਚੈੱਕ ਵੰਡੇ ਗਏ।           ਕੈਬਨਿਟ ਮੰਤਰੀ ਨੇ ਸਮਾਰੋਹ ਦੌਰਾਨ 61 ਪਰਿਵਾਰਾਂ ਨੂੰ ਕੁੱਲ 1,50,48,000 ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ, ਤਾਂ ਜੋ ਉਹ ਆਪਣੇ ਕੱਚੇ ਜਾਂ ਖਸਤਾ ਮਕਾਨਾਂ ਦੀ ਥਾਂ ਪੱਕੇ ਅਤੇ ਸੁਰੱਖਿਅਤ ਘਰ ਦਾ ਨਿਰਮਾਣ ਕਰ ਸਕਣ। ਉਨ੍ਹਾਂ ਕਿਹਾ ਕਿ ਪੱਕਾ ਮਕਾਨ ਕੇਵਲ ਇਕ ਢਾਂਚਾ ਨਹੀਂ, ਬਲਕਿ ਸੁਰੱਖਿਆ, ਸਥਾਈ ਅਤੇ ਬਿਹਤਰ ਭਵਿੱਖ ਦੀ ਨੀਂਹ ਹੈ। ਸਰਕਾਰ ਦਾ ਮੁੱਖ ਟੀਚਾ ਇਹੀ ਹੈ ਕਿ ਕੋਈ ਵੀ ਪਰਿਵਾਰ ਖੁੱਲ੍ਹੇ ਆਸਮਾਨ ਜਾਂ ਕਮਜ਼ੋਰ ਛੱਤ ਦੇ ਥੱਲੇ ਜੀਵਨ ਨਾ ਬਿਤਾਏ।       ...
ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ 

ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ 

Local
ਫ਼ਰੀਦਕੋਟ, 29 ਨਵੰਬਰ ()- ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਨੋਮੀਨੇਸ਼ਨ ਦਾਖ਼ਲ ਕਰਨ ਦੇ ਸ਼ਡਿਊਲ ਅਤੇ ਚੋਣਾਂ ਨਾਲ ਸਬੰਧਿਤ ਮਹੱਤਵਪੂਰਨ ਹਦਾਇਤਾਂ  ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ  ਪੂਨਮਦੀਪ ਕੌਰ ਨੇ ਦੱਸਿਆਂ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01 ਦਸੰਬਰ 2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ...
ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

Local
ਤਰਨ ਤਾਰਨ, 29 ਨਵੰਬਰ  —ਅਰਜੁਨਾ ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ ਹੈ। ਭਾਰਤੀ ਹਾਕੀ ਟੀਮ ਦੇ ਇਸ ਮਾਹਿਰ ਫਾਰਵਰਡ ਨੇ 2018 ਏਸ਼ੀਆਈ ਖੇਡਾਂ ਵਿੱਚ ਵੀ ਕਾਂਸੀ ਦਾ ਤਮਗਾ ਜਿੱਤਿਆ ਸੀ। ਟੋਕਿਓ ਓਲੰਪਿਕ 2020 ਵਿੱਚ ਕਾਮਯਾਬੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੀ.ਸੀ.ਐਸ. ਐਗਜ਼ਿਕਿਊਟਿਵ ਕਾਡਰ ਵਿੱਚ ਨਿਯੁਕਤੀ ਦਿੱਤੀ ਸੀ। ਵਿਸ਼ਵ ਪੱਧਰ 'ਤੇ ਭਾਰਤ ਦਾ ਮਾਣ ਵਧਾਉਣ ਤੋਂ ਬਾਅਦ ਹੁਣ ਸਿਮਰਨਜੀਤ ਸਿੰਘ ਉਹੀ ਸੇਵਾ ਭਾਵਨਾ, ਸਮਰਪਣ ਅਤੇ ਅਨੁਸ਼ਾਸਨ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਤਿਆਰ ਹਨ। ਓਲੰਪਿਅਨ ਤੋਂ ਪ੍ਰਸ਼ਾਸਕ ਬਣੇ ਸਿਮਰਨਜੀਤ ਸਿੰਘ ਨੇ ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਕਿਹਾ ਕਿ ਉਹ ਆਪਣੀ ਨਿਯੁਕਤੀ ਲਈ ਬਹੁਤ ਉਤਸ਼ਾਹਿਤ ਹਨ ਅਤੇ ਪੱਟੀ ਤੇ ਭਿਖੀਵਿੰਡ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਪੂਰੇ ਮਨ ਨਾਲ ਕੰਮ ਕਰਨ ਲਈ ਵਚਨਬੱਧ ਹਨ।...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

Local
ਮਾਨਸਾ, 29 ਨਵੰਬਰ-     ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਅਤੇ 4 ਪੰਚਾਇਤ ਸੰਮਤੀਆਂ ਮਾਨਸਾ, ਸਰਦੂਲਗੜ੍ਹ, ਝੁਨੀਰ, ਬੁਢਲਾਡਾ ਦੇ 86 ਜ਼ੋਨਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ। ਓਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 1 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

Local, Punjab News
ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਇਹ ਵਿਲੱਖਣ ਡਰੋਨ ਸ਼ੋਅ ਹਰ ਰੋਜ਼ ਵਿਰਾਸਤ-ਏ-ਖਾਲਸਾ ਵਿਖੇ ਪ੍ਰਸਤੁਤ ਕੀਤਾ ਜਾ ਰਿਹਾ ਹੈ, ਜਿਸਨੂੰ ਦੇਖਣ ਲਈ ਹਜ਼ਾਰਾਂ ਸੰਗਤਾਂ ਰੋਜ਼ਾਨਾ ਪਹੁੰਚ ਰਹੀਆਂ ਹਨ।     ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਲ 500 ਡਰੋਨ ਦੀ ਸਹਾਇਤਾ ਨਾਲ ਤਿਆਰ ਕੀਤੀ ਇਹ ਰੌਮਾਂਚਕ ਪ੍ਰਸਤੁਤੀ ਉੱਤਰੀ ਭਾਰਤ ਵਿੱਚ ਪਹਿਲੀ ਵਾਰ ਕਰਵਾਈ ਗਈ ਹੈ, ਜੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਮਨੁੱਖਤਾ ਲਈ ਉਹਨਾਂ ਦੀ ਸਿੱਖਿਆ ਅਤੇ ਕੁਰਬਾਨੀ ਨੂੰ ਰੂਬਰੂ ਕਰਦੀ ਹੈ। ਸੰਗਤਾਂ ਡਰੋਨ ਰਾਹੀਂ ਆਕਾਸ਼ ਵਿੱਚ ਉਭਰ ਰਹੇ ਜ਼ਜਬਾਤੀ ਦ੍ਰਿਸ਼ਾਂ ਨੂੰ ਦੇਖ ਕੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਅੱਗੇ ਨਤਮਸਤਕ ਹੋ ਰਹੀਆਂ ਹਨ।        ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ...
ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ

Local
ਰੂਪਨਗਰ, 28 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਅਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1,194 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3000 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੇ ਇਤਿਹਾਸਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ, ਇਹ ਪਹਿਲਕਦਮੀ ਰੰਗਲਾ ਪੰਜਾਬ ਬਣਾਉਣ ਅਤੇ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਅਨੁਸ਼ਾਸਨ ਰਾਹੀਂ ਨਸ਼ਿਆਂ ਵਿਰੁੱਧ ਲੜਨ ਲਈ ਸਸ਼ਕਤ ਬਣਾਉਣ ਵੱਲ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ "ਹਰ ਪਿੰਡ ਖੇਡ ਮੈਦਾਨ" ਮੁਹਿੰਮ ਨੂੰ ਮਿਸ਼ਨ ਦੇ ਰੂਪ ਵ...
ਪੰਜਾਬ ਸਖੀ ਸ਼ਕਤੀ ਮੇਲੇ ‘ਚ ਜੋਗੀਆਂ ਦੀ ਬੀਨ ਬਣੀ ਆਕਰਸ਼ਣ ਦਾ ਕੇਂਦਰ

ਪੰਜਾਬ ਸਖੀ ਸ਼ਕਤੀ ਮੇਲੇ ‘ਚ ਜੋਗੀਆਂ ਦੀ ਬੀਨ ਬਣੀ ਆਕਰਸ਼ਣ ਦਾ ਕੇਂਦਰ

Local
ਸੰਗਰੂਰ, 28 ਨਵੰਬਰ:- ਸੰਗਰੂਰ ਦੇ ਰਣਬੀਰ ਕਾਲਜ ਵਿਚ ਸਜਿਆ ਪੰਜਾਬ ਸਖੀ ਸ਼ਕਤੀ ਮੇਲਾ ਹੁਣ ਆਪਣੇ ਪੂਰੇ ਜੋਬਨ 'ਤੇ ਪੁੱਜ ਚੁੱਕਾ ਹੈ। ਜਿਥੇ ਰੋਜ਼ਾਨਾ ਇਸ ਮੇਲੇ 'ਚ ਵੱਡੀ ਗਿਣਤੀ ਲੋਕਾਂ ਵੱਲੋਂ ਖਰੀਦੋ ਫਰੋਖ਼ਤ ਕੀਤੀ ਜਾ ਰਹੀ ਹੈ, ਉਥੇ ਹੀ ਸਟੇਜ ’ਤੇ ਚੱਲ ਰਹੀਆਂ ਸਭਿਆਚਾਰਕ ਪੇਸ਼ਕਾਰੀਆਂ ਰਾਹੀ ਮੇਲੇ ’ਚ ਆਉਣ ਵਾਲੇ ਹਜ਼ਾਰਾਂ ਮੇਲੀਆਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਸਟੇਜ ਤੋਂ ਵੱਖ ਮੈਦਾਨ ਵਿੱਚ ਬੀਨ ਜੋਗੀ ਆਪਣੇ ਫਨ ਦਾ ਮੁਜ਼ਾਹਰਾ ਕਰਕੇ ਮੇਲੀਆਂ ਨੂੰ ਆਪਣੇ ਵੱਲ ਕੀਲ ਰਹੇ ਹਨ। ਇਸ ਮੇਲੇ ਦੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ ਵੱਲੋਂ ਮੇਲੇ ਵਿੱਚ ਭੇਜੇ ਹੋਰਨਾਂ ਰਾਜਾਂ ਦੇ 20 ਦੇ ਕਰੀਬ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ। ਇਸ ਤੋਂ ਇਲਾਵਾ ਸੰਗਰੂਰ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵੀ ਵੱਖ ਵੱਖ ਪੇਸ਼ਕਾਰੀਆਂ ਨਾਲ ਮੇਲੇ ’ਚ ਸਮਾਂ ਬੰਨ੍ਹਿਆਂ ਜਾ ਰਿਹਾ ਹੈ ਅਤੇ ਸ਼ਾਮ ਸਮੇਂ ਪੰਜਾਬੀ ਦੇ ਨਾਮਵਰ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਜਾਂਦੀਆਂ ਹਨ। ...
69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

Local
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (000) - 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ (ਅੰਡਰ 19 ਸਾਲ ਲਕੜੀਆਂ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪੀਰਾਂ ਵਾਲਾ ਗੇਟ, ਸੁਨਾਮ ਵਿਖੇ ਸ਼ੁਰੂ ਹੋਈਆਂ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕੀਤਾ। ਖੇਡ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ 20 ਜ਼ਿਲ੍ਹਿਆਂ ਵਿੱਚੋਂ ਲਗਭਗ 180 ਖਿਡਾਰਨਾਂ ਭਾਗ ਲੈਣ ਜਾ ਰਹੀਆਂ ਹਨ। ਇਹਨਾਂ ਖਿਡਾਰਨਾਂ ਦੇ ਰਹਿਣ ਅਤੇ ਖਾਣ ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਕੀਤੀਆਂ ਜਾ ਰਹੀਆਂ ਇਹਨਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸੰਬੰਧਤ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਦਘਾਟਨ ਕਰਨ ਉਪਰੰਤ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਅਤੇ ਫੁਰਤੀਲਾ ਰੱਖਦੀਆਂ ਹਨ ਉਥੇ ਹੀ ਸੁਚੱਜੀ ਜੀਵਨ ਜਾਂਚ ਅਤੇ ਅਨੁਸਾਸ਼ਨ ਵੀ ਸਿਖਾਉਂਦੀਆਂ ਹਨ। ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆ...
ਆਰ. ਜੇ.ਕ੍ਰੀਏਟਰਜ਼ ਵਖਰਾ ਸਵੈਗ ਅਤੇ ਸਿਟੀ ਗਰੁੱਪ ਐਚ.ਡੀ.ਸੀ.ਏ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਨੂੰ ਸਿਹਤਮੰਦ ਕਰਨਗੇ

ਆਰ. ਜੇ.ਕ੍ਰੀਏਟਰਜ਼ ਵਖਰਾ ਸਵੈਗ ਅਤੇ ਸਿਟੀ ਗਰੁੱਪ ਐਚ.ਡੀ.ਸੀ.ਏ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਨੂੰ ਸਿਹਤਮੰਦ ਕਰਨਗੇ

Local
ਹੁਸ਼ਿਆਰਪੁਰ:()- ਆਰ.ਜੇ ਕ੍ਰੀਏਟਰਜ਼ ਵਖਰਾ ਸਵੈਗ ਦਸੰਬਰ ਮਹੀਨੇ ਵਿੱਚ ਹੁਸ਼ਿਆਰਪੁਰ ਦੇ ਵਿਕਾਸ ਲਈ ਇੱਕ ਯੂਨੀਕ ਬਿਜ਼ਨਸ ਐਗਜ਼ਿਬਿਸ਼ਨ ਦਾ ਆਯੋਜਨ ਕਰ ਰਿਹਾ ਹੈ।ਉਹੀ ਕੰਪਨੀ ਵੱਲੋਂ ਸਿਟੀ ਗਰੁੱਪ ਆਫ਼ ਐਜੂਕੇਸ਼ਨ ਜਲੰਧਰ ਅਤੇ ਸਿਟੀ ਗਰੁੱਪ ਸਿਟੀ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ 30 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ‘ਖੇਡਾਂ ਅਤੇ ਯੋਗ’ ਰਾਹੀਂ ਸਿਹਤਮੰਦ ਹੁਸ਼ਿਆਰਪੁਰ ਦਾ ਸੁਨੇਹਾ ਦੇਣ ਲਈ ਇੱਕ ਅਨੋਖਾ ਉਪਰਾਲਾ ਕੀਤਾ ਗਿਆ ਹੈ।ਸਵੇਰੇ 7 ਵਜੇ ਤੋਂ 9 ਵਜੇ ਤੱਕ ਵੀਕੈਂਡ ਆਫ਼ ਵੈਲਨੈੱਸ ਨਾਮ ਦਾ ਇੱਕ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਾਂਸਦ ਡਾ. ਰਾਜਕੁਮਾਰ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਡਾ. ਇਸ਼ਾਂਕ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ  ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਐਸ.ਪੀ. ਹੈੱਡਕੁਆਰਟਰ ਨਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ  ਨਿਕਾਸ਼ ਕੁਮਾਰ ਖ਼ਾਸ ਤੌਰ 'ਤੇ ਸ਼ਾਮਲ ਹੋਣਗੇ।ਇਸ ਇਵੈਂਟ ਦੀ ਤਿਆਰੀ ਵਿੱਚ ਸੰਬੰਧਿਤ ਆਰ.ਜੇ ਕ੍ਰੀਏਟਰ ਦੀ ਤਰਫ਼ੋਂ ਡਾ. ਪੰਕਜ, ਸ਼ਿਵ, ਰੇਣੂ ਕੌਰ ਅਤੇ CT ਯੂਨੀਵਰਸਿਟੀ ਤੋਂ ਡਾਇਰੈਕਟਰ ਡਾ...