Sunday, September 27Malwa News
Shadow

Local

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੁਕਾਬਲੇ ਕਰਵਾਉਣ ‘ਤੇ ਜ਼ੋਰ*

Local
ਮਾਨਸਾ, 27 ਨਵੰਬਰ-     ਜ਼ਿਲ੍ਹਾ ਮਾਨਸਾ ਵਿੱਚ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਵਿਭਾਗ ਤੇ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਗਤੀਵਿਧੀਆਂ ਜਾਰੀ ਹਨ।    ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨਕਾਰਡ (ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ) ਦੀ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ 'ਤੇ ਜ਼ੋਰ ਦਿੱਤਾ। ਇਸ ਮੌਕੇ ਐੱਸਡੀਐਮਜ਼ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਵਲੋਂ ਜਾਗਰੂਕਤਾ ਸੈਮੀਨਾਰ ਲਾਉਣ ਦੇ ਨਾਲ ਨਾਲ ਨਸ਼ਾ ਤਸਕਰਾਂ 'ਤੇ ਵੀ ਸ਼ਿਕੰਜਾ ਕਸਿਆ ਜਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਬਾਰੇ ਰਿਪੋਰਟ ਦਿੱਤੀ। ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਕੀਤੀਆਂ ਜਾ ਰਹੀਆਂ ਇੰਸਪੈਕਸ਼ਨਾਂ ਬਾਰੇ ਦੱਸਿਆ ਗਿਆ। ਡਿਪਟੀ ਕਮਿਸ਼ਨਰ...
ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ

ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ

Local
ਰੂਪਨਗਰ, 27 ਨਵੰਬਰ: ਸਰਕਾਰੀ ਕਾਲਜ ਰੋਪੜ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਅਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਵਿੱਚ ਐਚ ਆਈ ਵੀ/ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲੇ ਆਯੋਜਿਤ ਕਰਵਾਏ ਗਏ।  ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੂਪਨਗਰ ਦੇ ਛੇ ਕਾਲਜਾਂ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਚਮਕੌਰ ਸਾਹਿਬ, ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸ਼੍ਰੀ ਅਨੰਦਪੁਰ ਸਾਹਿਬ, ਸਰਕਾਰੀ ਕਾਲਜ ਰੂਪਨਗਰ, ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ, ਖਾਲਸਾ ਕਾਲਜ ਮੋਰਿੰਡਾ ਅਤੇ ਸ਼ਿਵਾਲਿਕ ਕਾਲਜ ਨਯਾ ਨੰਗਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਪੋਸਟਰ ਮੇਕਿੰਗ, ਸਲੋਗਨ ਲੇਖਨ, ਮੌਕੇ ਤੇ ਚਿੱਤਰਕਾਰੀ ਅਤੇ ਕੋਲਾਜ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ।  ਯੁਵਕ ਸੇਵਾਵਾਂ ਤੋਂ ਮੈਡਮ ਸੁਮਨਦੀਪ ਕੌਰ ਨੇ ਵੱਖ-ਵੱਖ ਕਾਲਜਾਂ ਤੋਂ ਆਏ ਨੋਡਲ ਅਫਸਰ ਅਤੇ ਉਨ੍ਹਾਂ ਦੇ ਭਾਗੀਦਾਰਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ...
ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦਾ ਪਹਿਲਾ ਜੱਥਾ ਰਵਾਨਾ

Local
ਬਰਨਾਲਾ, 27 ਨਵੰਬਰ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦਾ ਬੈਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਵੱਲੋਂ ਦੱਸਿਆ ਕੀ ਅੱਜ ਸ਼ਰਧਾਲੂਆਂ ਨੂੰ ਪਿੰਡ ਲੋਹਗੜ੍ਹ, ਰਾਮਗੜ੍ਹ ਅਤੇ ਅਮਲਾ ਸਿੰਘ ਵਾਲਾ ਤੋਂ ਰਵਾਨਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰ...
ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Local
ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪਿੰਡ ਨੰਗਲ ਸ਼ਹੀਦਾ ‘ਚ 28.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਖੇਡ ਮੈਦਾਨ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਜੈਕਟ ਪੇਂਡੂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗਾ।                 ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਦੇ ਮੈਦਾਨ ਦੀ ਉਸਾਰੀ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਢੁਕਵਾਂ ਪਲੇਟਫਾਰਮ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੈਦਾਨ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਦੇ ਬੈਠਣ ਲਈ ਢੁਕਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਪਿੰਡ ਅਤੇ ਆਸ ਪਾਸ ਦੇ ਖੇਤਰ ਦੇ ਖਿਡਾਰੀ ਆਧੁਨਿਕ ਵਾਤਾਵਰਣ ਵਿੱਚ ਅਭਿਆਸ ਕਰ ਸਕਣ। ਜਿੰਪਾ ਨੇ ਇਹ ਵੀ ਸਪੱਸ਼ਟ ਕੀਤਾ ਕਿ...
ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ  ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ  ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Local
ਤਰਨ ਤਾਰਨ, ਨਵੰਬਰ 26- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ, ਸ੍ਰੀ ਦਿਲਰਾਜ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਦੀ ਅਗਵਾਈ ਵਾਲੀ ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋ ਬੁੱਧਵਾਰ ਨੂੰ ਤਾਰਨ ਤਾਰਨ ਸ਼ਹਿਰ ਤੋਂ ਇਲਾਵਾ ਢੋਟੀਆਂ, ਸ਼ੇਰੋਂ ਅਤੇ ਗੋਇੰਦਵਾਲ ਸਾਹਿਬ ਵਿਖ਼ੇ ਕਰਿਆਨਾ ਸਟੋਰਾਂ, ਫਲਾਂ ਸਬਜ਼ੀਆਂ ਵਾਲੀਆਂ ਦੁਕਾਨਾਂ, ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦਾ ਨਿਰੀਖਣ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਰੈਸਟੋਰੈਂਟਾਂ, ਡੇਅਰੀਆਂ, ਰੇਹੜੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸੇ ਲੜੀ ਤਹਿਤ ਵਿੰਗ ਵੱਲੋਂ ...
ਹੁਸ਼ਿਆਰਪੁਰ ‘ਚ ਗੂੰਜੀ ਕਲਾ ਦੀ ਆਵਾਜ਼ ; 385 ਬੱਚਿਆਂ ਨੇ 15 ਸਕੂਲਾਂ ਦੀ ਭਾਗੀਦਾਰੀ ‘ਚ ਦਿਖਾਇਆ ਸੱਭਿਆਚਾਰਕ ਹੁਨਰ 

ਹੁਸ਼ਿਆਰਪੁਰ ‘ਚ ਗੂੰਜੀ ਕਲਾ ਦੀ ਆਵਾਜ਼ ; 385 ਬੱਚਿਆਂ ਨੇ 15 ਸਕੂਲਾਂ ਦੀ ਭਾਗੀਦਾਰੀ ‘ਚ ਦਿਖਾਇਆ ਸੱਭਿਆਚਾਰਕ ਹੁਨਰ 

Local
ਹੁਸ਼ਿਆਰਪੁਰ, 26 ਨਵੰਬਰ : -        ਹੁਸ਼ਿਆਰਪੁਰ ਸ਼ਹਿਰ ਅੱਜ ਉਸ ਸਮੇਂ ਕਲਾ ਅਤੇ ਸੱਭਿਆਚਾਰ ਦੀ ਆਵਾਜ਼ ਦੀਆਂ ਤਰੰਗਾਂ ਨਾਲ ਭਰ ਗਿਆ, ਜਦੋਂ ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵੱਲੋਂ ਆਯੋਜਿਤ 18ਵਾਂ ਅੰਤਰ/ਜ਼ਿਲ੍ਹਾ ਸੰਗੀਤ ਮੁਕਾਬਲਾ ਡੀ.ਏ.ਵੀ ਕਾਲਜ ਆਡੀਟੋਰੀਅਮ ਵਿਖੇ ਸਫਲਤਾਪੂਰਵਕ ਅਤੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਇਹ ਪ੍ਰੋਗਰਾਮ ਹੁਸ਼ਿਆਰਪੁਰ ਦੀਆਂ ਨੌਜਵਾਨ ਪ੍ਰਤਿਭਾਵਾਂ ਲਈ ਇਕ ਇਤਿਹਾਸਕ ਪਲੇਟਫਾਰਮ ਸਾਬਤ ਹੋਇਆ, ਜਿਥੇ 15 ਨਾਮਵਰ ਸਕੂਲਾਂ ਦੇ 385 ਵਿਦਿਆਰਥੀਆਂ ਨੇ ਗਾਇਕੀ, ਸੋਲੋ-ਗਰੁੱਪ ਡਾਂਸ, ਰੰਗੋਲੀ ਅਤੇ ਨੁੱਕੜ ਨਾਟਕ ਵਰਗੀਆਂ ਵੱਖ-ਵੱਖ ਸੱਭਿਆਚਾਰਕ ਸ਼ੈਲੀਆਂ ਵਿਚ ਆਪਣੀ ਸਮਰੱਥਾ ਅਤੇ ਸਿਰਜਣਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਵਿਚ ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਮੇਅਰ ਸੁਰਿੰਦਰ ਕੁਮਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਦੇ ਪ੍ਰਤੀਨਿਧੀ ਪ੍ਰਦੀਪ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਮੁਕਾਬਲੇ ਦੀ ਰਸਮੀ ਸ਼ੁਰੂਆਤ ਦੀਪਕ ਜਗਾਉਣ ਨਾਲ ਹੋਈ, ਜਿਸ ਤੋਂ ਬਾਅਦ ਪੂਰਾ ਆਡੀਟੋਰੀਅਮ ਬੱਚਿਆਂ ਦੇ ਗਾਇਨ ਅਤੇ ਨ੍ਰਿਤ ਦੇ ਹੁਨਰ ਦੀ ਸੁਰ...
ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

Local
ਸੰਗਰੂਰ, 26 ਨਵੰਬਰ:- ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ। 30 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ, ਸੰਗਰੂਰ ਰਾਹੁਲ ਚਾਬਾ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ 'ਚ ਪੁੱਜਣ 'ਤੇ ਮਹਿਮਾਨਾਂ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ। ਇਸ ਦੌਰਾਨ ਆਪਣੇ ਸੰਬੋਧਨ 'ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ "ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ" ਸੰਗਰੂਰ ਵਿਖੇ ਕਰਵਾਇਆ...
ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ

ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ

Local
ਤਰਨ ਤਾਰਨ, 26 ਨਵੰਬਰ- ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਬੋਰਡ ਤਰਨ ਤਾਰਨ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਵਿਭਾਗਾਂ, ਸਟੇਸ਼ਨ ਹੈਡਕੁਆਰਟਰ ਨਿਊ ਮਿਲਟਰੀ ਸਟੇਸ਼ਨ (ਖਾਸਾ), ਅੰਮ੍ਰਿਤਸਰ ਅਤੇ ਐਕਸ-ਸਰਵਿਸਮੈਨ ਲੀਗਜ਼ ਦੇ ਪ੍ਰਧਾਨਾਂ ਵੱਲੋਂ ਸਿਰਕਤ ਕੀਤੀ ਗਈ।ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ  ਵੱਲੋਂ ਮੀਟਿੰਗ ਸਬੰਧੀ ਬਰੀਫ ਦੱਸਦੇ ਹੋਏ ਕਿਹਾ ਗਿਆ ਕਿ ਇਹ ਦਫਤਰ ਸਾਬਕਾ ਸੈਨਿਕਾਂ/ਉਹਨਾਂ ਦੀਆਂ ਵਿਧਾਵਾਂ ਅਤੇ ਆਸ਼ਰਿਤਾਂ ਦੀ ਭਲਾਈ ਲਈ ਕੰਮ ਕਰਦਾ ਹੈ। ਭਲਾਈ ਕਾਰਜਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਾਬਕਾ ਸੈਨਿਕਾਂ ਨੂੰ ਮੁੜ ਤੋਂ ਰੁਜ਼ਗਾਰ ਦੁਆਉਣ ਦੇ ਮੰਤਵ ਵਜੋਂ ਉਹਨਾਂ ਦਾ ਨਾਮ ਰਜਿਸਟਰਡ ਕਰਨਾ ਅਤੇ ਵੱਖ-ਵੱਖ ਅਦਾਰਿਆਂ ਵਿੱਚ ਉਹਨਾਂ ਦੀ ਮੰਗ ਅਨੁਸਾਰ ਨਾਮ ਭੇਜਣਾ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ ਸਾਬਕਾ ਸੈ...
ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ

ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ

Local
ਲੁਧਿਆਣਾ, 24 ਨਵੰਬਰ (000) - ਭਾਸ਼ਾ ਵਿਭਾਗ ਪੰਜਾਬ ਵੱਲੋਂ ਸਥਾਨਕ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਵਿਖੇ ਸਕੂਲੀ ਬੱਚਿਆਂ ਦੇ ਰਾਜ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿੱਥੇ ਸਾਰੇ ਵਰਗਾਂ ਵਿੱਚ ਕੁੜੀਆਂ ਨੇ ਬਾਜੀ ਮਾਰੀ। ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਬਾਲ ਸਾਹਿਤਕਾਰ ਕਮਲਜੀਤ ਨੀਲੋਂ ਮੁੱਖ ਮਹਿਮਾਨ ਵਜੋਂ ਪੁੱਜੇ। ਆਪਣੇ ਸਵਾਗਤੀ ਭਾਸ਼ਣ ਵਿੱਚ ਜ਼ਫ਼ਰ ਨੇ ਕਿਹਾ ਕਿ ਬੱਚਿਆਂ ਨੂੰ ਸਾਹਿਤ, ਕਲਾ ਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਮੁਕਾਬਲੇ ਸਮੇਂ ਦੀ ਲੋੜ ਹਨ ਜਿਸ ਵਿੱਚ ਭਾਗ ਲੈਣ ਵਾਲੇ ਬੱਚੇ ਵਧੀਆ ਸਮਾਜ ਸਿਰਜਣ ਲਈ ਵੱਡਾ ਪੈਗਾਮ ਲੈ ਕੇ ਜਾਂਦੇ ਹਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅਜਿਹੇ ਮੁਕਾਬਲਿਆਂ ਵਿੱਚ ਬੱਚਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਉਨ੍ਹਾਂ ਵਿਭਾਗ ਵੱਲੋਂ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੁੱਖ ਮਹਿਮਾਨ ਕਮਲਜੀਤ ਨੀਲੋਂ ਨੇ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਬੱਚਿ...
ਜ਼ੀਰਕਪੁਰ–ਢਕੋਲੀ ਰੋਡ ਨਵੀਨੀਕਰਨ ਦੇ ਕੰਮ ਦੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ

ਜ਼ੀਰਕਪੁਰ–ਢਕੋਲੀ ਰੋਡ ਨਵੀਨੀਕਰਨ ਦੇ ਕੰਮ ਦੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ

Local
ਜ਼ੀਰਕਪੁਰ, 25 ਨਵੰਬਰ:- ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਜ਼ੀਰਕਪੁਰ ਤੋਂ ਢਕੋਲੀ ਤੱਕ ਜਾਂਦੇ ਕੇ ਏਰੀਆ ਰੋਡ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਇਹ ਸੜਕ 1.85 ਕਿਲੋਮੀਟਰ ਲੰਬੀ ਹੈ ਅਤੇ ਇਸਦੇ ਨਵੀਨੀਕਰਨ ਤੇ 2 ਕਰੋੜ 86 ਲੱਖ 32 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਯੋਜਨਾ ਦਾ ਮੁੱਖ ਉਦੇਸ਼ ਹਲਕੇ ਵਿੱਚ ਆਵਾਜਾਈ ਸੁਵਿਧਾਵਾਂ ਨੂੰ ਬਿਹਤਰ ਕਰਨਾ, ਆਮ ਜਨਤਾ ਨੂੰ ਸੁਖਦਾਇਕ ਤੇ ਸੁਰੱਖਿਅਤ ਸਫਰ ਮੁਹੱਈਆ ਕਰਵਾਉਣਾ ਅਤੇ ਖੇਤਰ ਦਾ ਆਰਥਿਕ ਤੇ ਸਾਧਨਾਂ ਵਾਲਾ ਵਿਕਾਸ ਤੇਜ਼ ਕਰਨਾ ਹੈ। ਨਵੀਂ ਬਣ ਰਹੀ ਇਹ ਸੜਕ ਜ਼ੀਰਕਪੁਰ–ਢਕੋਲੀ ਆਵਾਜਾਈ ਦੇ ਮਹੱਤਵਪੂਰਣ ਰੂਟ ਨੂੰ ਹੋਰ ਵੀ ਸੁਚਾਰੂ ਬਣਾਉਣ ਵਿੱਚ ਯੋਗਦਾਨ ਪਾਏਗੀ। ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ, ਸਥਾਨਕ ਵਰਕਰਾਂ ਅਤੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਇਹਦੇ ਨਾਲ ਹੀ ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਇਸ ਪ੍ਰੋਜੈਕਟ ਦੀ ਤਕਨੀਕੀ ਜਾਣਕਾਰੀ ਅਤੇ ਕਾਰਜ ਪਲਾਨ ਸਾਂਝੇ ਕੀਤੇ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾ...