Monday, August 10Malwa News
Shadow

Local

ਵਿਧਾਇਕ ਫਾਜ਼ਿਲਕਾ ਨੇ ਅੰਡਰਬ੍ਰਿਜ ਤੋਂ ਲੈ ਕੇ ਹੋਟਲਾਂ ਬਜਾਰ, ਘੰਟਾ ਘਰ ਨੇੜੇ ਮਾਰਕੀਟ ਦੇ ਦੁਕਾਨਾਦਾਰਾਂ ਨਾਲ ਮਿਲਣੀ ਕਰ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

Local
ਫਾਜ਼ਿਲਕਾ 17 ਅਕਤੂਬਰ 2025ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਹਲਕੇ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਵਿਚ ਜੁੱਟੇ ਰਹਿੰਦੇ ਹਨ, ਲਗਾਤਾਰ ਵਿਕਾਸ ਪ੍ਰੋਜੈਕਟ ਲੈ ਕੇ ਆ ਰਹੇ ਹਨ ਤੇ ਲੋਕਾਂ ਵਿਚ ਰਹਿ ਕੇ ਲੋਕ ਪਖੀ ਕੰਮ ਕਰਵਾ ਰਹੇ ਹਨ। ਇਸੇ ਲਗਾਤਾਰਤਾ ਵਿਚ ਉਹ ਦਿਵਾਲੀ ਦੇ ਤਿਉਹਾਰ ਦੀਆਂ ਸੁਭਕਾਮਨਾਵਾਂ ਲੈ ਕੇ ਅੰਡਰਬ੍ਰਿਜ ਤੋਂ ਹੋਟਲਾਂ ਬਜਾਰ, ਘੰਟਾ ਘਰ ਮਾਰਕੀਟ ਵਿਖੇ ਪੁੱਜੇ ਤੇ ਲਡੂਆਂ ਨਾਲ ਦੁਕਾਨਦਾਰਾਂ ਦਾ ਮੂੰਹ ਮਿਠਾ ਕਰਵਾਇਆ। ਉਨ੍ਹਾਂ ਦੁਕਾਨਾਦਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। । ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾ ਲਈ ਖੁਸ਼ੀਆਂ ਭਰਿਆ ਹੋਵੇ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰੋਸ਼ਣੀ ਤੇ ਸਜਾਵਟ ਨਾਲ ਭਰਪੂਰ ਹੁੰਦਾ ਹੈ ਤੇ ਬਾਜਾਰਾਂ ਵਿਚ ਖੂਬ ਰੋਣਕਾ ਲਗਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਦਿਵਾਲੀ ਦੇ ਤਿਉਹਾਰ ਮੌਕੇ ਜਿਥੇ ਉਹ ਦੁਕਾਨਦਾਰਾਂ ਨੂੰ ਮਿਲ ਰਹੇ ਹਨ ਦੂਜੇ ਪਾ...

ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

Local
ਮਾਨਸਾ, 17 ਅਕਤੂਬਰ:-           ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ  ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।           ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸੀਜ਼...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Local
ਦਿੜ੍ਹਬਾ, 17 ਅਕਤੂਬਰ- ਮਾਰਕਿਟ ਕਮੇਟੀ ਦਫ਼ਤਰ, ਸੂਲਰ ਘਰਾਟ ਵਿਖੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦੇ ਭਾਰੀ ਬਰਸਾਤ ਜਾਂ ਹੜ੍ਹ ਵਰਗੀ ਸਥਿਤੀ ਕਾਰਨ ਪ੍ਰਭਾਵਿਤ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਤੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨੇ ਸਮੇਂ ਵਿੱਚ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਓਨੇ ਸਮੇਂ ਵਿੱਚ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਕੇ ਇਤਿਹਾਸਕ ਮਿਸਾਲ ਕਾਇਮ ਕਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਅਤੇ ਹੁਣ ਉਹਨਾਂ ਦੀ ਜ਼ਿੰਦਗੀ ਮੁੜ ਲੀਹ 'ਤੇ ਲੈ ਕੇ ਆਉਣ ਲਈ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਵੱਖ ਵੱਖ ਸਮੇਂ ਬਹੁਤ ਵੱਡੀਆਂ ਦਿੱਕਤਾਂ ਝੱਲੀਆਂ ਹਨ ਤੇ ਹਰ ਵਾਰ ਪੰਜਾਬ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਕੇ ਉਹਨਾਂ ਮੁਸ਼ਕਲਾਂ ਵਿੱਚੋਂ ਨਿਕਲਦਾ ਰਿਹਾ ਹੈ ਤੇ ਇਸ ਵਾਰ ਵੀ ਪੰਜਾਬ ਬਹੁਤ ਜਲਦ ਆਪਣੇ ਪੈਰਾਂ 'ਤੇ ਖੜ੍ਹਾ ਹੋ ਕੇ ਸ...

ਹਰ ਮਰੀਜ਼ ਤੱਕ ਬਿਹਤਰ ਇਲਾਜ ਪਹੁੰਚਾਉਣਾ ਸਾਡੀ ਨੈਤਿਕ ਸਮਾਜਿਕ ਜ਼ਿੰਮੇਵਾਰੀ ”-ਵਿਧਾਇਕ ਮਾਲੇਰਕੋਟਲਾ

Local
ਮਾਲੇਰਕੋਟਲਾ, 16 ਅਕਤੂਬਰ –               ਅਵਾਮ ਨੂੰ ਉੱਤਮ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਹਕੀਕਤ ਬਣਾਉਂਦਿਆਂ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਦੀਆਂ ਕੋਸ਼ਿਸ਼ਾਂ ਨੂੰ ਬੂਰ ਉਦੋ ਪਿਆ ਜਦੋ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹੇ ਦੇ ਸਿਵਲ ਹਸਪਤਾਲ ਅਤੇ ਸਿਹਤ ਕੇਂਦਰਾਂ ਵਿੱਚ 12 ਮਾਹਿਰ ਡਾਕਟਰਾਂ ਦੀ ਨਵੀਂ ਤਾਇਨਾਤੀ ਕਰਕੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦਿੱਤੀ ਗਈ ਹੈ।                 ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਤਾਇਨਾਤੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ 09 ਮੈਡੀਕਲ ਅਫਸਰ ਅਤੇ 03 ਬਾਂਡਿਡ ਮਾਹਿਰ ਡਾਕਟਰਾਂ ਦੀ ਨਿਯੁਕਤੀ ਨਾਲ ਸਿਹਤ ਸਹੂਲਤਾਂ ਵਿੱਚ ਗੁਣਵੱਤਾ ਅਤੇ ਪਹੁੰਚ ਦੋਵੇਂ ਵਧਣਗੀਆਂ।                  ਤਾਜ਼ਾ ਤਾਇਨਾ...

ਕੈਬਨਿਟ ਮੰਤਰੀ ਨੇ ਰੈਸਟ ਹਾਉਸ ਗੁਰਦਾਸਪੁਰ ਦੀ ਨਵੀਨੀਕਰਨ ਇਮਾਰਤ ਦਾ ਕੀਤਾ ਉਦਘਾਟਨ

Local
ਗੁਰਦਾਸਪੁਰ 16 ਅਕਤੂਬਰ (   ) ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ, ਸ਼੍ਰੀ ਮੋਹਿੰਦਰ ਭਗਤ ਵਲੋ ਅੱਜ ਸੈਨਿਕ ਰੈਸਟ ਹਾਉਸ ਗੁਰਦਾਸਪੁਰ ਦੀ ਨਵੀਨੀਕਰਨ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਅੰਗਹੀਣ ਸਾਬਕਾ ਸੈਨਿਕਾਂ ਨੂੰ ਆਟੋਮੈਟਿਕ ਵਹੀਕਲ ਅਤੇ ਆਰਥਿਕ ਸਹਾਇਤਾ ਲਈ ਰਾਸ਼ੀ ਭੇਂਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਡਾਇਰੈਕਟਰ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਭੁਪਿੰਦਰ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਮਨਜੀਤ ਸਿੰਘ ਰਾਜ਼ਲਾ, ਕਮਾਂਡੈਂਟ ਬਲਜਿੰਦਰ ਵਿਰਕ,ਡਿਪਟੀ ਡਾਇਰੈਕਟਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਗ ਸੀਨੀਅਰ ਆਗੂ ਅਜੈ ਬਹਿਲ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨੀਰਜ ਸਲਹੋਤਰਾ, ਕੁੰਵਰ ਰਵਿੰਦਰ ਵਿੱਕੀ ਅਤੇ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰ ਹਾਜਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕ ਅਤੇ...

ਤਿਉਹਾਰਾਂ ਮੌਕੇ ਖਾਧ ਪਦਾਰਥਾਂ ਵਿੱਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Local
ਹੁਸ਼ਿਆਰਪੁਰ, 16 ਅਕਤੂਬਰ:- ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਹੋ ਸਕਦੀ ਮਿਲਾਵਟ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਖਾਣ-ਪੀਣ ਦੀ ਗੁਣਵੱਤਾ ਦੀ ਜਾਂਚ ਅਤੇ ਮਿਲਾਵਟ ‘ਤੇ ਕਾਬੂ ਪਾਉਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਜਿਲਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਤਿੰਨ ਫੂਡ ਸੇਫਟੀ ਅਫਸਰਾਂ ਮੁਨੀਸ਼ ਸੋਢੀ, ਵਿਵੇਕ ਕੁਮਾਰ ਅਤੇ ਇਸ਼ਾਂਕ ਬਾਂਸਲ ਤੇ ਟੀਮ ਮੈੰਬਰਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਇੱਥੋਂ ਤੱਕ ਕਿ ਪਿੰਡਾਂ ਵਿਚੋਂ ਵੀ ਮਿਠਾਈਆਂ ਦੀਆਂ ਦੁਕਾਨਾਂ, ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਜਿਵੇਂ ਪਨੀਰ, ਦੇਸੀ ਘਿਓ, ਖੋਇਆ ਆਦਿ ਤੋਂ ਬਣੀਆਂ ਮਿਠਾਈਆਂ, ਪੈਕਡ ਮਿਠਾਈਆਂ, ਵੱਖ-ਵੱਖ ਤਰਾਂ ਦੇ ਮਸਾਲਿਆਂ, ਫਲ, ਸਬਜ਼ੀਆਂ, ਹੋਰ ਖਾਧ ਪਦਾਰਥਾਂ ਦੇ ਨਮੂਨੇ ਚੈਕ ਕੀਤੇ ਜਾ ਰਹੇ ਹਨ। ਟੀਮਾਂ ਵੱਲੋਂ ਵੱਖ-...

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਅਤੇ ਭਲਾਈ ਲਈ ਵਚਨਬੱਧ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 16 ਅਕਤੂਬਰ :-     ਖੇਤੀਬਾੜੀ ਉਤਪਾਦਕਤਾ ਵਧਾਉਣ ਅਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਖੇਤੀਬਾੜੀ ਵਿਭਾਗ ਵੱਲੋਂ ਨਿਰਦੇਸ਼ਕ ਖੇਤੀਬਾੜੀ ਅਤੇ ਵਿਕਾਸ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘਪਾਬਲਾ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਣ ਵਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇਤਾ ਅਤੇ ਉਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਈ ਯੋਜਨਾਵਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸਾਨਾਂ ਨੂੰ ਵਿਭਾ...

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 84 ਕਿਸਾਨਾਂ ਨੂੰ 25.05 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ

Local
ਧੂਲੇਵਾਲ (ਲੁਧਿਆਣਾ), 15 ਅਕਤੂਬਰ- ਦੀਵਾਲੀ ਤੋਂ ਪਹਿਲਾਂ ਹੜ੍ਹ ਮੁਆਵਜ਼ਾ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਲਾਭਪਾਤਰੀਆਂ ਨੂੰ ਕੁੱਲ 25.05 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ। ਪੂਰੀ ਪਾਰਦਰਸ਼ਤਾ ਲਈ ਪੂਰੀ ਰਕਮ ਸਿੱਧੀ ਲਾਭ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕਰ ਦਿੱਤੀ ਗਈ ਹੈ। ਪਿੰਡ ਧੂਲੇਵਾਲ ਵਿੱਚ ਆਯੋਜਿਤ ਪ੍ਰਤੀਕਾਤਮਕ ਰਾਸ਼ੀ ਸਰਟੀਫਿਕੇਟ ਵੰਡ ਸਮਾਗਮ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਤੰਬਰ 2025 ਵਿੱਚ ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਲਈ ਤੇਜ਼, ਪਾਰਦਰਸ਼ੀ ਸਹਾਇਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਸਤੰਬਰ ਤੋਂ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਮੰਤਰੀ ਮੁੰਡੀਆਂ ਨੇ ਦਰਿਆ ਸਤਲੁਜ ਵਿੱਚ ਆਏ ਹੜ੍ਹ ਨਾਲ ਤਬਾਹ ਹੋਈਆਂ ਫਸਲਾਂ ਨੂੰ ਨਿੱਜੀ ਤੌਰ 'ਤੇ ਸਰਟੀਫਿਕੇਟ ਸੌਂਪੇ।  ਲਾਭਪਾਤਰੀਆਂ ਵਿ...

ਸਕੂਲ ਬੱਸਾਂ ਦੀ ਚੈਕਿੰਗ; ਦਰਜਨ ਦੇ ਕਰੀਬ ਕੱਟੇ ਚਲਾਨ

Local
ਭਵਾਨੀਗੜ੍ਹ, 15 ਅਕਤੂਬਰ- ਰਿਜਨਲ ਟਰਾਂਸਪੋਰਟ ਅਫਸਰ, ਸੰਗਰੂਰ, ਸ਼੍ਰੀ ਨਮਨ ਮਾਰਕੰਨ ਦੀ ਅਗਵਾਈ ਵਿੱਚ ਭਵਾਨੀਗੜ੍ਹ ਦੇ ਸਕੂਲਾਂ ਸਬੰਧੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਅਤੇ ਗੁਰਜੀਤ ਸਿੰਘ ਸਮੇਤ ਬਾਲ ਸੁਰੱਖਿਆ ਦਫਤਰ ਦਾ ਨੁਮਾਇੰਦਾ ਅਤੇ ਟ੍ਰੈਫਿਕ ਪੁਲਿਸ ਵੀ ਮੌਜੂਦ ਸੀ। ਇਸ ਦੌਰਾਨ ਕਮੀਆਂ ਵਾਲੀਆਂ ਲਗਪਗ ਦਰਜਨ ਦੇ ਕਰੀਬ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਕਮੀਆਂ ਵਾਲੀਆਂ ਸਕੂਲ ਬੱਸਾਂ ਦੇ ਕਾਗਜ਼, ਡਰਾਈਵਰ ਦੀ ਵਰਦੀ, ਅੱਗ ਬੁਝਾਊ ਯੰਤਰ ਅਤੇ ਮੁੱਢਲੀ ਸਹਾਇਤਾ ਬਾਕਸ ਮੁਕੰਮਲ ਰੱਖੇ ਜਾਣ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੀ ਨਮਨ ਮਾਰਕੰਨ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਇੰਸ਼ੋਰੈਂਸ, ਸਪੀਡ ਗਵਰਨਰ, ਡਰਾਇਵ...

ਐਸ.ਡੀ.ਐਮ. ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਵੰਡ

Local
ਰੂਪਨਗਰ/ਕੀਰਤਪੁਰ ਸਾਹਿਬ, 15 ਅਕਤੂਬਰ ()-  ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਕਮ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਅੱਜ ਰੂਪਨਗਰ ਬਲਾਕ ਦੇ ਪਿੰਡ ਛੋਟੀ ਝੱਖੀਆਂ ਵਿਖੇ ਕੀਤੀ ਗਈ। ਐਸ.ਡੀ.ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਇਸ ਮੌਕੇ ਪਿੰਡ ਛੋਟੀ ਝੱਖੀਆਂ ਤੇ ਵੱਡੀ ਝੱਖੀਆਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ। ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦੀ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਰਕਮ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸਿਰਫ਼ 30 ਦਿਨਾਂ ਵਿੱਚ ਇਹ ਮੁਆਵਜ਼ਾ ਵੰਡਣ ਦਾ ਰਿਕਾਰਡ ਬਣਾਇਆ ਹੈ। ਇਸ ਮੌਕੇ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਸ. ਕਮਿੱਕਰ ਸਿੰਘ ਡਾਢੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ...