Friday, November 7Malwa News
Shadow

Local

ਜ਼ਿਲ੍ਹਾ ਪੱਧਰੀ ਗ੍ਰੀਨ ਸਕੂਲ ਪ੍ਰੋਗਰਾਮ ਬਾਰੇ  ਕਰਵਾਈ ਓਰੀਐਂਟੇਸ਼ਨ ਵਰਕਸ਼ਾਪ  

ਜ਼ਿਲ੍ਹਾ ਪੱਧਰੀ ਗ੍ਰੀਨ ਸਕੂਲ ਪ੍ਰੋਗਰਾਮ ਬਾਰੇ  ਕਰਵਾਈ ਓਰੀਐਂਟੇਸ਼ਨ ਵਰਕਸ਼ਾਪ  

Local
ਹੁਸ਼ਿਆਰਪੁਰ, 9 ਅਕਤੂਬਰ:-          ਵਾਤਾਵਰਨ  ਸਿੱਖਿਆ ਪ੍ਰੋਗਰਾਮ ਦੇ ਤਹਿਤ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਗ੍ਰੀਨ ਸਕੂਲ ਪ੍ਰੋਗਰਾਮ ਬਾਰੇ ਇਕ ਜਿਲ੍ਹਾ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਕੈਂਬਰਿਜ ਇੰਟਰਨੈਸ਼ਨਲ ਸਕੂਲ, ਆਦਮਵਾਲ ਵਿਖੇ ਕੀਤਾ ਗਿਆ।ਇਸ ਦੋ ਦਿਨਾ ਵਰਕਸ਼ਾਪ ਵਿਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਈਕੋ ਕਲੱਬ ਇੰਚਾਰਜਾਂ ਅਤੇ ਪ੍ਰਾਇਮਰੀ ਸਕੂਲਾਂ ਦੇ ਸੀ. ਐੱਚ. ਟੀ ਨੇ ਹਿੱਸਾ ਲਿਆ। ਵਰਕਸ਼ਾਪ ਦਾ ਮਕਸਦ ਸਕੂਲ ਪੱਧਰ ‘ਤੇ ਵਾਤਾਵਰਨ  ਸੁਰੱਖਿਆ, ਸਥਾਈ ਵਿਕਾਸ ਅਤੇ ਸਾਫ-ਸੁਥਰੇ ਜੀਵਨ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਇਹ ਵਰਕਸ਼ਾਪ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਸ਼ੋਕ  ਕਾਲੀਆ, ਜਗਜੀਤ ਸਿੰਘ, ਰਮਨਦੀਪ ਸਿੰਘ, ਹਰਦੀਪ ਕੁਮਾਰ, ਅਨੁਜ ਵਸੁਦੇਵਾ ਅਤੇ ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਉਨ੍ਹਾਂ ਨੇ ਹਾਜ਼ਰ ਭਾਗੀਦਾਰਾਂ ਨੂੰ ਵਾਤਾਵਰਨ ਸਿੱਖਿਆ ਦੇ ਵੱਖ-ਵੱਖ ਪੱਖਾਂ, ਗ੍ਰੀਨ ਸਕੂਲ ਆਡਿਟ, ਊਰਜਾ ਤੇ ਜਲ ਸੰਭਾਲ, ਕੂੜਾ ਪ੍ਰਬੰਧਨ ਅਤੇ ਜੈਵਿਕ ਵਿਭਿੰਨਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਵਰਕਸ਼ਾਪ ਦੌਰਾਨ ਅਧਿਕਾਰੀਆਂ ਨੇ ਭਾਗੀਦਾਰਾਂ ...
ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ

ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ

Local
ਫ਼ਰੀਦਕੋਟ, 9 ਅਕਤੂਬਰ ( )  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰੱਤੀ ਰੋੜੀ (ਡੱਗੋ ਰੋਮਾਣਾ) ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਅਤੇ ਸਕੂਲੀ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ 115 ਤੋਂ ਵੱਧ ਕਿਸਾਨ ਅਤੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀ, ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ, ਪਾਣੀ ਅਤੇ ਮਿੱਟੀ ਦਾ ਪ੍ਰਦੂਸ਼ਣ ਵਧਦਾ ਹੈ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸਮੁੱਚੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਕਿੱਲੇ ਵਿੱਚ ਲਗਭਗ 25 ਤੋਂ 30 ਕੁਇੰਟਲ ਪਰਾਲੀ ਪੈਦਾ ਹੁੰਦੀ ਹੈ ਅਤੇ ਇਸ ਵਿੱਚੋਂ 10 ਕੁਇੰਟਲ ਪਰਾਲੀ ਸਾੜਨ ਨਾਲ ਜੈਵਿਕ ਕਾਰਬਨ, ਨਾਈਟਰੋਜਨ,&n...
ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਨੇਕ ਉਪਰਾਲਾ – ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਐੱਮ.ਕਾਮ ਵਿੱਚ ਐਡਮਿਸ਼ਨ ਕਰਵਾਈ

ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਨੇਕ ਉਪਰਾਲਾ – ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਐੱਮ.ਕਾਮ ਵਿੱਚ ਐਡਮਿਸ਼ਨ ਕਰਵਾਈ

Local
ਗੁਰਦਾਸਪੁਰ, 09 (    ) ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋ ਅੱਜ ਇਕ ਨੇਕ ਉਪਰਾਲਾ ਕਰਦਿਆਂ ਇਕ ਲੋੜਵੰਦ ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਐੱਮ ਕਾਮ ਵਿੱਚ ਐਡਮਿਸ਼ਨ ਕਰਵਾਈ ਗਈ ਹੈ । ਇਸ ਮੌਕੇ ਗੱਲ ਕਰਦਿਆ ਡਾ.ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪਿੰਡ ਗਾਹਲੜੀ ਦੀ ਵਸਨੀਕ ਮਿਸ ਪ੍ਰੀਤੀ ਅੰਸ਼ ਪੁੱਤਰੀ ਸ਼੍ਰੀ ਪਲਵਿੰਦਰ ਕੁਮਾਰ ਅਤੇ ਸ਼੍ਰੀਮਤੀ ਕਮਲੇਸ਼ ਕੁਮਾਰੀ ਮਿਲੇ ਸਨ। ਉਨ੍ਹਾਂ ਨੇ ਦੱਸਿਆ ਕਿ ਲੜਕੀ ਪ੍ਰੀਤੀ ਅੰਸ਼ ਜਿਸ ਨੇ 12ਵੀਂ ਅਤੇ ਬੀ.ਕਾਮ ਦੀ ਪੜ੍ਹਾਈ ਪੂਰੀ ਕਰ ਚੁੱਕੀ ਹੈ ਅਤੇ ਹੁਣ ਅੱਗੇ ਪੜ੍ਹਨਾ ਚਾਹੁੰਦੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਲੜਕੀ ਪ੍ਰੀਤੀ ਅੰਸ਼ ਨੂੰ ਉਚੇਰੀ ਸਿੱਖਿਆ ਦਿਵਾਉਣ ਦੇ ਮੰਤਵ ਨਾਲ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਐੱਮ. ਕਾਮ ਦੀ ਮੁਫਤ ਪੜ੍ਹਾਈ ਕਰਵਾਉਣ ਲਈ ਦਾਖਲਾ ਕਰਵਾਇਆ ਗਿਆ ਹੈ।  ਇਸ ਮੌਕੇ ਪ੍ਰੀਤੀ ਅੰਸ਼ ਨੇ ਵਧੀਕ ਡਿਪਟੀ ਕਮਿਨਸ਼ਰ (ਜ) ਡਾ.ਹਰਜਿੰਦਰ ਸਿੰਘ ਬੇਦੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਸ ਨੂੰ ਪੜਾਈ ਦਾ ਬਹੁਤ ਸ਼ੌਕ ਸੀ ਅਤੇ ਉਹ ਅੱਗ...
ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜੋ, ਵਾਤਾਵਰਣ ਬਚਾਓ, ਭਵਿੱਖ ਸੰਭਾਲੋ! ਦਾ ਦਿੱਤਾ ਸੱਦਾ

ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜੋ, ਵਾਤਾਵਰਣ ਬਚਾਓ, ਭਵਿੱਖ ਸੰਭਾਲੋ! ਦਾ ਦਿੱਤਾ ਸੱਦਾ

Local
ਅਹਿਮਦਗੜ੍ਹ/ਮਾਲੇਰਕੋਟਲਾ, 9 ਅਕਤੂਬਰ-               ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਝੋਨੇ ਦੀ ਕਟਾਈ ਦੇ ਮੌਸਮ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਾਲ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਸੰਦਰਭ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਟੀਮ ਨੇ ਪਿੰਡ ਕੁਠਾਲਾ ਅਤੇ ਭੂਦਨ ਵਿਖੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਵਿਕਲਪਾਂ ਬਾਰੇ ਵਿਸਤਾਰ ਨਾਲ ਜਾਣੂ ਕਰਵਾਇਆ।              ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ ਜ਼ਹਿਰੀਲਾ ਹੁੰਦਾ ਹੈ, ਬਲਕਿ ਮਿੱਟੀ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਫਸਲਾਂ ਦੀ ਪੈਦਾਵਾਰ ਘਟਦੀ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੇ ਧੂੰਏ ਨਾਲ ਮਨੁੱਖੀ ਸਿਹਤ ‘ਤੇ ਵੀ ਮਾਰੂ ਅਸਰ ਪੈਂਦਾ ਹੈ ਅਤੇ ਖਾਸਕਰ ਬ...
ਹੁਸ਼ਿਆਰਪੁਰ ‘ਚ 298 ਕਰੋੜ ਦੀ ਲਾਗਤ ਨਾਲ ਬਿਜਲੀ ਪ੍ਰਣਾਲੀ ਮਜ਼ਬੂਤ ਕਰਨ ਵੱਲ ਵੱਡਾ ਕਦਮ

ਹੁਸ਼ਿਆਰਪੁਰ ‘ਚ 298 ਕਰੋੜ ਦੀ ਲਾਗਤ ਨਾਲ ਬਿਜਲੀ ਪ੍ਰਣਾਲੀ ਮਜ਼ਬੂਤ ਕਰਨ ਵੱਲ ਵੱਡਾ ਕਦਮ

Local
ਹੁਸ਼ਿਆਰਪੁਰ, 8 ਅਕਤੂਬਰ :-          ਪੰਜਾਬ ਸਰਕਾਰ ਦੇ 'ਰੋਸ਼ਨ ਪੰਜਾਬ ਪ੍ਰੋਜੈਕਟ' ਤਹਿਤ ਜ਼ਿਲ੍ਹੇ ‘ਚ 298 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਬਾਈਫਰਕੇਸ਼ਨ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਕੰਮਾਂ ਦਾ ਸ਼ੁਭ ਆਰੰਭ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ 11 ਕੇਵੀ ਸਬ-ਸਟੇਸ਼ਨ, ਹੁਸ਼ਿਆਰਪੁਰ ਵਿਖੇ ਕੀਤਾ ਗਿਆ।      ਇਹ ਪ੍ਰੋਜੈਕਟ ਪੰਜਾਬ ਸਰਕਾਰ ਵੱਲੋਂ ਪੂਰੇ ਰਾਜ ਵਿਚ ਲੱਗਭਗ 5000 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਰਚੁਅਲ ਢੰਗ ਨਾਲ ਪੂਰੇ ਪੰਜਾਬ ਵਿਚ ਇਕੱਠਿਆਂ ਹੀ ਇਸ ਪ੍ਰੋਜੈਕਟ ਦਾ ਸ਼ੁਭ ਆਰੰਭ ਰੰਭ ਕੀਤਾ।        ਵਿਧਾਇਕ ਜਿੰਪਾ ਨੇ ਕਿਹਾ ਕਿ 'ਰੋਸ਼ਨ ਪੰਜਾਬ ਪ੍ਰੋਜੈਕਟ' ਰਾਜ ਦੀ ਬਿਜਲੀ ਪ੍ਰਣਾਲੀ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੀਤੇ ਜਾ ਰਹੇ 11 ਕੇਵੀ ਫੀਡਰ ਦੇ ਬਾਈਫਰਕੇਸ਼ਨ ਕੰਮਾਂ ਨਾਲ ਬਿਜਲੀ ਦਾ ਲੋਡ ਸੰਤੁਲਿਤ ਹੋਵੇਗਾ ਅਤੇ ਖਪਤਕਾਰਾਂ ਨੂੰ ਨਿਰੰਤਰ ਤੇ...
ਡਿਪਟੀ ਕਮਿਸ਼ਨਰ ਨੇ ਸਟੇਟ ਅਵਾਰਡੀ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ,

ਡਿਪਟੀ ਕਮਿਸ਼ਨਰ ਨੇ ਸਟੇਟ ਅਵਾਰਡੀ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ,

Local
ਮਾਲੇਰਕੋਟਲਾ, 08 ਅਕਤੂਬਰ:-           ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ਵ ਅਧਿਆਪਕ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਮਾਲੇਰਕੋਟਲਾ ਜ਼ਿਲ੍ਹੇ ਦੇ ਦੋ ਅਧਿਆਪਕਾਂ ਨੂੰ ਸਟੇਟ ਅਵਾਰਡ ਮਿਲਣਾ ਪੂਰੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅੱਜ ਇਨ੍ਹਾਂ ਅਧਿਆਪਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਤੇ ਵਿਸ਼ੇਸ਼ ਵਧਾਈ ਦਿੱਤੀ।           ਇਹ ਮਾਣ ਪ੍ਰਾਪਤ ਕਰਨ ਵਾਲੇ ਅਧਿਆਪਕਾਂ ’ਚ ਸਰਕਾਰੀ ਹਾਈ ਸਕੂਲ ਭੂਦਨ ਦੇ ਐਸ.ਐਸ.ਮਾਸਟਰ ਮੁਹੰਮਦ ਅਸਦ ਅਹਿਸਾਨ ਅਤੇ ਸਰਕਾਰੀ ਸਕੂਲ ਆਫ਼ ਹੈਪੀਨੈੱਸ( ਸਰਕਾਰੀ ਪ੍ਰਾਇਮਰੀ ਸਕੂਲ)ਕੁਠਾਲਾ ਦੇ ਈ.ਟੀ.ਟੀ. ਅਧਿਆਪਕ ਕੰਵਲਦੀਪ ਸਿੰਘ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦੋਵੇਂ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਨਿਰੰਤਰ ਨਵੀਂ ਸੋਚ ਅਤੇ ਸਮਰਪਣ ਦਾ ਉਦਾਹਰਣ ਹਨ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਪੂਰੇ ਮਾਲੇਰਕੋਟਲਾ ਜ਼ਿਲ੍ਹੇ ਲਈ ਮਾਣਮੱਤੀ ਗੱਲ ਹੈ, ਜੋ ਹੋਰ ਅਧਿਆਪਕਾਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।     &nbs...
ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜਿਲ੍ਹਾ ਮਜਿਸਟਰੇਟ ਨੇ ਅਸਲਾ ਲਾਇਸੰਸ ਜਮਾ ਕਰਾਉਣ ਦੇ ਆਦੇਸ਼ ਜਾਰੀ ਕੀਤੇ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜਿਲ੍ਹਾ ਮਜਿਸਟਰੇਟ ਨੇ ਅਸਲਾ ਲਾਇਸੰਸ ਜਮਾ ਕਰਾਉਣ ਦੇ ਆਦੇਸ਼ ਜਾਰੀ ਕੀਤੇ

Local
ਤਰਨ ਤਾਰਨ 8 ਅਕਤੂਬਰ (       ) - ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ-21 ਤਰਨ ਤਾਰਨ ਦੀ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ ਜਦਕਿ ਚੋਣ ਨਤੀਜੇ ਦਾ ਐਲਾਨ 14 ਨਵੰਬਰ 2025 ਨੂੰ ਹੋਵੇਗਾ। ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਮਨੀ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਜਾਣ ਤੇ ਪਾਬੰਦੀ (Ban on Carrying) ਲਗਾਉਣੀ ਅਤਿ ਜ਼ਰੂਰੀ ਹੈ ਤਾਂ ਜੋ ਕਿਸ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਸਭ ਦੇ ਮੱਦੇਨਜ਼ਰ ਸ੍ਰੀ ਰਾਹੁਲ, ਆਈ.ਏ.ਐਸ. ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ...
 ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਕਲੇਗਾ ਵਿਸ਼ਾਲ ਨਗਰ ਕੀਰਤਨ : ਹਰਜੋਤ ਸਿੰਘ ਬੈਂਸ

 ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਕਲੇਗਾ ਵਿਸ਼ਾਲ ਨਗਰ ਕੀਰਤਨ : ਹਰਜੋਤ ਸਿੰਘ ਬੈਂਸ

Local
ਹੁਸ਼ਿਆਰਪੁਰ, 8 ਅਕਤੂਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਤਹਿਤ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਹੁੰਚ ਨੂੰ ਲੈ ਕੇ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਇਕ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਸਕੱਤਰ ਡਾ. ਅਭਿਨਵ ਤ੍ਰਿਖਾ ਤੋਂ ਇਲਾਵਾ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਜਸਵੀਰ ਸਿੰਘ ਰਾਜਾ ਗਿੱਲ, ਕਰਮਬੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਆਈਆਂ ਸਮੂਹ ਸ਼ਖਸੀਅਤਾਂ ਦਾ ਸਵਾਗਤ ਕੀਤਾ ਗਿਆ।ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’...
ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Local
ਗੁਰਦਾਸਪੁਰ, 7 ਅਕਤੂਬਰ (    ) -ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਰਹੇ ਪੁਨਰਵਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇ...
ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

Local
ਗੁਰਦਾਸਪੁਰ, 7 ਅਕਤੂਬਰ (           )– ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਸ੍ਰੀ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਨੇ ਇਹ ਨਿਯੁਕਤੀਆਂ ਕਰਕੇ ਆਪਣੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੇਂ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੂੰ ਹਲਕੇ ਅਤੇ ਜ਼ਿਲ੍ਹੇ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਰਹਿਣਗੇ। ਇਸ ਮੌਕੇ ਨਿਯੁਕਤੀ ਲਈ ਹਿਤੇਸ਼ ਮਹਾਜਨ, ਰਘੁਬੀਰ ਸਿੰਘ, ਕੁਲਦੀਪ ਕੁਮਾਰ, ਮਾਸਟਰ ਸ਼ਸ਼ੀ, ਹੇਮਰਾਜ ਗਿੱਲ, ਨਰਿੰਦਰ ਸਿੰਘ, ਅਸ਼ਵਨੀ ਸ਼ਰਮਾ, ਰਾਕੇਸ਼ ਕੁਮਾਰ, ਰਣਜੀਤ ਸਿੰਘ, ਰਾਣਾ ਰੋਸ਼ਨ ਲਾਲ, ਨਿਸ਼ਾਨ ਸਿੰਘ, ਬਲਜੀਤ ਕੁਮਾਰ, ਰਾਜੇਸ਼ ਕੁਮਾਰ, ਓਂਕਾਰ ਸਿੰਘ, ਭਾਰਤ ਭੂਸ਼ਣ ਸ਼ਰਮਾ, ਸੰਦੀਪ ਸਿੰਘ, ਮੋਹਨ ਲਾਲ, ਵਿਕਾਸ ਮਹਾਜਨ, ਜਗਦੀਪ ਸਿੰਘ ਅਤੇ ਗਗਨ ਮਹਾਜਨ ਨੇ ਆਮ ਆਦਮੀ ਪਾਰਟ...