Friday, September 25Malwa News
Shadow

Local

ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

Local
ਬਰਨਾਲਾ, 17 ਅਗਸਤ-         ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਪਿਛਲੇ ਕੁਝ ਸਮੇਂ ਦੌਰਾਨ ਬਲੱਡ ਬੈਂਕ ਦੀਆਂ ਸੇਵਾਵਾਂ ਰੁਕਣ ਕਾਰਨ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਕੀਤੀ ਪਹੁੰਚ ਬਦੌਲਤ ਸਿਵਲ ਹਸਪਤਾਲ ਵਿਚ ਬਲੱਡ ਸੈਂਟਰ ਮੁੜ ਸ਼ੁਰੂ ਹੋ ਗਿਆ ਹੈ ਅਤੇ ਸੇਵਾਵਾਂ ਲਗਾਤਾਰ ਚਾਲੂ ਹਨ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਬਲੱਡ ਬੈਂਕ ਦਾ ਦੌਰਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਕੁਝ ਕਾਰਨਾਂ ਕਰਕੇ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਸੀ ਹਾਲਾਂਕਿ ਇਸ ਸਮੇਂ ਦੌਰਾਨ ਬਲੱਡ ਸਟੋਰੇਜ ਯੂਨਿਟ ਚਾਲੂ ਸੀ। ਓਹਨਾਂ ਕਿਹਾ ਬਰਨਾਲਾ ਵਾਸੀਆਂ ਦੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਸੈਂਟਰਲ ਡਰਗਜ਼ ਸਟੈਂਡਰਡ ਕੰਟਰੋਲ ਆਰਗਨਾਈਜੇਸ਼ਨ ( CDSCO) ਨਵੀਂ ਦਿੱਲੀ ਨਾਲ ਲਗਾਤਾਰ ਰਾਬਤਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਨੂੰ ਮਰੀਜ਼ਾਂ ਦੀ ਸਹੂਲਤ ਲਈ ਤੀਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ 'ਤੇ ਤਬਦੀਲ ਕੀਤ...
ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

Local
ਗੁਰਦਾਸਪੁਰ, 17 ਅਗਸਤ-    ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ  ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ। ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ।  ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ...
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

Local
ਸੰਗਰੂਰ, 17 ਅਗਸਤ: ਪੰਜਾਬ ਸਟੇਟ ਟ੍ਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।  ਇਸ ਮੌਕੇ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵਪਾਰ ਕਮਿਸ਼ਨ ਲਈ 40 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ ਹਰੇਕ ਜ਼ਿਲ੍ਹੇ ਨੂੰ ਕਰੀਬ 02-02 ਕਰੋੜ ਰੁਪਏ ਵੰਡੇ ਗਏ ਹਨ। ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲ...
ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ

ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ

Local
ਮਹਿਲ ਕਲਾਂ/ਬਰਨਾਲਾ, 14 ਅਗਸਤ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖ਼ਾਸ ਤੌਰ 'ਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਹਰਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (SMO) ਮਹਿਲ ਕਲਾਂ ਡਾ. ਸੰਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਦੀਪਤੀ ਅਤੇ ਅਪਥਾਲਮਿਕ ਅਫ਼ਸਰ ਗੁਰਮੀਤ ਸਿੰਘ ਦੀ ਟੀਮ ਵੱਲੋਂ ਨੇੜੇ ਦੀ ਘੱਟ ਨਜ਼ਰ ਵ...
ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ: ਸਪੀਕਰ ਸੰਧਵਾਂ

ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ: ਸਪੀਕਰ ਸੰਧਵਾਂ

Local
ਕੋਟਕਪੂਰਾ, 12 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਕੈਸਲ, ਕੋਟਕਪੂਰਾ ਵਿਖੇ ਸਾਵਣ ਦੇ ਮਹੀਨੇ ਨੂੰ ਸਮਰਪਿਤ ‘ਤੀਆਂ ਦੇ ਰੰਗ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭੈਣਾਂ ਅਤੇ ਧੀਆਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਸੁਪਤਨੀ ਸਪੀਕਰ ਸ. ਸੰਧਵਾਂ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਅਮੀਰ ਸੱਭਿਆਚਾਰ, ਤਿਉਹਾਰਾਂ ਅਤੇ ਰਿਸ਼ਤਿਆਂ ਦੀ ਮਿਠਾਸ ਲਈ ਦੁਨੀਆਂ ਭਰ ਵਿੱਚ ਜਾਣੀ ਜਾਂਦੀ ਹੈ। ਸਾਵਣ ਦੀਆਂ ਤੀਆਂ ਵੀ ਪੰਜਾਬੀ ਵਿਰਸੇ ਦਾ ਅਹਿਮ ਹਿੱਸਾ ਹਨ, ਜੋ ਭੈਣਾਂ-ਧੀਆਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨ ਅਤੇ ਆਪਣੀਆਂ ਪੁਰਾਣੀਆਂ ਸੱਭਿਆਚਾਰਕ ਰਵਾਇਤਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍...
ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

Local
ਬਟਾਲਾ, 12 ਅਗਸਤ - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਅੱਜ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ,ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ, ਸੀਨੀਅਰ ਆਗੂ ਹਨੀ ਚੌਹਾਨ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ ਲੰਬੜਦਾਰ ਅਤੇ ਵੱਖ ਵੱਖ ਸਖਸੀਅਤਾਂ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁ...
ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ

ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ

Local
ਫਾਜਿਲਕਾ 12 ਅਗਸਤ- ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਮਿਤੀ 11.08.2026 ਅਤੇ 12.08.2026 ਨੂੰ ਜ਼ਿਲ੍ਹਾ ਫਾਜਿਲਕਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ, 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਰਾਮਪੁਰਾ, ਸਰਕਾਰੀ ਮਿਡਲ ਸਮਾਰਟ ਸਕੂਲ ਜੰਡਵਾਲਾ ਖਰਤਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਜੰਡਵਾਲਾ ਖਰਤਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੀਰਾਂਵਾਲੀ ਤੇ ਸਰਕਾਰੀ ਹਾਈ ਸਕੂਲ ਹੀਰਾਂਵਾਲੀ ਅਤੇ ਆਂਗਣਵਾੜੀ ਸੈਂਟਰ ਰਾਮਪੁਰਾ ਕੋਡ ਨੰਬਰ 214, ਆਂਗਣਵਾੜੀ ਸੈਂਟਰ ਜੰਡਵਾਲਾ ਖਰਤਾ ਕੋਡ ਨੰਬਰ 229, ਆਂਗਣਵਾੜੀ ਸੈਂਟਰ ਹੀਰਾਂਵਾਲੀ ਕੋਡ ਨੰਬਰ 301-302 ਅਤੇ ਰਾਸ਼ਨ ਡਿਪੂ ਪੀ.ਡੀ.ਐਸ. ਨੰਬਰ 0031 ਹੀਰਾਂਵਾਲੀ ਦਾ ਦੌਰਾ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਰਾਮਪੁਰਾ ਵਿੱਚ ਮੈਂਬਰ ਵੱਲੋਂ ਦੌਰੇ ਦੌਰਾਨ ਆਰ.ਓ. ਦੇ ਪਾਣ...
ਜੁਗ ਜੁਗ ਜੀਉ ਮੁਹਿੰਮ ਤਹਿਤ ਅੰਗਦਾਨ ਕਰਨ ਦਾ ਲਿਆ ਸੰਕਲਪ

ਜੁਗ ਜੁਗ ਜੀਉ ਮੁਹਿੰਮ ਤਹਿਤ ਅੰਗਦਾਨ ਕਰਨ ਦਾ ਲਿਆ ਸੰਕਲਪ

Local
ਧਨੌਲਾ, 12 ਅਗਸਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਲੋਕਾਂ ਵਿੱਚ ਅੰਗਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਇਸ ਨੇਕ ਕਾਰਜ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਫਰਵਾਹੀ ਅਤੇ ਹਮੀਦੀ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਲੋਕਾਂ ਵੱਲੋਂ ਅੰਗਦਾਨ ਕਰਨ ਦਾ ਅਹਿਦ ਵੀ ਲਿਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ.ਵਿਸ਼ਾਲਵੀਰ ਸਿੰਘ ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਲੱਗਾ ਵਿਸ਼ੇਸ਼ ਕੈਂਪ, ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਲੱਗਾ ਵਿਸ਼ੇਸ਼ ਕੈਂਪ, ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ

Local
ਬਟਾਲਾ, 10 ਅਗਸਤ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ,ਜਿਸ ਵਿੱਚ ਬਿਨਾਂ ਕਿਸੇ ਫੀਸ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਸ਼ਨ ਕਾਰਡ ਬਣਾਉਣ ਲਈ ਕੋਈ ਫੀਸ ਨਹੀ ਲੱਗਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਹਿਰੂ ਗੇਟ ਦਫ਼ਤਰ ਵਿਖੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋੜਵੰਦ ਲੋਕਾਂ ਦੇ ਲਈ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ ਅਤੇ ਆਨਲਾਈਨ ਪ੍ਰਕਿਰਿਆ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਇਸ ਉਪਰਾਲੇ ਤੋਂ ਲੋਕ ਬੇਹੱਦ ਖੁਸ਼ ਹਨ। ਲੋਕਾਂ ਨੂੰ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਆਸਾਨ ਤਰੀਕੇ ਨਾਲ ਮਿਲਣੀਆਂ ਹੀ ਲੋਕ ਸੇਵਾ ਦਾ ਅਸਲ ਮਕਸਦ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼...
ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

Local
ਮਾਨਸਾ, 10 ਅਗਸਤ:           ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਐਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਲਗਾਏ ਹਨ।          ਹੁਕਮ ਵਿੱਚ ਉਨ੍ਹਾਂ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸਲ ਜਾਣ ਤੇ ਉਨ੍ਹਾਂ ਦੇ ਮਰਨ ਜਾਂ ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ।...