ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ
ਫ਼ਰੀਦਕੋਟ, 6 ਨਵੰਬਰ () ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅਧੀਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਲਈ ਨਸ਼ਿਆਂ ਵਿਰੁੱਧ ਤਿਆਰ ਕੀਤੀ ਗਈ ਵਿਸ਼ੇਸ਼ ਆਨਲਾਈਨ ਐਪ ਬਾਰੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਿਆਂ ਦੇ ਰੋਕਥਾਮ ਲਈ ਤਕਨੀਕੀ ਜਾਣਕਾਰੀ ਨਾਲ ਜੋੜਨਾ ਹੈ ਤਾਂ ਜੋ ਉਹ ਮੌਕੇ ’ਤੇ ਮਿਲਣ ਵਾਲੀ ਕਿਸੇ ਵੀ ਸ਼ੱਕੀ ਜਾਣਕਾਰੀ ਨੂੰ ਤੁਰੰਤ ਪ੍ਰਸ਼ਾਸਨ ਤੱਕ ਪਹੁੰਚਾ ਸਕਣ। ਉਨ੍ਹਾਂ ਕਿਹਾ ਕਿ ਜੇ ਪਿੰਡ ਪੱਧਰ ’ਤੇ ਹਰ ਨਾਗਰਿਕ ਨਸ਼ਾ ਵਿਰੁੱਧ ਇਸ ਮੁਹਿੰਮ ਦਾ ਹਿੱਸਾ ਬਣੇ, ਤਾਂ ਜ਼ਿਲ੍ਹਾ ਫ਼ਰੀਦਕੋਟ ਨੂੰ ਨਸ਼ਾ ਮੁਕਤ ਬਣਾਉਣਾ ਕੋਈ ਮੁਸ਼ਕਲ ਕੰਮ ਨਹੀਂ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ਤੱਕ ਸਖ਼ਤ ਅਤੇ ਸਮੂਹਿਕ ਕਾਰਵਾਈ ਕੀਤੀ ਜਾ ...








