ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ, ਸਬ ਕਮੇਟੀ ਨਾਲ ਮੰਗਾਂ ਸਬੰਧੀ ਮੀਟਿੰਗ ਜਲਦੀ
ਸ੍ਰੀ ਅਨੰਦਪੁਰ ਸਾਹਿਬ 25 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸਫਾਈ ਸੇਵਕਾਂ ਤੇ ਸਥਾਨਕ ਸਰਕਾਰਾਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਯਕੀਨ ਦਵਾਇਆ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਜਲਦ ਹੀ ਇੱਕ ਬੈਠਕ ਸਬ ਕਮੇਟੀ ਨਾਲ ਕਰਵਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 10-12 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੇ ਨਾਲ ਸਾਡੀ ਟੀਮ ਹਰ ਰੋਜ਼ ਸੰਪਰਕ ਵਿੱਚ ਰਹੀ ਹੈ। ਹੁਣ ਉਹਨਾਂ ਦੀਆਂ ਮੰਗਾਂ ਨੂੰ ਸੁਣ ਕੇ ਫ਼ੈਸਲਾ ਕੀਤਾ ਗਿਆ ਕਿ ਉਹ ਸਬ-ਕਮੇਟੀ ਸਾਹਮਣੇ ਆਪਣੀਆਂ ਜਾਇਜ਼ ਮੰਗਾਂ ਰੱਖ ਸਕਣਗੇ।
ਸ.ਬੈਂਸ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਕਰਮਚਾਰੀ ਦੀ ਨੌਕਰੀ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਨਾਹ ਹੀ ਕਿਸੇ ਨੂੰ ਡਰਾਇਆ ਜਾਂ ਗੁਮਰਾਹ ਕੀਤਾ ਜਾਵੇ। ਸ.ਭਗਵੰਤ ਸਿੰਘ ਮਾਨ ਸਾਹਿਬ ਦੀ ਅਗਵਾਈ ਵਾਲੀ ...