ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ, 23 ਸਤੰਬਰ – ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਆਯੋਜਨ ਸਥਾਨਕ ਨਹਿਰੂ ਸਟੇਡੀਅਮ ਵਿਖੇ ਬਾਬਾ ਫਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ ਕੀਤਾ ਗਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।
ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜੇਕਰ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਵੇਗੀ। ਉਨ੍ਹਾਂ ਟੂਰਨਾਮੈਂਟ ਕਮੇਟੀ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਡਾਂ ਸਾਡਾ ਸਰਵਪੱਖੀ ਵਿਕਾਸ ਕਰਦੀਆਂ ਹਨ। ਜਦੋਂ ਖਿਡਾਰੀ ਦੂਰ ਦੁਰਾਡੇ ਖੇਡਣ ਜਾਂਦੇ ਹਨ ਤਾਂ ਉਹ ਉਥੋਂ ਬਹੁਤ ਕੁਝ ਸਿੱਖਦੇ ਹਨ। ਖੇਡਾਂ ਸਾਡੇ ਅੰਦਰ ਅੱਗੇ ਵਧਣ ਅ...