ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਣੀ ਨਾਲ ਹੋਏ ਨੁਕਸਾਨ ਤੋਂ ਬਾਅਦ ਸਫਾਈ ਮੁਹਿੰਮ ਲਈ ਕੀਤੀਆਂ ਗਈਆਂ ਮੀਟਿੰਗਾਂ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਾਰੀ ਬਰਸਾਤਾਂ ਦੇ ਕਾਰਨ ਹੋਏ ਨੁਕਸਾਨ ਤੋਂ ਬਾਅਦ ਪਿੰਡਾਂ ਦੀ ਸਫ਼ਾਈ ਸਬੰਧੀ ਬਲਾਕ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਵਾਲਾ, ਮਿੱਡਾ ਤੇ ਡੱਬਵਾਲੀ ਢਾਬ ਅਤੇ ਮਲੋਟ ਦੇ ਪਿੰਡ ਬਾਮ ਤੇ ਸ਼ੇਰਗੜ੍ਹ ਅਤੇ ਹਲਕਾ ਗਿੱਦੜਬਾਹਾ ਦੇ ਪਿੰਡ ਮੱਲਣ, ਕੋਟਲੀ, ਭਲਾਈਆਣਾ, ਕੋਠੇ ਅਮਰਗੜ੍ਹ ਤੇ ਕੋਠੇ ਬਾਰੇਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਰੀ ਬਾਰਿਸ਼ ਦੌਰਾਨ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕਾਫੀ ਮਾਤਰਾ ਵਿੱਚ ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਕਾਫੀ ਪਾਣੀ ਖੜਾ ਹੋਣ ਕਰਕੇ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੇਂਡੂ ਖੇਤਰ ਵਿੱਚ ਮੱਛਰ ਮੱਖੀਆਂ ਪੈਦਾ ਹੋਣ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ।
ਉਨ੍ਹਾਂ ...