50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ
ਨੰਗਲ 07 ਅਕਤੂਬਰ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਕਿਹਾ ਹੈ ਕਿ ਨੰਗਲ ਵਿੱਚ ਮਹਾਰਿਸ਼ੀ ਭਗਵਾਨ ਵਾਲਮਿਕੀ ਜੀ ਦੇ ਭਵਨ ਦਾ ਨਿਰਮਾਣ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ। ਜਿਸ ਲਈ 10 ਲੱਖ ਰੁਪਏ ਦੀ ਪਹਿਲੀ ਕਿਸ਼ਤ ਅਗਲੇ 30 ਦਿਨਾਂ ਵਿੱਚ ਜਾਰੀ ਹੋ ਜਾਵੇਗੀ। ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ ਕਰਨ ਵਾਲੀ ਕਮੇਟੀ ਨੂੰ 2 ਲੱਖ ਰੁਪਏ ਦਿੱਤੇ ਹਨ ਤਾਂ ਜੋ ਅੱਗੇ ਤੋ ਵੀ ਅਜਿਹੇ ਸਮਾਗਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤੇ ਜਾਣ।
ਸ.ਬੈਂਸ ਨੇ ਕਿਹਾ ਕਿ ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ।
ਸ.ਹਰਜੋਤ ...








