Friday, September 25Malwa News
Shadow

Local

ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ

ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ

Local
ਰੂਪਨਗਰ, 10 ਅਗਸਤ: ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਸ੍ਰੀ ਅਰਬਿੰਦੋ ਸੋਸਾਇਟੀ ਦੇ ‘ਰੂਪਾਂਤਰ’ ਪ੍ਰੋਗਰਾਮ ਤਹਿਤ ਯੋਗਤਾ-ਆਧਾਰਿਤ ਮੁਲਾਂਕਣ ਵਿਸ਼ੇ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ ਹੋਇਆ। 10 ਤੋਂ 14 ਅਗਸਤ 2026 ਤੱਕ ਚੱਲਣ ਵਾਲੇ ਇਸ ਸਿਖਲਾਈ ਕੈਂਪ ਵਿੱਚ ਚੰਡੀਗੜ੍ਹ ਸੰਭਾਗ ਅਧੀਨ ਵੱਖ-ਵੱਖ ਕੇਂਦਰੀ ਵਿਦਿਆਲਿਆਂ ਤੋਂ ਅਧਿਆਪਕ ਭਾਗ ਲੈ ਰਹੇ ਹਨ। ਇਸ ਸਿਖਲਾਈ ਕੈਂਪ ਦੌਰਾਨ ਸ੍ਰੀ ਅਰਬਿੰਦੋ ਸੋਸਾਇਟੀ ਦੀ ਸਰੋਤ ਮਾਹਿਰ ਸ੍ਰੀਮਤੀ ਸਰਿਤਾ ਰਾਠੌਰ, ਸਹਾਇਕ ਪ੍ਰਬੰਧਕ, ਅਤੇ ਸ੍ਰੀਮਤੀ ਦਿਵਿਆ ਜੈਨ, ਉੱਘੇ ਮੈਂਬਰਾਂ ਵੱਲੋਂ ਅਧਿਆਪਕਾਂ ਨੂੰ ਲੋੜੀਂਦੀ ਸਿਖਲਾਈ ਅਤੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਇਸ ਸਿਖਲਾਈ ਕੈਂਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਯੋਗਤਾ-ਆਧਾਰਿਤ ਮੁਲਾਂਕਣ ਦੀਆਂ ਪ੍ਰਭਾਵਸ਼ਾਲੀ ਵਿਧੀਆਂ ਅਤੇ ਤਰੀਕਿਆਂ ਨਾਲ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਜਮਾਤ-ਕਮਰੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮਰੱਥ ਬਣਾਉਣਾ ਹੈ। ਇਸ ਰਾਹੀਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ, ਸਮਝ ਅਤੇ ਪ੍ਰਾਪਤੀਆਂ ਦਾ ਸਹੀ ਢੰਗ ਨਾਲ ਮੁਲਾਂਕਣ ਕਰਨ ਲਈ ਲੋੜੀਂਦੇ ਗਿ...
ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

Local
ਤਰਨ ਤਾਰਨ 10 ਅਗਸਤ (  )- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਨਿਰਧਾਰਿਤ ਪ੍ਰੋਗਰਾਮਾਂ ਅਧੀਨ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ਏ.ਈ.ਪੀ ਹੈੱਡਮਾਸਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜ਼ਿਲ੍ਹਾ  ਪੱਧਰ ‘ਤੇ 27 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦੀ ਚੋਣ ਸਕੂਲ ਪੱਧਰੀ ਮੁਕਾਬਲੇ ਰਾਹੀਂ ਕੀਤੀ ਗਈ ਸੀ। ਇਸ ਮੁਕਾਬਲੇ ਦਾ ਮੁੱਖ ਮੰਤਵ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ/ਏਡਜ਼ ਸਬੰਧੀ ਜਾਗਰੂਕ ਕਰਨਾ ਹੈ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ ਕੰਨਿਆਂ ਸ ਸ ਢੋਟੀਆਂ, ਦੂਜਾ ਸਥਾਨ ਸ.ਹ.ਸ.ਸਕੂਲ ਬਾਗੜੀਆਂ ਅਤੇ ਤੀਜਾ ਸਥਾਨ  ਸ ਸ ਸ ਸਰਹਾਲੀ ਕਲਾਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ। ਪ੍ਰੋਗਰਾਮ ਵਿਚ ਵਿਸ਼ੇ...
ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

Local
ਬਟਾਲਾ, 9 ਅਗਸਤ - ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਦੀ ਲੰਬਿਤ ਮਾਮਲਿਆਂ ਨੂੰ ਘਟਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋਕ ਅਦਾਲਤ ਦੌਰਾਨ, ਆਪਸੀ ਸਹਿਮਤੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਦਾਅਵੇ ਦੇ ਮਾਮਲੇ, ਸੇਵਾ ਵਿਵਾਦ, ਜ਼ਮੀਨ ਪ੍ਰਾਪਤੀ ਮਾਮਲੇ, ਖਪਤਕਾਰ ਮਾਮਲੇ, ਅਤੇ ਹੋਰ ਸਿਵਲ ਵਿਵਾਦ ਸ਼ਾਮਲ ਹੋ ਸਕਦੇ ਹਨ ਜੋ ਲੋਕ ਅਦਾਲਤ ਕਾਰਵਾਈਆਂ ਰਾਹੀਂ ਨਿਪਟਾਰੇ ਲਈ ਕਾਨੂੰਨ ਅਧੀਨ ਆਗਿਆਯੋਗ ...
ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

Local
ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026:     ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਲਖਬੀਰ ਕੌਰ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਨੂੰ 100 ਫੀਸਦੀ ਸਫਲ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਪਸੀ ਸਹਿਯੋਗ ਅਤੇ ਅੰਤਰ-ਵਿਭਾਗੀ ਤਾਲਮੇਲ  ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਉਹਨਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ, ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ 1 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਦਿੱਤੀ ਜਾਵੇਗੀ,&n...
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

Local
ਬਰਨਾਲਾ, 9 ਅਗਸਤ        ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ ਵਿਚ ਆਰਥਿਕ ਖੁਸ਼ਹਾਲੀ ਲਿਆਂਦੀ ਹੈ। ਜਿੱਥੇ ਉਸਦਾ ਪਰਿਵਾਰ ਪਹਿਲਾਂ ਦਿਹਾੜੀ ਕਰਕੇ ਗੁਜ਼ਾਰਾ ਕਰਦਾ ਸੀ, ਹੁਣ ਉਹ ਆਪਣੇ ਕਾਰੋਬਾਰ ਦੇ ਖ਼ੁਦ ਮਾਲਕ ਹਨ। ਉਹ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਜਿੱਥੇ ਆਪ ਆਰਥਿਕ ਤੌਰ ਉੱਤੇ ਆਤਮ ਨਿਰਭਰ ਹੋਈ, ਓਥੇ ਆਪਣੀ ਪਤੀ ਦਾ ਵੀ ਕਾਰੋਬਾਰ ਸ਼ੁਰੂ ਕੀਤਾ ਜਿਸ ਨਾਲ ਹੁਣ ਉਹ ਚਾਰ ਗੁਣਾ ਵੱਧ ਕਮਾਈ ਕਰ ਰਹੇ ਹਨ।    ਹਰਜਿੰਦਰ ਕੌਰ (36 ਸਾਲ) ਪਤਨੀ ਗੁਰਜਿੰਦਰ ਸਿੰਘ ਵਾਸੀ ਪਿੰਡ ਬਡਬਰ ਨੇ ਦੱਸਿਆ ਕਿ ਉਸ ਦੇ ਪਤੀ ਦਿਹਾੜੀ ਕਰਦੇ ਸਨ ਅਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਸੀ। ਉਹ ਪਰਿਵਾਰ ਦੀ ਆਰਥਿਕ ਖੁਸ਼ਹਾਲੀ ਦੀ ਸੋਚ ਨਾਲ ਸਾਲ 2019 ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਗਰੁੱਪ ਨਾਲ ਜੁੜੀ। ਉਹਨਾਂ ਨੇ 10 ਮੈਂਬਰਾਂ ਦਾ "ਬਾਬਾ ਵਾਲਮੀਕਿ ਜੀ ਸਵੈ ਸਹਾਇਤਾ ਸਮੂਹ" ਬਣਾਇਆ। ਗਰੁੱਪ ਦੇ ਸਾਰੇ ਮੈਂਬਰਾਂ ਨੇ ਪ੍ਰਤੀ ਮਹੀਨਾ 100 ਰੁਪਏ ਬੱਚਤ ਕਰਕੇ ਜਮ੍ਹਾਂ ਕਰਨੀ ਸ਼ੁਰੂ ਕੀਤੀ। ਕਰੀਬ ਤਿੰਨ ਮਹੀਨਿਆ...

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

Local
ਫਾਜ਼ਿਲਕਾ 8 ਅਗਸਤ 2026… ਵਿਧਾਨ ਸਭਾ ਸੈਸ਼ਨ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਸ਼ਹਿਰ ਦੀ ਚੱਲ ਰਹੀ ਸਫਾਈ ਵਿਵਸਥਾ ਦਾ ਜਾਇਜ਼਼ਾ ਲੈਣ ਪਹੁੰਚੇ।ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਹੀ ਸ਼ਹਿਰ ਦੀ ਸਫਾਈ ਦੇ ਕੰਮ ਸ਼ੁਰੂ ਹੋ ਗਏ ਸਨ ਤੇ ਹੁਣ ਸਫਾਈ ਦੇ ਕੰਮ ਜ਼ੋਰਾਂ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਹੀ ਫਾਜ਼ਿਲਕਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਲੱਗੀ ਹੈ। ਇਸੇ ਤਹਿਤ ਹੀ ਹੁਣ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਹੈ ਤਾਂ ਜੋ ਇਨ੍ਹਾਂ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਵਧੀਆ ਚੱਲ ਸਕੇ। ਉਨ੍ਹਾਂ ਕਿਹਾ ਕਿ ਸਾਡੇ ਇਹ ਸਫਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਸਾਡਾ ਸ਼ਹਿਰ ਤੇ ਆਲਾ ਦੁਆਲਾ ਸਾਫ ਹੈ। ਹੁਣ ਇਹ ਕਰਮਚਾਰੀ ਬੜੀ ਮਿਹਨਤ ਤੇ ਸਿੱਦਤ ਨਾਲ ਸ਼ਹਿਰ ਨੂੰ ਸਾਫ ਸੁਥਰਾ ਕਰਨ ਵਿੱਚ ਲੱਗੇ ਹੋਏ ਹਨ।ਉਨ੍ਹ...
ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਪਟਵਾਰੀਆਂ ਦੀ ਤਿੰਨ ਰੋਜ਼ਾ ਟ੍ਰੇਨਿੰਗ

ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਪਟਵਾਰੀਆਂ ਦੀ ਤਿੰਨ ਰੋਜ਼ਾ ਟ੍ਰੇਨਿੰਗ

Local
ਸੰਗਰੂਰ, 8 ਅਗਸਤ:  ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੀ ਸੈਂਸਸ ਬ੍ਰਾਂਚ ਵੱਲੋਂ ਡਿਸਟਰਿਕ ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਨੂੰ ਤਿੰਨ ਰੋਜ਼ਾ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਦਫ਼ਤਰ ਡਾਇਰੈਕਟਰ ਸੈਂਸਸ ਆਪਰੇਸ਼ਨਜ਼, ਪੰਜਾਬ ਵੱਲੋਂ ਸ੍ਰੀ ਵਿਵੇਕ ਸਿੰਘ ਅਤੇ ਸ੍ਰੀ ਸਰਦੁਲ ਗਰਗ ਨੇ ਸਮੂਹ ਪਟਵਾਰੀਆਂ ਨੂੰ ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ। ਇਸ ਦੌਰਾਨ ਹੈਂਡਬੁੱਕ ਤਿਆਰ ਕਰਨ ਲਈ ਲੋੜੀਂਦੇ ਅੰਕੜਿਆਂ ਅਤੇ ਜਾਣਕਾਰੀ ਨੂੰ ਇਕੱਤਰ ਕਰਨ, ਦਰਜ ਕਰਨ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੰਮ ਕਰਨ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸੈਂਸਸ ਹੈਂਡਬੁੱਕ ਨਾਲ ਸਬੰਧਤ ਕੰਮ 10 ਅਗਸਤ 2026 ਤੋਂ 8 ਸਤੰਬਰ 2026 ਤਕ ਮੁਕੰਮਲ ਕੀਤਾ ਜਾਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ (ਜ) ਸ਼੍ਰੀ ਅੰਕੁਰ ਮਹਿੰਦਰੂ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਰਾਜਬੀਰ ਸਿੰਘ ਵੱਲੋਂ ਹਦਾਇਤ ਕੀਤੀ ਗਈ ਕਿ ਟ੍ਰੇਨਿੰਗ ਦੌਰਾਨ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਸੈਂਸਸ ਹੈਂਡਬੁੱਕ ਨਾਲ ਸਬੰਧਤ ਕੰਮ ਨੂੰ...
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

Local
ਬਟਾਲਾ, 8 ਅਗਸਤ   ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਅੰਦਰ ਜਿਥੇ ਵਿਕਾਸ ਕਾਰਜਾਂ ਨੂੰ ਰਫਤਾਰ ਦਿੱਤੀ ਗਈ ਹੈ, ਉਸ ਦੇ ਨਾਲ ਸਰਕਾਰ ਵਲੋਂ ਲੋਕਹਿਤ ਵਿੱਚ ਬਣਾਈਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵੱਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਕੀਤੀ ਗਈ ਹ...
ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’

ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’

Local
ਬਟਾਲਾ, 8 ਅਗਸਤ -    ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ਮਦਰ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਪ੍ਰਥਮ ਕੋਆਰਡੀਨੇਟਰ ਮੈਡਮ ਪੂਜਾ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਾਜ਼ਰ ਬੱਚਿਆਂ ਦੀ ਮਾਵਾਂ ਨਾਲ ਸਿੱਖਣ ਸਿਖਾਉਣ ਸਮੱਗਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੈਡਮ ਪੂਜਾ ਨੇ ਕਿਹਾ ਕਿ ਇਹ ਵਰਕਸ਼ਾਪ ਰਾਹੀ ਪ੍ਰੀ ਪ੍ਰਾਇਮਰੀ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਣ ਮਟੀਰੀਅਲ ਅਤੇ ਹੈੱਡਮੇਡ ਮਟੀਰੀਅਲ ਨਾਲ ਬੱਚਿਆਂ ਨੂੰ ਖੇਡ ਵਿਧੀ ਨਾਲ ਪੜਾਉਣ ਵਾਲੇ ਤਰੀਕੇ ਸਾਂਝੇ ਕੀਤੇ ਗਏ ਹਨ। ਇਸ ਦੌਰਾਨ ਹਾਜ਼ਰ ਵਿਦਿਆਰਥੀਆਂ ਦੀਆਂ ਮਾਵਾਂ ਕੋਲੋਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜਿਸ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਨੀਂਹ ਮਜ਼ਬੂਤ ਕਰਨ ਲਈ ਪੰਜਾਬ ਦੇ ਸਰਕਾਰੀ ਪ...
ਆਤਮਾ ਸਕੀਮ ਤਹਿਤ ਸੀ.ਆਈ.ਪੀ.ਐਚ.ਈ.ਟੀ., ਅਬੋਹਰ ਵਿਖੇ ਪੋਲਟਰੀ ਫਾਰਮਿੰਗ ਵਿਸ਼ੇ ‘ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਆਤਮਾ ਸਕੀਮ ਤਹਿਤ ਸੀ.ਆਈ.ਪੀ.ਐਚ.ਈ.ਟੀ., ਅਬੋਹਰ ਵਿਖੇ ਪੋਲਟਰੀ ਫਾਰਮਿੰਗ ਵਿਸ਼ੇ ‘ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

Local
ਫਾਜ਼ਿਲਕਾ 8 ਅਗਸਤ ...ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਵੱਲੋਂ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਦੀ ਯੋਗ ਅਗਵਾਈ ਅਤੇ ਡਾ. ਅਰਵਿੰਦ ਕੁਮਾਰ ਅਹਲਾਵਤ, ਮੁਖੀ, ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅਬੋਹਰ (ਫਾਜ਼ਿਲਕਾ) ਦੇ ਸਹਿਯੋਗ ਨਾਲ ਸੀ.ਆਈ.ਪੀ.ਐਚ.ਈ.ਟੀ. (CIPHET), ਅਬੋਹਰ ਵਿਖੇ "ਪੋਲਟਰੀ ਫਾਰਮਿੰਗ" ਵਿਸ਼ੇ 'ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ, ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਪੋਲਟਰੀ ਪਾਲਣ ਦੇ ਵਿਗਿਆਨਕ ਤਰੀਕਿਆਂ ਨਾਲ ਜਾਣੂ ਕਰਵਾਉਣਾ, ਸਹਾਇਕ ਧੰਦੇ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਸੀ। ਸਿਖਲਾਈ ਦੌਰਾਨ ਮਾਹਿਰਾਂ ਵੱਲੋਂ ਪੋਲਟਰੀ ਫਾਰਮ ਦੀ ਸਥਾਪਨਾ, ਵੱਖ-ਵੱਖ ਨਸਲਾਂ ਦੀ ਚੋਣ, ਚੂਚਿਆਂ ਦੀ ਸੰਭਾਲ, ਸੰਤੁਲਿਤ ਖੁਰਾਕ, ਰੋਗਾਂ ਦੀ ਰੋਕਥਾਮ, ਟੀਕਾਕਰਨ, ਸਾਫ਼-ਸਫ਼ਾਈ, ਬਾਇਓ-ਸਿਕਿਊਰਿਟੀ, ਮੁੱਲ ਵਧਾਉਣ, ਮਾਰਕੀਟਿੰਗ ਅਤੇ ਸਰਕਾਰੀ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭਾਗੀਦਾਰਾ...