Monday, August 10Malwa News
Shadow

Local

ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ

ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ

Local
ਫਾਜ਼ਿਲਕਾ, 2 ਸਤੰਬਰ- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੰਨ ਵਿਚ ਜੇਕਰ ਦਰਾਰ ਆ ਗਈ ਤਾਂ ਇਸ ਨਾਲ ਦਰਜਨਾਂ ਹੋਰ ਪਿੰਡਾਂ ਅਤੇ ਫਾਜ਼ਿਲਕਾ ਸ਼ਹਿਰ ਤੱਕ ਹੜ੍ਹ ਦੇ ਪਾਣੀ ਦੀ ਮਾਰ ਪੈ ਸਕਦੀ ਹੈ। ਇਸ ਲਈ ਇਸ ਨੂੰ ਸੁਰੱਖਿਅਤ ਰੱਖਣਾ ਸਭ ਦੀ ਜਿੰਮੇਵਾਰੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਲੁਜ ਦੀ ਕ੍ਰੀਕ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਨਾਲ ਪਹਿਲਾਂ ਹੀ ਕ੍ਰੀਕ ਪਾਰ ਦੇ ਸਰਹੱਦੀ ਪਿੰਡਾਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਐਨਡੀਆਰਐਫ, ਆਰਮੀ, ਅਤੇ ਡੇ੍ਨਜ ਵਿਭਾਗ ਨੇ ਰਿਪੋਰਟ ਕੀਤਾ ਸੀ ਕਿ ਸਤਲੁਜ ਕ੍ਰੀਕ ਦੇ ਪ੍ਰੋਟੈਕਸ਼ਨ ਬੰਨ ਤੇ ਪਾਣੀ ਦਾ ਬਹੁਤ ਦਬਾਓ ਹੈ ਤੇ ਇਸ ਬੰਨ ਦੇ ਨਾਲ 90 ਹਜਾਰ ਕਿਉਸਿਕ ਪਾਣੀ ਵਗ ਰਿਹਾ ਹੈ। ਇਸ ਬੰਨ ਨੂੰ ਲਗਾਤਾਰ ਮਜਬੂਤ ਕਰਦੇ ਰਹਿਣ ਲਈ  ਵਿਭਾਗ ਨੂੰ ਇੱਥੇ ਨਾਲੋਂ ਨਾਲ ਨਵੀਂ ਮਿੱਟੀ ਪਹੁੰਚਾਉਣੀ ਪੈ ਰਹੀ ਹੈ। ਇਸ ਵਿਚ ਕੁਝ ਥਾਂਵਾਂ ਤੇ ਸੀਪੇਜ ਹੋ ਰਹੀ ਹੈ ਅਤੇ ਇਸਨੂੰ ਲਗਤਾਰ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

Local
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ- ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੈ। ਇਸ ਮੌਕੇ ਦੌਰਾ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਫਸਲ ਉਪਰ ਕੋਈ ਨੁਕਸਾਨ ਨਹੀਂ ਹੈ। ਡਾ: ਗਿੱਲ ਵੱਲੋਂ ਦੱਸਿਆ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ ਹੁੰਦੀ ਹੈ ਜਾਂ ਪਾਣੀ ਦੀ ਨਿਕਾਸੀ ਸਮੇਂ ਸਿਰ ਨਹੀਂ ਹੁੰਦੀ ਤਾਂ ਨਰਮਾ, ਝੋਨਾ/ਬਾਸਮਤੀ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਪਾਣੀ ਦੀ ਨਿਕਾਸੀ ਲਈ ਆਪਣੇ ਪੱਧਰ ’ਤੇ ਵੀ ਉਪਰਾਲੇ ਕਰਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਫਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਬਣਦੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼...
ਜ਼ਮੀਨ ਖਿਸਕਣ ਕਾਰਨ ਬੰਦ ਪਈ ਹੁਸ਼ਿਆਰਪੁਰ-ਊਨਾ ਸੜਕ ’ਤੇ ਵਿਧਾਇਕ ਜਿੰਪਾ ਦੀ ਤੁਰੰਤ ਕਾਰਵਾਈ, ਆਵਾਜਾਈ ਬਹਾਲ

ਜ਼ਮੀਨ ਖਿਸਕਣ ਕਾਰਨ ਬੰਦ ਪਈ ਹੁਸ਼ਿਆਰਪੁਰ-ਊਨਾ ਸੜਕ ’ਤੇ ਵਿਧਾਇਕ ਜਿੰਪਾ ਦੀ ਤੁਰੰਤ ਕਾਰਵਾਈ, ਆਵਾਜਾਈ ਬਹਾਲ

Local
ਹੁਸ਼ਿਆਰਪੁਰ, 1 ਸਤੰਬਰ:-        ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ-ਊਨਾ ਸੜਕ 'ਤੇ ਪਿੰਡ ਚੱਕ ਸਾਧੂ ਨੇੜੇ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ। ਸੂਚਨਾ ਮਿਲਦੇ ਹੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਸਿਵਲ ਡਿਫੈਂਸ ਟੀਮ ਅਤੇ ਸਥਾਨਕ ਸਮਾਜ ਸੇਵਕਾਂ ਦੀ ਮਦਦ ਨਾਲ ਸੜਕ ਨੂੰ ਸਾਫ਼ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।   ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਸੜਕ ਤੋਂ ਮਲਬਾ ਹਟਾ ਕੇ ਆਵਾਜਾਈ ਬਹਾਲ ਕੀਤੀ ਗਈ। ਇਸ ਦੌਰਾਨ ਵਿਧਾਇਕ ਜਿੰਪਾ ਨੇ ਖ਼ੁਦ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਅਤੇ ਵਲੰਟੀਅਰਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਤਕ ਹਿੱਤ ਦੇ ਅਜਿਹੇ ਕੰਮਾਂ ਵਿੱਚ ਪ੍ਰਸ਼ਾਸਨ ਅਤੇ ਸਮਾਜ ਦਾ ਸਾਂਝਾ ਸਹਿਯੋਗ ਅਸਲ ਹੱਲ ਦਾ ਆਧਾਰ ਬਣਦਾ ਹੈ।   ਵਿਧਾਇਕ ਨੇ ਲੋਕਾਂ ਨੂੰ ਇਸ ਰਸਤੇ ਦੀ ਸਾਵਧਾਨੀ ਨਾਲ ਵਰਤੋਂ ਕਰਨ ਅਤੇ ਬੇਲੋੜੀ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀ ਸਰਹੱਦ 'ਤੇ ਪਿ...
ਭਾਰਤੀ ਫ਼ੌਜ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਅਤੇ ਰਾਹਤ ਕਾਰਜ ਜਾਰੀ

ਭਾਰਤੀ ਫ਼ੌਜ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਅਤੇ ਰਾਹਤ ਕਾਰਜ ਜਾਰੀ

Local
ਗੁਰਦਾਸਪੁਰ,  01 ਸਤੰਬਰ (         ) - ਭਾਰਤੀ ਫ਼ੌਜ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ। ਭਾਰਤੀ ਫ਼ੌਜ ਵੱਲੋਂ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਹੜ੍ਹ ਕਾਰਨ ਪੈਦਾ ਹੋਈਆਂ ਬਿਮਾਰੀਆਂ ਨੂੰ ਰੋਕਣਾ ਅਤੇ ਪੀੜਤ ਲੋਕਾਂ ਨੂੰ ਤੁਰੰਤ ਚਿਕਿਤਸਾ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਦੇ ਨਾਲ ਹੀ ਫ਼ੌਜ ਵੱਲੋਂ ਰਾਹਤ ਕਾਰਜ ਜਾਰੀ ਹਨ, ਜਿਸ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ, ਖਾਣ-ਪੀਣ ਦੀਆਂ ਵਸਤਾਂ ਅਤੇ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਭਾਰਤੀ ਫ਼ੌਜ ਦੀਆਂ 4 ਟੀਮਾਂ...
ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀ ਰਾਹਤ ਸਮੱਗਰੀ

ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀ ਰਾਹਤ ਸਮੱਗਰੀ

Local
ਹਰੀਕੇ ਪੱਤਣ, (ਤਰਨ ਤਾਰਨ), 01 ਸਤੰਬਰ :- ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ਼੍ਰੀ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਬ-ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਲੋੜਵੰਦ ਲੋਕਾਂ ਨੂੰ ਰਾਸ਼ਨ, ਫੂਡ ਕਿੱਟਾਂ, ਪਾਣੀ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਫੀਡ ਤੇ ਚਾਰੇ ਦਾ ਪ੍ਰਬੰਧ ਵੀ ਕੀਤਾ। ਕੈਬਨਿਟ ਮੰਤਰੀ ਪ੍ਰਭਾਵਿਤ ਲੋਕਾਂ ਤੱਕ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਮੈਂ ਕੁਦਰਤੀ ਆਫ਼ਤ ਦੀ ਇਸ ਮੁਸ਼ਕਲ ਦੀ ਘੜੀ ਵਿੱਚ ਹਰ ਵਕਤ ਤੁਹਾਡੇ ਨਾਲ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਇਸ ਬਿਪਤਾ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ  ਖੜ੍ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਕਰਕੇ ਵਾਪਰੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਹਰ ਉਪਰਾਲੇ ਕਰ ਰਹੀ ਹੈ, ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੈ, ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂ...

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ  ਲਿਆ ਜਾਇਜ਼ਾ

Local
ਟਾਂਡਾ/ਹੁਸ਼ਿਆਰਪੁਰ, 31 ਅਗਸਤ :      ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ 'ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ 'ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਡਾ. ਰਵਜੋਤ ਸਿੰਘ ਪਿੰਡ ਮਿਆਣੀ ਦੇ ਰਾਹਤ ਕੈਂਪ ਪਹੁੰਚੇ, ਜਿਥੇ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗ...

ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਲਾਗਤ ਨਾਲ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਨਾਲ ਹੋਇਆ ਇਲਾਕੇ ਦਾ ਭਾਰੀ ਬਚਾਅ – ਹਰਜੋਤ ਸਿੰਘ ਬੈਂਸ

Local
ਨੰਗਲ 31 ਅਗਸਤ () – ਪਿਛਲੇ ਕਈ ਸਾਲਾਂ ਤੋਂ ਭਾਖੜਾ ਡੈਮ ਦੇ ਨੇੜਲੇ ਇਲਾਕੇ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਭਾਰੀ ਬਰਸਾਤ ਦੌਰਾਨ ਪਾਣੀ ਦੀ ਮਾਰ ਨਾਲ ਦਰਜਨਾਂ ਪਿੰਡ ਪ੍ਰਭਾਵਿਤ ਹੋ ਜਾਂਦੇ ਸਨ। ਪ੍ਰੰਤੂ ਇਸ ਵਾਰ ਸਤਲੁਜ ਦਰਿਆ ਨੇੜੇ ਵਸਦੇ ਪਿੰਡਾਂ ਵਿੱਚ ਡੰਗੇ ਲਗਾਉਣ ਅਤੇ ਕੰਡਿਆਂ ਦੀ ਮਜ਼ਬੂਤੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਗਿਆ ਅਤੇ 15 ਕਰੋੜ ਰੁਪਏ ਦੀ ਲਾਗਤ ਨਾਲ ਕੰਢਿਆਂ ਨੂੰ ਮਜ਼ਬੂਤ ਕੀਤਾ ਗਿਆ, ਜਿਸ ਨਾਲ ਇਲਾਕਾ ਹੁਣ ਤੱਕ ਹੜਾਂ ਦੀ ਮਾਰ ਤੋਂ ਬਚਿਆ ਰਿਹਾ ਹੈ ਇਹ ਪ੍ਰਗਟਾਵਾ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਲੜੀਵਾਰ ਪ੍ਰੋਗਰਾਮ ਸਾਡਾ ਐਮ.ਐਲ.ਏ ਸਾਡੇ ਵਿੱਚ ਅਧੀਨ ਨੰਗਲ ਦੋ ਆਰ.ਵੀ.ਆਰ ਵਿੱਚ ਹੋਈ ਜਨਤਕ ਮਿਲਣੀ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਭਾਖੜਾ ਡੈਮ ਦਾ ਪੱਧਰ 1673 ਫੁੱਟ ਹੋਣਾ ਸੀ, ਪਰ ਅਗਾਊਂ ਤਿਆਰੀਆਂ ਕਰਕੇ ਇਹ 1672.62 ਫੁੱਟ ਹੀ ਰਿਹਾ। ਇਹ ਪਹਿਲੀ ਵਾਰ ਹੋਇਆ ਹੈ ਕਿ 30 ਸਾਲਾਂ ਚ' ਸਵਾ ਨਦੀ ਵਿੱਚ ਵਾਰ-ਵਾਰ ਵੱਧ ਪਾਣੀ ਆਉਣ ਦੇ ਬਾਵਜੂਦ ਇਲਾਕੇ ਦ...

ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ

Local
ਫਾਜ਼ਿਲਕਾ, 31 ਅਗਸਤ – ਪੰਜਾਬ ਦੇ ਹੜ੍ਹ-ਪ੍ਰਭਾਵਿਤ ਫਾਜ਼ਿਲਕਾ ਸੈਕਟਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਫੌਜ ਦੀ ਅਮੋਘ ਡਿਵੀਜ਼ਨ ਦੀ ਟੁਕੜੀ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਿਆ ਗਿਆ ਹੈ। ਇਹ ਕਾਰਜ 28 ਅਗਸਤ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਤੀਜੇ ਦਿਨ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਭਾਰਤੀ ਫੌਜ ਸਿਵਲ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 700 ਤੋਂ ਵੱਧ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਇਸਦੇ ਨਾਲ ਹੀ ਟੀਮਾਂ ਵੱਲੋਂ ਜ਼ਰੂਰੀ ਸਾਮਾਨ ਪਹੁੰਚਾਉਣ ਅਤੇ ਦਰਜਨਾਂ ਹੜ੍ਹ-ਪ੍ਰਭਾਵਿਤ ਲੋਕਾਂ ਨੂੰ ਫੌਰੀ ਸਹਾਇਤਾ ਮੁਹੱਈਆ ਕਰਵਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਮੁਤਾਬਕ, ਹੁਣ ਧਿਆਨ ਫਸੇ ਹੋਏ ਪਰਿਵਾਰਾਂ ਤੱਕ ਪਹੁੰਚਣ ਅਤੇ ਪਿੰਡਾਂ ਵਿੱਚ ਮੁੜ ਸਥਿਰਤਾ ਲਿਆਉਣ ’ਤੇ ਕੇਂਦ੍ਰਿਤ ਹੈ, ਅਤੇ ਫੌਜ ਇਸ ਵਿਚ ਸਹਿਯੋਗ ਕਰ ਰਹੀ ਹੈ। ਅਮੋਘ ਡਿਵੀਜ਼ਨ ਟੁਕੜੀ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਚੌਵੀ ਘੰਟੇ ਤਾਇਨਾਤ...

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

Local
ਗੁਰਦਾਸਪੁਰ, 30 ਅਗਸਤ (       ) - ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੀਤੀ ਸ਼ਾਮ ਤੱਕ 5400 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 23 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 13 ਐਕਟਿਵ ਹਨ। ਇਨ੍ਹਾਂ ਕੈਂਪਾਂ ਵਿੱਚ ਖਾਣੇ ਤੋਂ ਇਲਾਵਾ ਸੌਂਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਦਿੱਤੀ ਜਾ ਰਹੀ ...

ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ

Local
ਗੁਰਦਾਸਪੁਰ, 30 ਅਗਸਤ (        ) - ਪੰਜਾਬ ਵਿੱਚ ਭਿਆਨਕ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਹੁਣ ਦਸਤ, ਹੈਜ਼ਾ, ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, ਪੰਜਾਬ ਸਿਹਤ ਵਿਭਾਗ ਨੇ ਹਾਈ ਅਲਰਟ ਐਲਾਨ ਕਰਦਿਆਂ ਲੋਕਾਂ ਦੀ ਸੁਰੱਖਿਆ ਲਈ ਇੱਕ  ਜਾਰੀ ਕੀਤੀ ਹੈ। ਵਿਭਾਗ ਨੇ ਬਿਮਾਰੀਆਂ ਨੂੰ ਰੋਕਣ ਲਈ ਵੱਡੇ ਪੱਧਰ `ਤੇ ਮੈਡੀਕਲ ਟੀਮਾਂ ਅਤੇ ਸਰੋਤ ਤਾਇਨਾਤ ਕੀਤੇ ਹਨ। ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਲੋਕਾਂ ਨੂੰ ਹੜ੍ਹਾਂ ਦੌਰਾਨ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਣੀ ਅਤੇ ਭੋਜਨ ਵਿੱਚ ਸਾਵਧਾਨੀਆਂ ਵਰਤੇ ਹੋਏ ਕੇਵਲ ਸਾਫ਼ ਪਾਣੀ ਪੀਓ, ਸਿਰਫ਼ ਉਬਾਲੇ ਜਾਂ ਕਲੋਰੀਨ ਵਾਲਾ ਪਾਣੀ ਹੀ ਪੀਓ। ਜੇਕਰ ਪਾਣੀ ਨੂੰ ਉਬਾਲਣਾ ਸੰਭਵ ਨਹੀਂ ਹੈ, ਤਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰੋ। ਪਾਣੀ ਨੂੰ ...